Thursday, July 18, 2024
Home Architecture ਦੀਵਾਲੀ ਦਾ ਤੋਹਫ਼ਾ: ਪੰਜਾਬ ਸਰਕਾਰ ਦੇ ਰਹੀ ਇਕ ਲੱਖ ਰੁਪਏ, ਬੱਸ ਕਰਨਾ...

ਦੀਵਾਲੀ ਦਾ ਤੋਹਫ਼ਾ: ਪੰਜਾਬ ਸਰਕਾਰ ਦੇ ਰਹੀ ਇਕ ਲੱਖ ਰੁਪਏ, ਬੱਸ ਕਰਨਾ ਪਵੇਗਾ ਇਹ ਛੋਟਾ ਜਿਹਾ ਕੰਮ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ। 

ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

ਸੀਈਓ ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ “ਆਯੁਸ਼ਮਾਨ ਐਪ” ਦੀ ਵਰਤੋਂ ਕਰਕੇ, “beneficiary.nha.gov.in” ਵੈਬਸਾਈਟ ‘ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰ ਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ। 

ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐੱਨਐੱਫਐੱਸਏ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।

RELATED ARTICLES

ਚੀਨ ‘ਚ ਮਾਈਕ੍ਰੋਸਾਫਟ ਨੂੰ ਕੀ ਹੈ ਖਤਰਾ, ਹੁਣ ਕਰਮਚਾਰੀ ਨਹੀਂ ਕਰਨਗੇ ਐਂਡ੍ਰਾਇਡ ਫੋਨ ਦੀ ਵਰਤੋਂ

ਚੀਨ 'ਚ ਮਾਈਕ੍ਰੋਸਾਫਟ ਨੇ ਆਪਣੇ ਕਰਮਚਾਰੀਆਂ ਨੂੰ ਕੰਮ ਲਈ ਆਈਫੋਨ ਦੀ ਵਰਤੋਂ ਕਰਨ ਲਈ ਕਿਹਾ ਹੈ। ਸੁਰੱਖਿਆ ਚਿੰਤਾਵਾਂ ਕਾਰਨ ਕੰਪਨੀ ਐਂਡਰਾਇਡ ਡਿਵਾਈਸਾਂ...

Oppo Reno 11 Pro ਮਿਲਦਾ ਹੈ ‘ਸਸਤਾ’

ਓਪੋ ਰੇਨੋ ਸਮਾਰਟਫੋਨ ਸੀਰੀਜ਼ ਸਟਾਈਲਿਸ਼ ਡਿਜ਼ਾਈਨ, ਸ਼ਕਤੀਸ਼ਾਲੀ ਪ੍ਰਦਰਸ਼ਨ, ਅਤੇ ਨਵੀਨਤਾਕਾਰੀ ਵਿਸ਼ੇਸ਼ਤਾਵਾਂ ਵਿਚਕਾਰ ਸੰਤੁਲਨ ਦੀ ਮੰਗ ਕਰਨ ਵਾਲੇ ਉਪਭੋਗਤਾਵਾਂ ਲਈ ਇੱਕ ਪ੍ਰਸਿੱਧ ਵਿਕਲਪ...

BCCI ਸਕੱਤਰ ਜੈ ਸ਼ਾਹ ਨੇ ਕਿਹਾ, ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤ 2025 WTC ਫਾਈਨਲ ਅਤੇ ਚੈਂਪੀਅਨਸ ਟਰਾਫੀ ਜਿੱਤੇਗਾ।

ਰੋਹਿਤ ਸ਼ਰਮਾ, ਜਿਸ ਨੇ ਹਾਲ ਹੀ ਵਿੱਚ ਭਾਰਤ ਨੂੰ 2024 ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਜਿੱਤ ਦਿਵਾਈ ਸੀ, ਨੂੰ ਆਗਾਮੀ ਆਈਸੀਸੀ ਵਿਸ਼ਵ...

LEAVE A REPLY

Please enter your comment!
Please enter your name here

- Advertisment -

Most Popular

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ: ਭਗਵੰਤ ਮਾਨ

ਆਮ ਆਦਮੀ ਪਾਰਟੀ ਨੇ ਹਰਿਆਣਾ 'ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ  "20 ਜੁਲਾਈ ਨੂੰ...

ਸੰਜੇ ਸਿੰਘ ਨੇ ਕਿਹਾ, ‘ਆਪ’ ਹਰਿਆਣਾ ਦੀਆਂ ਸਾਰੀਆਂ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੇਗੀ, ‘ਕੇਜਰੀਵਾਲ ਮਾਡਲ…’

ਸੰਜੇ ਸਿੰਘ: ਹਰਿਆਣਾ ਵਿੱਚ ਅਕਤੂਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇੱਥੇ ਭਾਜਪਾ, ਕਾਂਗਰਸ, ਇਨੈਲੋ, ਬਸਪਾ ਅਤੇ ਜੇਜੇਪੀ ਤੋਂ ਇਲਾਵਾ ਆਮ ਆਦਮੀ...

ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ

ਹਰਿਆਣਾ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ (Assembly Elections) ਹੋਣੀਆਂ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਚੋਣ ਜਿੱਤਾਂ ਦੀ ਹੈਟ੍ਰਿਕ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ...

Recent Comments