Thursday, February 22, 2024
Home NEWS ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਮੁੱਖ ਮੰਤਰੀ ਵੱਲੋਂ...

ਮੁਲਕ ਵਿੱਚ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦਾ ਮੁੱਖ ਮੰਤਰੀ ਵੱਲੋਂ ਦਿੱਤਾ ਗਿਆ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਉਪਜ ਦੇ ਲਾਹੇਵੰਦ ਭਾਅ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਮਿਆਰੀ ਵਸਤਾਂ ਦੀ ਸਪਲਾਈ ਲਈ ਦੇਸ਼ ਅੰਦਰ ਅੰਤਰਰਾਜੀ ਵਪਾਰ ਨੂੰ ਹੋਰ ਪ੍ਰਫੁੱਲਤ ਕਰਨ ਦੀ ਵਕਾਲਤ ਕੀਤੀ।

ਇੱਥੇ ਪੰਜਾਬ ਭਵਨ ਵਿਖੇ ਵੱਖ-ਵੱਖ ਰਾਜਾਂ ਦੇ ਚੇਅਰਮੈਨਾਂ ਅਤੇ ਮੰਡੀ ਬੋਰਡਾਂ ਦੇ ਪ੍ਰਬੰਧ ਨਿਰਦੇਸ਼ਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਸਤਾਂ ਦੀ ਖਰੀਦੋ-ਫਰੋਖਤ ਲਈ ਸਾਂਝਾ ਪਲੇਟਫਾਰਮ ਤਿਆਰ ਕਰਨ ਲਈ ਸਾਰੇ ਸੂਬਿਆਂ ਨੂੰ ਹੱਥ ਮਿਲਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖਪਤਕਾਰਾਂ ਅਤੇ ਕਿਸਾਨਾਂ ਦੋਵਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਉਤਪਾਦਾਂ ਦੀ ਉਪਲਬਧਤਾ ਅਤੇ ਕਿਸਾਨਾਂ ਨੂੰ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਮਾਜ ਦੇ ਹਰ ਵਰਗ ਨੂੰ ਇਸ ਕਵਾਇਦ ਤੋਂ ਲਾਭ ਮਿਲੇ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਮੁੱਚਾ ਵਿਸ਼ਵ ਇਕ ਮੰਡੀ ਵਜੋਂ ਉਭਰਿਆ ਹੈ ਤਾਂ ਪੈਦਾਵਾਰ ਅਤੇ ਮੰਡੀਕਰਨ ਸਬੰਧੀ ਸੂਬਿਆਂ ਵਿਚਕਾਰ ਬੇਲੋੜੇ ਬੰਧੇਜਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਫਾਰਮ ਟੂ ਫੋਰਕ’ (ਖੇਤ ਤੋਂ ਸਿੱਧਾ ਖਪਤਕਾਰ) ਸੰਕਲਪ ਨੂੰ ਅਪਨਾਉਣ ਅਤੇ ਸਾਰੇ ਸੂਬਿਆਂ ਵਿੱਚ ਮਾਲ ਦੀ ਉਪਲਬਧਤਾ ਨਾਲ ਖਪਤਕਾਰਾਂ ਤੇ ਕਿਸਾਨਾਂ ਨੂੰ ਬਹੁਤ ਵੱਡਾ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦਾ ਮੁਨਾਫ਼ਾ ਯਕੀਨੀ ਬਣਾਉਣ ਲਈ ਇਹ ਪਹੁੰਚ ਅਪਣਾਉਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਖੇਤੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਘੱਟ ਮੁਨਾਫ਼ੇ ਕਾਰਨ ਖੇਤੀ ਹੁਣ ਲਾਹੇਵੰਦ ਧੰਦਾ ਨਹੀਂ ਰਹੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਉਤਪਾਦ ਦੇ ਮੰਡੀਕਰਨ ਲਈ ਸਾਂਝੇ ਪਲੇਟਫਾਰਮ ਦਾ ਵਿਚਾਰ ਵਿਕ

ਸਤ ਹੁੰਦਾ ਹੈ ਤਾਂ ਇਸ ਨਾਲ ਕਿਸਾਨਾਂ ਨੂੰ ਵੱਡੀ ਮਦਦ ਮਿਲੇਗੀ।

ਮੁੱਖ ਮੰਤਰੀ ਨੇ ਦੌਰੇ ‘ਤੇ ਆਏ ਵਫ਼ਦਾਂ ਨੂੰ ਸੂਬੇ ਵੱਲੋਂ ਲੋਕ ਭਲਾਈ ਲਈ ਪੇਂਡੂ ਵਿਕਾਸ ਫੰਡ (ਆਰ.ਡੀ.ਐਫ) ਦੀ ਸਫ਼ਲਤਾਪੂਰਵਕ ਵਰਤੋਂ ਬਾਰੇ ਵੀ ਦੱਸਿਆ। ਹਾਲਾਂਕਿ ਉਨ੍ਹਾਂ ਨੇ ਅਫਸੋਸ ਜਤਾਇਆ ਕਿ ਸੂਬੇ  ਦੇ ਆਰ.ਡੀ.ਐਫ. ਦੀ 5637.4 ਕਰੋੜ ਰੁਪਏ ਦੀ ਵੱਡੀ ਰਕਮ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਈ ਯਤਨਾਂ ਦੇ ਬਾਵਜੂਦ ਕੇਂਦਰ ਸਰਕਾਰ ਇਹ ਫੰਡ ਜਾਰੀ ਨਹੀਂ ਕਰ ਰਹੀ, ਜੋ ਪੰਜਾਬ ਨਾਲ ਸਰਾਸਰ ਬੇਇਨਸਾਫ਼ੀ ਹੈ।

ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਗੋਆ ਮੰਡੀ ਬੋਰਡ ਦੇ ਚੇਅਰਮੈਨ ਪ੍ਰਕਾਸ਼ ਚੰਦਰ ਵੇਲਿਪ, ਹਰਿਆਣਾ ਮੰਡੀ ਬੋਰਡ ਦੇ ਚੇਅਰਮੈਨ ਆਦਿਤਿਆ ਦੇਵੀ ਲਾਲ ਚੌਟਾਲਾ, ਉੱਤਰਾਖੰਡ ਮੰਡੀ ਬੋਰਡ ਦੇ ਐਮ.ਡੀ. ਅਸ਼ੀਸ਼ ਅਤੇ ਹੋਰ ਵੀ ਹਾਜ਼ਰ ਸਨ।

http://WWW.PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments