Friday, July 19, 2024
Home Uncategorized LATEST UPDATES ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਵਿੱਚ ਨਿਸ਼ਾਨੇਬਾਜ਼ੀ ਲਈ ਕੁਆਲੀਫਾਈ ਕੀਤਾ

ਅਰਜੁਨ ਬਬੂਟਾ ਨੇ ਪੈਰਿਸ ਓਲੰਪਿਕਸ ਵਿੱਚ ਨਿਸ਼ਾਨੇਬਾਜ਼ੀ ਲਈ ਕੁਆਲੀਫਾਈ ਕੀਤਾ

ਪੰਜਾਬ ਦੇ ਉਭਰਦੇ ਨਿਸ਼ਾਨੇਬਾਜ਼ ਅਰਜੁਨ ਬਬੂਟਾ ਨੇ ਅਗਲੇ ਸਾਲ ਪੈਰਿਸ ਵਿਖੇ ਹੋਣ ਵਾਲੇ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰ ਲਿਆ। ਅਰਜੁਨ ਨੇ ਅੱਜ ਦੱਖਣੀ ਕੋਰੀਆ ਵਿਖੇ ਚੱਲ ਰਹੀ ਏਸ਼ੀਅਨ ਨਿਸ਼ਾਨੇਬਾਜ਼ੀ ਚੈਂਪੀਅਨਸ਼ਿਪ ਵਿੱਚ 10 ਮੀਟਰ ਏਅਰ ਰਾਈਫ਼ਲ ਦੇ ਟੀਮ ਵਰਗ ਵਿੱਚ ਸੋਨੇ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਚਾਂਦੀ ਦਾ ਤਮਗ਼ਾ ਜਿੱਤ ਕੇ ਇਹ ਪ੍ਰਾਪਤੀ ਹਾਸਲ ਕੀਤੀ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅਰਜੁਨ ਬਬੂਟਾ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਬਾਦ ਦਿੰਦਿਆਂ ਕਿਹਾ ਕਿ ਇਹ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਹੁਣ ਤੱਕ ਪੈਰਿਸ ਓਲੰਪਿਕਸ ਦਾ ਕੋਟਾ ਹਾਸਲ ਕਰਨ ਵਾਲੇ 10 ਭਾਰਤੀ ਨਿਸ਼ਾਨੇਬਾਜ਼ਾਂ ਵਿੱਚ ਅਰਜੁਨ ਬਬੂਟਾ ਤੀਜਾ ਪੰਜਾਬੀ ਹੈ। ਇਸ ਤੋਂ ਪਹਿਲਾਂ ਸਿਫ਼ਤ ਕੌਰ ਸਮਰਾ ਤੇ ਰਾਜੇਸ਼ਵਰੀ ਕੁਮਾਰੀ ਨੇ ਓਲੰਪਿਕਸ ਲਈ ਕੁਆਲੀਫਾਈ ਕੀਤਾ ਹੈ। ਭਾਰਤੀ ਹਾਕੀ ਟੀਮ ਵੀ ਏਸ਼ਿਆਈ ਖੇਡਾਂ ਦਾ ਸੋਨ ਤਮਗ਼ਾ ਜਿੱਤ ਕੇ ਸਿੱਧਾ ਕੁਆਲੀਫਾਈ ਹੋ ਗਈ ਹੈ ਜਿਸ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ ਸਣੇ 10 ਪੰਜਾਬੀ ਖਿਡਾਰੀ ਹਨ।

ਮੀਤ ਹੇਅਰ ਨੇ ਮੁਹਾਲੀ ਰਹਿੰਦੇ ਜਲਾਲਾਬਾਦ ਦਾ ਜੰਮਪਲ ਅਰਜੁਨ ਬਬੂਟਾ ਨੂੰ ਅਗਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਛੋਟੀ ਉਮਰ ਦੇ ਇਸ ਨਿਸ਼ਾਨੇਬਾਜ਼ ਨੇ ਪਿਛਲੇ ਸਾਲ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਤਹਿਤ ਓਲੰਪਿਕ ਖੇਡਾਂ ਲਈ ਕੁਆਲੀਫ਼ਾਈ ਕਰਨ ਵਾਲੇ ਪੰਜਾਬ ਦੇ ਖਿਡਾਰੀਆਂ ਨੂੰ ਤਿਆਰੀ ਲਈ ਸੂਬਾ ਸਰਕਾਰ 15 ਲੱਖ ਰੁਪਏ ਪ੍ਰਤੀ ਖਿਡਾਰੀ ਦੇਵੇਗੀ।

RELATED ARTICLES

‘ਖਾਣਾ ਮੰਗਵਾਉਂਦਾ ਹਾਂ ਤਾਂ ਪਤਨੀ ਨੂੰ ਪਤਾ ਲੱਗ ਜਾਂਦਾ ਹੈ, ਕਸਟਮਰ ਦੀ ਅਪੀਲ ‘ਤੇ   Zomato ਨੇ ਕੀਤਾ ਖਾਸ ਪ੍ਰਬੰਧ’

ਫੂਡ ਡਿਲੀਵਰੀ ਐਪ Zomato ਨੇ ਯੂਜ਼ਰਸ ਦੀ ਮੰਗ 'ਤੇ ਐਪ 'ਚ ਖਾਸ ਫੀਚਰ ਜੋੜਿਆ ਹੈ। ਕੰਪਨੀ ਦੇ ਸੀਈਓ ਦੀਪਇੰਦਰ ਗੋਇਲ ਨੇ ਇੱਕ...

ਬਜਟ ਵਿੱਚ ਜਨਤਕ ਸਿਹਤ ਖਰਚਿਆਂ ‘ਤੇ ਜੀਡੀਪੀ ਦਾ 2.5 ਪ੍ਰਤੀਸ਼ਤ ਤੱਕ ਖਰਚ ਕਰਨ ਦਾ ਦਿੱਤਾ ਗਿਆ ਸੁਝਾਅ

 ਵਿੱਤ ਮੰਤਰੀ ਨਿਰਮਲਾ ਸੀਤਾਰਮਨ 23 ਜੁਲਾਈ ਨੂੰ ਲੋਕ ਸਭਾ ਵਿੱਚ ਵਿੱਤੀ ਸਾਲ 2024-25 ਦਾ ਪੂਰਾ ਬਜਟ ਪੇਸ਼ ਕਰ ਸਕਦੀ ਹੈ। ਹੈਲਥਕੇਅਰ ਇੰਡਸਟਰੀ...

BCCI ਸਕੱਤਰ ਜੈ ਸ਼ਾਹ ਨੇ ਕਿਹਾ, ਰੋਹਿਤ ਸ਼ਰਮਾ ਦੀ ਅਗਵਾਈ ‘ਚ ਭਾਰਤ 2025 WTC ਫਾਈਨਲ ਅਤੇ ਚੈਂਪੀਅਨਸ ਟਰਾਫੀ ਜਿੱਤੇਗਾ।

ਰੋਹਿਤ ਸ਼ਰਮਾ, ਜਿਸ ਨੇ ਹਾਲ ਹੀ ਵਿੱਚ ਭਾਰਤ ਨੂੰ 2024 ਟੀ-20 ਵਿਸ਼ਵ ਕੱਪ ਵਿੱਚ ਸ਼ਾਨਦਾਰ ਜਿੱਤ ਦਿਵਾਈ ਸੀ, ਨੂੰ ਆਗਾਮੀ ਆਈਸੀਸੀ ਵਿਸ਼ਵ...

LEAVE A REPLY

Please enter your comment!
Please enter your name here

- Advertisment -

Most Popular

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ: ਭਗਵੰਤ ਮਾਨ

ਆਮ ਆਦਮੀ ਪਾਰਟੀ ਨੇ ਹਰਿਆਣਾ 'ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ  "20 ਜੁਲਾਈ ਨੂੰ...

ਸੰਜੇ ਸਿੰਘ ਨੇ ਕਿਹਾ, ‘ਆਪ’ ਹਰਿਆਣਾ ਦੀਆਂ ਸਾਰੀਆਂ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੇਗੀ, ‘ਕੇਜਰੀਵਾਲ ਮਾਡਲ…’

ਸੰਜੇ ਸਿੰਘ: ਹਰਿਆਣਾ ਵਿੱਚ ਅਕਤੂਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇੱਥੇ ਭਾਜਪਾ, ਕਾਂਗਰਸ, ਇਨੈਲੋ, ਬਸਪਾ ਅਤੇ ਜੇਜੇਪੀ ਤੋਂ ਇਲਾਵਾ ਆਮ ਆਦਮੀ...

ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ

ਹਰਿਆਣਾ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ (Assembly Elections) ਹੋਣੀਆਂ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਚੋਣ ਜਿੱਤਾਂ ਦੀ ਹੈਟ੍ਰਿਕ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ...

Recent Comments