Saturday, March 2, 2024
Home NEWS ਲੁਧਿਆਣਾ ਕੀਤਾ ਗਿਆ ਪੁਲਿਸ ਛਾਉਣੀ ਵਿੱਚ ਤਬਦੀਲ: ”ਮੈਂ ਪੰਜਾਬ ਬੋਲਦਾ ਹਾਂ”

ਲੁਧਿਆਣਾ ਕੀਤਾ ਗਿਆ ਪੁਲਿਸ ਛਾਉਣੀ ਵਿੱਚ ਤਬਦੀਲ: ”ਮੈਂ ਪੰਜਾਬ ਬੋਲਦਾ ਹਾਂ”

ਲੁਧਿਆਣਾ ਕੀਤਾ ਗਿਆ ਪੁਲਿਸ ਛਾਉਣੀ ਵਿੱਚ ਤਬਦੀਲ: ”ਮੈਂ ਪੰਜਾਬ ਬੋਲਦਾ ਹਾਂ”

ਮਿਤੀ 31.10.2023

ਪੰਜਾਬ ਸਰਕਾਰ ਨੇ ਸੂਬੇ ਦੇ ਸਮੂਹ ਲੋਕਾਂ ਨੂੰ 1 ਨਵੰਬਰ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸਾਰੀਆਂ ਸਿਆਸੀ ਪਾਰਟੀਆਂ ਦਰਮਿਆਨ ਖੁੱਲ੍ਹੀ ਬਹਿਸ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਸੀਐਮ ਮਾਨ ਨੇ ਇਸ ਬਹਿਸ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਦਾ ਨਾਂ ਦਿੱਤਾ ਹੈ।

ਇਸ ਡਿਬੇਟ ਲਈ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੀਕਲਚਰ ਯੂਨੀਵਰਸਿਟੀ (ਪੀ.ਏ.ਯੂ.) ਦੇ ਡਾ: ਮਨਮੋਹਨ ਸਿੰਘ ਆਡੀਟੋਰੀਅਮ ਨੂੰ ਬੁੱਕ ਕੀਤਾ ਗਿਆ ਹੈ। ਇਸ ਆਡੀਟੋਰੀਅਮ ਦੀ ਬੈਠਣ ਦੀ ਸਮਰੱਥਾ 1000 ਦੇ ਕਰੀਬ ਹੈ ਪਰ ਸੀ.ਐਮ ਮਾਨ ਵੱਲੋਂ ਪੰਜਾਬ ਦੇ 3 ਕਰੋੜ ਲੋਕਾਂ ਨੂੰ ਖੁੱਲ੍ਹਾ ਸੱਦਾ ਦੇਣ ਕਾਰਨ ਪੁਲਿਸ ਅਤੇ ਪ੍ਰਸ਼ਾਸਨ ਦੀ ਚਿੰਤਾ ਵਧ ਗਈ ਹੈ।ਡਿਬੇਟ ਵਿੱਚ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਸੀਨੀਅਰ ਆਗੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਲੁਧਿਆਣਾ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

ਸੂਤਰਾਂ ਮੁਤਾਬਕ ਆਡੀਟੋਰੀਅਮ ਵਿੱਚ ਇੱਕ ਹਜ਼ਾਰ ਲੋਕ ਬੈਠ ਸਕਦੇ ਹਨ ਪਰ ਕਈ ਵੀ.ਵੀ.ਆਈ.ਪੀਜ਼ ਦੀ ਮੌਜੂਦਗੀ ਕਾਰਨ ਉੱਥੇ ਸਿਰਫ਼ 800 ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ (ਆਪ) ਦਾ ਕੋਈ ਹੋਰ ਵਿਧਾਇਕ ਇਸ ਬਹਿਸ ਵਿੱਚ ਹਿੱਸਾ ਨਹੀਂ ਲਵੇਗਾ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਟੇਜ ‘ਤੇ ਕੋਈ ਬੈਨਰ ਜਾਂ ਸਲੋਗਨ ਨਾ ਲਗਾਇਆ ਜਾਵੇ।

ਦੂਜੇ ਪਾਸੇ ਬਹਿਸ ਨਾਲ ਸਬੰਧਤ ਪ੍ਰਬੰਧਾਂ ਨੂੰ ਮੁਕੰਮਲ ਕਰਨ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਬਰਕਰਾਰ ਰੱਖਣ ਲਈ ਸਰਕਾਰ ਦੇ ਸਾਰੇ ਉੱਚ ਅਧਿਕਾਰੀਆਂ ਨੇ ਲੁਧਿਆਣਾ ਵਿੱਚ ਹੀ ਡੇਰੇ ਲਾਏ ਹੋਏ ਹਨ। ਪੰਜਾਬ ਪੁਲਿਸ ਦੇ ਸਪੈਸ਼ਲ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਖੁਦ ਦੋ ਦਿਨਾਂ ਤੋਂ ਸੁਰੱਖਿਆ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਵਿੱਚ ਰੁੱਝੇ ਹੋਏ ਹਨ।ਅਰਪਿਤ ਸ਼ੁਕਲਾ ਦੀ ਨਿਗਰਾਨੀ ਹੇਠ ਸੁਰੱਖਿਆ ਸਬੰਧੀ ਪ੍ਰਬੰਧਾਂ ਨੂੰ ਮੁਕੰਮਲ ਕਰਨ ਲਈ ਪੰਜਾਬ ਦੇ ਏਡੀਜੀਪੀ (ਟਰੈਫਿਕ) ਏ.ਐਸ ਰਾਏ ਤੋਂ ਇਲਾਵਾ ਰੋਪੜ ਰੇਂਜ ਦੇ ਆਈਜੀ ਜੀਪੀਐਸ ਭੁੱਲਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਐਮਐਸ ਸਿੱਧੂ, ਲੁਧਿਆਣਾ ਰੇਂਜ ਦੇ ਡੀਆਈਜੀ ਅਤੇ ਪੰਜਾਬ ਆਰਮਡ ਪੁਲਿਸ (ਪੀਏਪੀ) ਦੇ ਡੀਆਈਜੀ ਵੀ ਰੁੱਝੇ ਹੋਏ ਹਨ।

RELATED ARTICLES

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

LEAVE A REPLY

Please enter your comment!
Please enter your name here

- Advertisment -

Most Popular

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

History of First Human Kiss: ਹਜ਼ਾਰਾਂ ਸਾਲ ਪਹਿਲਾਂ ਇਨਸਾਨ ਨੇ ਕੀਤਾ ਸੀ ਪਹਿਲਾ Kiss, ਰਿਸਚਰਚ ਚ ਹੋਇਆ ਵੱਡਾ ਖੁਲਾਸਾ 

History of First Human Kiss: ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਵਿੱਚ ਚੁੰਮਣ ਸ਼ਬਦ ਬਹੁਤ ਆਮ ਹੋ ਗਿਆ ਹੈ। ਵਿਦੇਸ਼ੀ ਸੱਭਿਆਚਾਰਾਂ ਵਿੱਚ ਚੁੰਮਣਾ...

Recent Comments