Thursday, February 22, 2024
Home Uncategorized LATEST UPDATES ਬ੍ਰੇਕਿੰਗ ਨਿਊਜ਼- ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72...

ਬ੍ਰੇਕਿੰਗ ਨਿਊਜ਼- ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ ; 2 ਪਿਸਤੌਲਾਂ ਬਰਾਮਦ: ਪੜੋ ਪੂਰੀ ਖਬਰ

ਬ੍ਰੇਕਿੰਗ ਨਿਊਜ਼- ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ ; 2 ਪਿਸਤੌਲਾਂ ਬਰਾਮਦ: ਪੜੋ ਪੂਰੀ ਖਬਰ

  • ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਰਿਕਾਰਡ ਸਮੇਂ ਵਿੱਚ 72 ਘੰਟਿਆਂ ਅੰਦਰ ਸ਼ੂਟਰ ਕਾਬੂਇੱਕ ਸ਼ੂਟਰ ਦੇ ਲੱਤ ਵਿੱਚ ਲੱਗੀ ਗੋਲੀ 2 ਪਿਸਤੌਲਾਂ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
  • ਉਕਤ ਮੁਕਾਬਲੇ ਦੌਰਾਨ ਗੋਲੀ ਲੱਗਣ ਨਾਲ ਡੀਐਸਪੀ ਪਵਨ ਕੁਮਾਰ ਅਤੇ ਗ੍ਰਿਫਤਾਰ ਸ਼ੂਟਰ ਲਵਜੀਤ ਜ਼ਖਮੀ : ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ
  • ਮੁੱਢਲੀ ਜਾਂਚ ਅਨੁਸਾਰ ਕਾਬੂ ਕੀਤੇ ਵਿਅਕਤੀਆਂ ਦਾ ਅਰਸ਼ ਡੱਲ੍ਹਾ ਗੈਂਗ ਨਾਲ ਸਬੰਧਤ ਹੋਣ ਦਾ ਖੁਲਾਸਾ : ਐੱਸਐੱਸਪੀ ਸੰਦੀਪ ਗਰਗ

ਚੰਡੀਗੜ੍ਹ/ਐਸ.ਏ.ਐਸ.ਨਗਰ, 1 ਨਵੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਬਠਿੰਡਾ ਦੇ ਬਲਟਾਣਾ ਵਿੱਚ ਹੋਟਨ ਗ੍ਰੈਂਡ ਵਿਸਟਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ , ਬਠਿੰਡਾ ਵਿੱਚ ਕੁਲਚਿਆਂ ਦੀ ਦੁਕਾਨ ਦੇ ਮਾਲਕ ਦੇ ਕਤਲ ਕੇਸ ਸਬੰਧੀ ਮੁੱਖ ਸ਼ੂਟਰ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਰੋਪੜ ਰੇਂਜ ਦੇ ਇੰਸਪੈਕਟਰ ਜਨਰਲ ਗੁਰਪ੍ਰੀਤ ਸਿੰਘ ਭੁੱਲਰ, ਜੋ ਐਸ.ਐਸ.ਪੀ. ਐਸ.ਏ.ਐਸ.ਨਗਰ, ਡਾ: ਸੰਦੀਪ ਗਰਗ ਦੇ ਨਾਲ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਗੋਲੀ ਮਾਰਨ ਵਾਲੇ ਦੀ ਪਛਾਣ ਭੀਖੀ, ਮਾਨਸਾ ਦੇ ਰਹਿਣ ਵਾਲੇ ਲਵਜੀਤ ਸਿੰਘ ਵਜੋਂ ਹੋਈ ਹੈ, ਜਦਕਿ ਉਸਦੇ ਦੋ ਸਾਥੀਆਂ ਦੀ ਪਛਾਣ ਪਰਮਜੀਤ ਸਿੰਘ ਅਤੇ ਕਮਲਜੀਤ ਸਿੰਘ ਦੋਵੇਂ ਵਾਸੀ ਮਾਨਸਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਇਨ੍ਹਾਂ ਕੋਲੋਂ .30 ਬੋਰ ਦੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਸ਼ਨਿਚਰਵਾਰ ਨੂੰ ਕੁਲਚਾ ਦੁਕਾਨ ਦੇ ਮਾਲਕ ਹਰਜਿੰਦਰ ਸਿੰਘ ਉਰਫ਼ ਮੇਲਾ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਜਦੋਂ ਉਹ ਆਪਣੀ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ । ਇਸ ਸਬੰਧੀ ਥਾਣਾ ਕੋਤਵਾਲੀ ਬਠਿੰਡਾ ਵਿਖੇ ਆਈਪੀਸੀ ਦੀ ਧਾਰਾ 302 ਅਤੇ 120ਬੀ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 184 ਮਿਤੀ 28/10/23 ਨੂੰ ਪਹਿਲਾਂ ਹੀ ਕੇਸ ਦਰਜ ਕੀਤਾ ਗਿਆ ਸੀ।

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਬਲਟਾਣਾ ਦੇ ਇੱਕ ਹੋਟਲ ਵਿੱਚ ਲੁਕੇ ਹੋਏ ਬਠਿੰਡਾ ਕਤਲ ਕਾਂਡ ਨਾਲ ਸਬੰਧਤ ਦੋਸ਼ੀਆਂ ਬਾਰੇ ਪੁਖ਼ਤਾ ਇਤਲਾਹ ਤੋਂ ਬਾਅਦ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੀਆ ਪੁਲਿਸ ਟੀਮਾਂ ਨੇ ਬਲਟਾਣਾ ਦੇ ਇੱਕ ਹੋਟਲ ਗ੍ਰੈਂਡ ਵਿਸਟਾ ਵਿਖੇ ਦੋਸ਼ੀਆਂ ਦਾ ਖੁਰਾ ਨੱਪਣ ਵਿੱਚ ਕਾਮਯਾਬੀ ਹਾਸਲ ਕੀਤੀ । ਜਦੋਂ ਪੁਲਿਸ ਟੀਮਾਂ ਨੇ ਹੋਟਲ ਨੂੰ ਘੇਰ ਲਿਆ ਤਾਂ ਇੱਕ ਦੋਸ਼ੀ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਕਾਰਨ ਪੁਲਿਸ ਟੀਮ ਦੀ ਅਗਵਾਈ ਕਰ ਰਹੇ ਡੀਐਸਪੀ ਪਵਨ ਕੁਮਾਰ ਜ਼ਖਮੀ ਹੋ ਗਏ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਵੀ ਆਤਮ ਰੱਖਿਆ ’ਚ ਜਵਾਬੀ ਗੋਲੀਬਾਰੀ ਕੀਤੀ, ਜਿਸ ਦੌਰਾਨ ਦੋਸ਼ੀ ਲਵਜੀਤ ਸਿੰਘ ਦੀ ਸੱਜੀ ਲੱਤ ’ਚ ਵੀ ਗੋਲੀ ਲੱਗੀ । ਉਨ੍ਹਾਂ ਦੱਸਿਆ ਕਿ ਜ਼ਖ਼ਮੀ ਡੀਐਸਪੀ ਪਵਨ ਕੁਮਾਰ ਅਤੇ ਮੁਲਜ਼ਮ ਲਵਜੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਅਰਸ਼ ਡੱਲ੍ਹਾ ਗਿਰੋਹ, ਜਿਸ ਨੇ ਹਰਜਿੰਦਰ ਮੇਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ, ਦੇ ਮੈਂਬਰ ਹਨ । ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਨਵੀਂ ਐਫਆਈਆਰ ਨੰ. 321 ਮਿਤੀ 01/11/2023 ਨੂੰ ਆਈ.ਪੀ.ਸੀ. ਦੀ ਧਾਰਾ 307, 353, 186 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਜ਼ੀਰਕਪੁਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments