Thursday, February 22, 2024
Home Uncategorized ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਚੀਮਾ ਨੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਦੇ ਵਿੱਤ, ਯੋਜਨਾ, ਆਬਾਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਐਸ.ਏ.ਐਸ. ਪ੍ਰੀਖਿਆ ਪਾਸ ਕੀਤੇ 13 ਸੈਕਸ਼ਨ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਵਿੱਢੇ ਮਿਸ਼ਨ ਤਹਿਤ ਸਿੱਧੀ ਭਰਤੀ ਰਾਹੀਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੁਆਰਾ 52 ਨਵੇਂ ਮੈਕਸ਼ਨ ਅਫਸਰਾਂ ਅਤੇ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਦੁਆਰਾ ਸਹਾਇਕ ਖਜਾਨਚੀ ਦੇ 53 ਉਮੀਦਵਾਰਾਂ ਦੀ ਭਰਤੀ ਪ੍ਰੀਕ੍ਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ ਅਤੇ ਉਮੀਦਵਾਰਾਂ ਨੂੰ ਜਲਦ ਹੀ ਨਿਯੁਕਤੀ ਪੱਤਰ ਸੌਂਪ ਦਿੱਤੇ ਜਾਣਗੇ ।

ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦੇ ਖਰਚਿਆਂ ਦੀ ਮੁਕੰਮਲ ਨਜਰਸਾਨੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਦੇ ਹੋਏ, ਵਿੱਤ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀਆਂ ਕੰਮਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਅਤੇ ਫੰਡਾਂ ਦੀ ਲੀਕੇਜ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ। ਉਨ੍ਹਾਂ ਕਿਹਾ ਕਿ  ਇਨਾਂ ਨਿਯੁਕਤੀਆਂ ਨਾਲ ਜਿੱਥੇ ਰਾਜ ਦੇ ਵਿੱਤੀ ਪ੍ਰਬੰਧਨ ਦਾ ਮਜ਼ਬੂਤੀਕਰਨ ਹੋਵੇਗਾ, ਉਥੇ ਹੀ ਖਜਾਨਿਆਂ ਦੇ ਕੰਮ ਵਿੱਚ ਤੇਜੀ ਆਉਣ ਨਾਲ ਰਾਜ ਦੇ ਮੁਲਾਜਮਾਂ ਅਤੇ ਪੈਨਸ਼ਨਰਾਂ ਨੂੰ ਹੋਰ ਬੇਹਤਰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਸੈਕਸ਼ਨ ਅਫਸਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ ਨੇ ਉਨ੍ਹਾਂ ਨੂੰ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਆਪਣੇ ਹੁਨਰ ਅਤੇ ਯੋਗਤਾ ਨੂੰ ਅੱਪਡੇਟ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਵਧੀਕ ਡਾਇਰੈਕਟਰ (ਖਜਾਨਾ ਤੇ ਲੇਖਾ) ਸਿਮਰਜੀਤ ਕੌਰ ਅਤੇ ਜਾਇੰਟ ਸਕੱਤਰ (ਯੋਜਨਾ) ਰਾਕੇਸ਼ ਕੁਮਾਰ ਵੀ ਹਾਜ਼ਰ ਸਨ।PUNJABDIAL.IN

http://PUNJABDIAL.IN

RELATED ARTICLES

Kisan Andolan: ਕਿਸਾਨ ਅੰਦੋਲਨ ਕਾਰਨ ਸੜਕਾਂ ਜਾਮ ਕਰਨ ‘ਤੇ ਹਾਈਕੋਰਟ ਨੇ ਮੰਗਿਆ ਜਵਾਬ, ਸਾਰੀਆਂ ਧਿਰਾਂ ਨੂੰ ਨੋਟਿਸ

Petition 'ਚ ਕਿਹਾ ਗਿਆ ਹੈ ਕਿ ਸੜਕ 'ਤੇ ਮੇਖਾਂ ਲਗਾਉਣਾ, ਕੰਕਰੀਟ ਦੀਆਂ ਕੰਧਾਂ ਵਰਗੀਆਂ ਰੁਕਾਵਟਾਂ ਬਣਾਉਣਾ, ਕਰੰਟ ਅਤੇ ਕੰਡਿਆਲੀ ਤਾਰ ਦੀਆਂ ਵਾੜਾਂ...

ਚੰਡੀਗੜ੍ਹ-ਸ਼ਿਮਲਾ ਹਾਈਵੇਅ ‘ਤੇ ‘ਕਾਲ’ ਟਰੱਕ ਨੇ ਕਾਰ ਅਤੇ ਬਾਈਕ ਨੂੰ ਕੁਚਲਿਆ, ਦੋ ਲੋਕਾਂ ਦੀ ਮੌਤ

ਹਿਮਾਚਲ ਦੇ ਪਰਵਾਣੂ ਨੇੜੇ ਇੱਕ ਟਰੱਕ ਲਾਪਰਵਾਹੀ ਨਾਲ ਦੂਜੀ ਲੇਨ ਵਿੱਚ ਜਾ ਵੜਿਆ। ਇਸ ਟਰੱਕ ਨੇ ਮੋਟਰਸਾਈਕਲ ਸਵਾਰ ਅਤੇ ਕਾਰ ਨੂੰ ਟੱਕਰ...

ਪੇਪਰ ਲੀਕ ਰੋਕਣ ਲਈ ਬਿੱਲ ਸੋਮਵਾਰ ਨੂੰ ਸੰਸਦ ‘ਚ ਪੇਸ਼ ਕੀਤਾ ਜਾਵੇਗਾ

ਇਸ ਵਿਚ ਪੇਪਰ ਲੀਕ ਮਾਮਲਿਆਂ ਵਿਚ ਘੱਟੋ-ਘੱਟ ਤਿੰਨ ਤੋਂ ਪੰਜ ਸਾਲ ਦੀ ਸਜ਼ਾ ਦਾ ਪ੍ਰਸਤਾਵ ਹੈ। ਹਾਲਾਂਕਿ, ਸੰਗਠਿਤ ਅਪਰਾਧਾਂ ਦੇ ਮਾਮਲਿਆਂ ਲਈ,...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments