Saturday, March 2, 2024
Home NEWS 30,000 ਰੁਪਏ ਰਿਸ਼ਵਤ ਲੈਂਦਾ ਵਣ ਵਿਭਾਗ ਦਾ ਖੇਤਰੀ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ...

30,000 ਰੁਪਏ ਰਿਸ਼ਵਤ ਲੈਂਦਾ ਵਣ ਵਿਭਾਗ ਦਾ ਖੇਤਰੀ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ: ਪੜੋ ਖਬਰ

Forest Department ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।http://PUNJABDIALIN

RELATED ARTICLES

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

LEAVE A REPLY

Please enter your comment!
Please enter your name here

- Advertisment -

Most Popular

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

History of First Human Kiss: ਹਜ਼ਾਰਾਂ ਸਾਲ ਪਹਿਲਾਂ ਇਨਸਾਨ ਨੇ ਕੀਤਾ ਸੀ ਪਹਿਲਾ Kiss, ਰਿਸਚਰਚ ਚ ਹੋਇਆ ਵੱਡਾ ਖੁਲਾਸਾ 

History of First Human Kiss: ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਵਿੱਚ ਚੁੰਮਣ ਸ਼ਬਦ ਬਹੁਤ ਆਮ ਹੋ ਗਿਆ ਹੈ। ਵਿਦੇਸ਼ੀ ਸੱਭਿਆਚਾਰਾਂ ਵਿੱਚ ਚੁੰਮਣਾ...

Recent Comments