Friday, July 19, 2024
Home Uncategorized LATEST UPDATES ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ...

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

ਪ੍ਰੈਸ ਨੋਟ-1

ਮੁੱਖ ਮੰਤਰੀ ਦਫ਼ਤਰ, ਪੰਜਾਬ

ਨਸ਼ਿਆਂ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦੀ ਅਗਵਾਈ ਵਿੱਚ ਲੁਧਿਆਣਾ ਵਿਖੇ ਹੋਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ

25000 ਤੋਂ ਵੱਧ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ

ਲੁਧਿਆਣਾ, 16 ਨਵੰਬਰ
ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ।
ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਸੰਦੇਸ਼ ਦਾ ਪਾਸਾਰ ਕੀਤਾ ਜਾ ਸਕੇ। ਰੈਲੀ ਵਿੱਚ ਪਹੁੰਚੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟ ਕੇ ਆਪਣੇ ਸੂਬੇ ਨੂੰ ਖੁਸ਼ਹਾਲ ਤੇ ਸਿਹਤਮੰਦ ਸੂਬਾ ਬਣਾਉਣ ਦਾ ਉਤਸ਼ਾਹ ਦੇਖਣਾ ਬਣਦਾ ਸੀ। ਇਸ ਉਪਰਾਲੇ ਰਾਹੀਂ ਪੰਜਾਬ ਪੁਲਿਸ ਖਾਸ ਕਰਕੇ ਸੂਬਾ ਸਰਕਾਰ ਦੀ ਗੰਭੀਰ ਸਮਾਜਿਕ ਮਸਲਿਆਂ ਪ੍ਰਤੀ ਵਚਨਬੱਧਤਾ ਵੀ ਸਾਬਤ ਹੁੰਦੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮਕਸਦ ਨਸ਼ਿਆਂ ਦੀ ਸਮੱਸਿਆ ਉਤੇ ਕਾਬੂ ਪਾਉਣਾ ਅਤੇ ਸਿਹਤਮੰਦ ਤੇ ਸਥਿਰ ਜੀਵਨ ਵਜੋਂ ਸਾਈਕਲ ਦੀ ਸਵਾਰੀ ਨੂੰ ਉਭਾਰਨਾ ਹੈ। ਉਨ੍ਹਾਂ ਕਿਹਾ ਕਿ ਇਹ ਰੈਲੀ ਨਸ਼ਿਆਂ ਦੇ ਗੰਭੀਰ ਸਿੱਟਿਆਂ ਅਤੇ ਨਸ਼ੇ ਤੋਂ ਮੁਕਤ ਜੀਵਨ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਕੇ ਨਸ਼ਿਆਂ ਦੀ ਮੰਗ ਘਟਾਉਣ ਵਿੱਚ ਅਹਿਮ ਜ਼ਰੀਆ ਸਾਬਤ ਹੋਵੇਗੀ। ਰੈਲੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੈਲੀ ਦੀ ਬਹੁਤ ਜ਼ਿਆਦਾ ਅਹਿਮੀਅਤ ਹੈ ਕਿਉਂਕਿ ਇਤਫਾਕਵੱਸ ਇਹ ਰੈਲੀ ਦੇਸ਼ ਦੇ ਸਭ ਤੋਂ ਨੌਜਵਾਨ ਇਨਕਲਾਬੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਈ ਗਈ ਹੈ ਜਿਸ ਨੇ 19 ਸਾਲ ਦੀ ਉਮਰ ਵਿੱਚ ਜੀਵਨ ਵਤਨ ਦੇ ਲੇਖੇ ਲਾ ਦਿੱਤਾ।


ਮੁੱਖ ਮੰਤਰੀ ਨੇ ਕਿਹਾ ਕਿ 16 ਨਵੰਬਰ ਦਾ ਦਿਹਾੜਾ ਉਨ੍ਹਾਂ ਦੀ ਸ਼ਹਾਦਤ ਦੀ ਭਾਵੁਕ ਯਾਦ ਦਿਵਾਉਂਦਾ ਹੈ ਅਤੇ ਅੱਜ ਦੇ ਇਸ ਇਤਿਹਾਸਕ ਦਿਹਾੜੇ ਨੇ ਸਮਾਗਮ ਨੂੰ ਹੋਰ ਵੀ ਮਹੱਤਵਪੂਰਨ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਨੇਕ ਇਰਾਦੇ ਨਾਲ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸਾਈਕਲ ਸਵਾਰਾਂ ਨੇ ਵੱਖ-ਵੱਖ ਪਵਿੱਤਰ ਥਾਵਾਂ ਦੀ ਯਾਤਰਾ ਕੀਤੀ। ਹਰੇਕ ਥਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਜੁੜੀ ਹੋਈ ਹੈ ਜਿਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ, ਸ਼ਹੀਦ ਰਾਜਗੁਰੂ, ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਊਧਮ ਸਿੰਘ ਨਾਲ ਸਬੰਧਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਾਈਕਲ ਸਵਾਰ ਸਬੰਧਤ ਸਥਾਨਾਂ ਤੋਂ ਪਵਿੱਤਰ ਮਿੱਟੀ ਲੈ ਕੇ ਆਏ ਜਿਸ ਦੀ ਵਰਤੋਂ ਬੂਟੇ ਲਾਉਣ ਲਈ ਕੀਤੀ ਜਾਵੇਗੀ ਅਤੇ ਇਨ੍ਹਾਂ ਬੂਟਿਆਂ ਦੇ ਨਾਮ ਕ੍ਰਮਵਾਰ ਸਦਭਾਵਨਾ, ਵਚਨ, ਗਿਆਨ, ਏਕਤਾ ਅਤੇ ਉਮੀਦ ਵਜੋਂ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਇਸ ਸਮਾਗਮ ਦੀ ਡੂੰਘਾਈ ਅਤੇ ਮਨੋਰਥ ਨੂੰ ਵਧਾਉਂਦਾ ਹੈ ਜਿਸ ਦਾ ਇਕਮਾਤਰ ਉਦੇਸ਼ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ “ਨਸ਼ਿਆਂ ਵਿਰੁੱਧ ਨੌਜਵਾਨ” ਸਿਰਫ਼ ਇੱਕ ਸਾਈਕਲ ਰੈਲੀ ਨਹੀਂ ਹੈ, ਸਗੋਂ ਇਹ ਨਸ਼ਿਆਂ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਅਤੇ ਇਨਕਲਾਬੀ ਨਾਇਕਾਂ ਦੀ ਕੁਰਬਾਨੀ ਨੂੰ ਯਾਦ ਕਰਨ ਲਈ ਇੱਕ ਸਮੂਹਿਕ ਯਤਨ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਕੇ ਸਮਾਜਿਕ ਮੁੱਦਿਆਂ ਨੂੰ ਹੱਲ ਕਰਨ ਲਈ ਇਹ ਸ਼ਾਨਦਾਰ ਪਹਿਲ ਹੈ।http://PUNJABDIAL.IN

RELATED ARTICLES

*ਜਲੰਧਰ ਪੱਛਮੀ ਜ਼ਿਮਨੀ ਚੋਣ ਨੇ ਦਿੱਤਾ ਵੱਡਾ ਸੁਨੇਹਾ, ਜੋ ਵੀ ਆਮ ਆਦਮੀ ਪਾਰਟੀ ਨਾਲ ਗ਼ੱਦਾਰੀ ਕਰੇਗਾ, ਉਸ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ- ਸੰਜੇ ਸਿੰਘ*

*ਪੰਜਾਬ ਉਪ ਚੋਣ ਵਿਚ ਰਿਕਾਰਡ ਤੋੜ ਜਿੱਤ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਲੋਕਾਂ ਦੇ ਅਟੁੱਟ ਵਿਸ਼ਵਾਸ ਦੀ ਮੁਹਰ ਲਗਾਈ ਹੈ...

‘ਆਪ’ ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ ‘ਤੇ ਮਨਾਇਆ ਜਸ਼ਨ

'ਆਪ' ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ 'ਤੇ ਮਨਾਇਆ ਜਸ਼ਨ ਨਵੇਂ ਚੁਣੇ ਵਿਧਾਇਕ ਮੋਹਿੰਦਰ ਭਗਤ, ਕੈਬਨਿਟ ਮੰਤਰੀ ਅਮਨ ਅਰੋੜਾ...

‘ਖਾਣਾ ਮੰਗਵਾਉਂਦਾ ਹਾਂ ਤਾਂ ਪਤਨੀ ਨੂੰ ਪਤਾ ਲੱਗ ਜਾਂਦਾ ਹੈ, ਕਸਟਮਰ ਦੀ ਅਪੀਲ ‘ਤੇ   Zomato ਨੇ ਕੀਤਾ ਖਾਸ ਪ੍ਰਬੰਧ’

ਫੂਡ ਡਿਲੀਵਰੀ ਐਪ Zomato ਨੇ ਯੂਜ਼ਰਸ ਦੀ ਮੰਗ 'ਤੇ ਐਪ 'ਚ ਖਾਸ ਫੀਚਰ ਜੋੜਿਆ ਹੈ। ਕੰਪਨੀ ਦੇ ਸੀਈਓ ਦੀਪਇੰਦਰ ਗੋਇਲ ਨੇ ਇੱਕ...

LEAVE A REPLY

Please enter your comment!
Please enter your name here

- Advertisment -

Most Popular

ਆਮ ਆਦਮੀ ਪਾਰਟੀ ਹਰਿਆਣਾ ਵਿਧਾਨ ਸਭਾ ਚੋਣਾਂ ਪੂਰੀ ਤਾਕਤ ਨਾਲ ਲੜੇਗੀ: ਭਗਵੰਤ ਮਾਨ

ਆਮ ਆਦਮੀ ਪਾਰਟੀ ਨੇ ਹਰਿਆਣਾ 'ਚ ਫੁਕਿਆ ਚੋਣ ਬਿਗਲ; ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ  "20 ਜੁਲਾਈ ਨੂੰ...

ਸੰਜੇ ਸਿੰਘ ਨੇ ਕਿਹਾ, ‘ਆਪ’ ਹਰਿਆਣਾ ਦੀਆਂ ਸਾਰੀਆਂ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲੜੇਗੀ, ‘ਕੇਜਰੀਵਾਲ ਮਾਡਲ…’

ਸੰਜੇ ਸਿੰਘ: ਹਰਿਆਣਾ ਵਿੱਚ ਅਕਤੂਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇੱਥੇ ਭਾਜਪਾ, ਕਾਂਗਰਸ, ਇਨੈਲੋ, ਬਸਪਾ ਅਤੇ ਜੇਜੇਪੀ ਤੋਂ ਇਲਾਵਾ ਆਮ ਆਦਮੀ...

ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਭਾਜਪਾ ਸਰਕਾਰ ਨੇ ਅਗਨੀਵੀਰ ਯੋਜਨਾ ਨੂੰ ਲੈ ਕੇ ਵੱਡਾ ਐਲਾਨ ਕੀਤਾ

ਹਰਿਆਣਾ ਵਿੱਚ ਅਗਲੇ ਕੁਝ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ (Assembly Elections) ਹੋਣੀਆਂ ਹਨ। ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਚੋਣ ਜਿੱਤਾਂ ਦੀ ਹੈਟ੍ਰਿਕ...

ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 7 ਕਿਲੋ ਹੈਰੋਇਨ, ਪੰਜ ਪਿਸਤੌਲਾਂ ਸਮੇਤ 2 ਵਿਅਕਤੀ ਗ੍ਰਿਫਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਮੁਤਾਬਕ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਤਸਕਰੀ...

Recent Comments