Thursday, February 22, 2024
Home Uncategorized LATEST UPDATES ਚੰਡੀਗੜ੍ਹ, 20 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ...

ਚੰਡੀਗੜ੍ਹ, 20 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

ਮੁੱਖ ਮੰਤਰੀ ਦਫ਼ਤਰ, ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੀ ਆਲਮੀ ਮਾਨਤਾ

ਨੈਰੋਬੀ ਵਿੱਚ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪੰਜਾਬ ਨੂੰ ਪਹਿਲਾ ਇਨਾਮ

ਕਾਨਫਰੰਸ ਵਿੱਚ 85 ਮੁਲਕਾਂ ਦੇ ਨੁਮਾਇਦਿਆਂ ਨੇ ਹਿੱਸਾ ਲਿਆ

ਇਸ ਉਪਲਬਧੀ ਨੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ: ਮੁੱਖ ਮੰਤਰੀ

40 ਮੁਲਕਾਂ ਨੇ ਪੰਜਾਬ ਦਾ ਦੌਰਾ ਕਰਕੇ ਆਮ ਆਦਮੀ ਕਲੀਨਿਕ ਦੇ ਮਾਡਲ ਦਾ ਅਧਿਐਨ ਕਰਨ ਦੀ ਅਪੀਲ ਕੀਤੀ

ਚੰਡੀਗੜ੍ਹ, 20 ਨਵੰਬਰ
ਪੰਜਾਬ ਵਿੱਚ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਦੋਂ ਆਲਮੀ ਪੱਧਰ ਉਤੇ ਮਾਨਤਾ ਮਿਲੀ, ਜਦੋਂ ਸੂਬੇ ਦੇ ਆਮ ਆਦਮੀ ਕਲੀਨਿਕਾਂ ਨੇ ਨੈਰੋਬੀ ਵਿੱਚ 14 ਤੋਂ 16 ਨਵੰਬਰ ਤੱਕ ਹੋਏ ਗਲੋਬਲ ਹੈਲਥ ਸਪਲਾਈ ਚੇਨ ਸੰਮੇਲਨ ਵਿੱਚ ਪਹਿਲਾ ਇਨਾਮ ਹਾਸਲ ਕੀਤਾ।

ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੂੰ ‘ਦਵਾਈਆਂ ਦੀ ਹਰੇਕ ਵਿਅਕਤੀ ਤੱਕ ਪਹੁੰਚ: ਪੰਜਾਬ ਤੋਂ ਇਕ ਅਧਿਐਨ’ ਵਿਸ਼ੇ ਹੇਠਲੇ ਦਸਤਾਵੇਜ਼ ਲਈ ਪਹਿਲਾ ਇਨਾਮ ਮਿਲਿਆ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ਵਿੱਚ 85 ਮੁਲਕਾਂ ਨੇ ਭਾਗ ਲਿਆ ਅਤੇ ਚਾਰ ਦੇਸ਼ਾਂ ਨੇ ਆਪਣੇ ਦਸਤਾਵੇਜ਼ ਦਾਖ਼ਲ ਕੀਤੇ, ਜਿਨ੍ਹਾਂ ਵਿੱਚੋਂ ਪੰਜਾਬ ਸਰਕਾਰ ਦੇ ਦਸਤਾਵੇਜ਼ ਨੂੰ ਅੰਤਮ ਪੇਸ਼ਕਾਰੀ ਲਈ ਚੁਣਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਦੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਨੇ ਮੁੱਢਲੀਆਂ ਸਿਹਤ ਸੰਭਾਲ ਸਹੂਲਤਾਂ ਵਿੱਚ ਤੇਜ਼ੀ ਨਾਲ ਵਾਧਾ ਕੀਤਾ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜੇਤੂ ਐਂਟਰੀ ਵਿੱਚ ਵਿਗਿਆਨ ਉਤੇ ਜ਼ੋਰ, ਸਮੱਸਿਆਵਾਂ ਦੇ ਹੱਲ ਲਈ ਸੁਪਰ ਪੁਜ਼ੀਸ਼ਨਿੰਗ, ਹੱਲ ਤੇ ਪ੍ਰਭਾਵ ਦੀ ਸਪੱਸ਼ਟਤਾ, ਨਵੀਨ ਹੱਲ, ਸਿਆਸੀ ਇੱਛਾ ਸ਼ਕਤੀ ਕਿਵੇਂ ਮੁੱਢਲੇ ਸਿਹਤ ਸੰਭਾਲ ਢਾਂਚੇ ਦੀ ਕਾਇਆਕਲਪ ਲਈ ਸਹਾਈ, ਪ੍ਰਾਈਵੇਟ ਖ਼ੇਤਰ ਨਾਲ ਸਹਿਯੋਗ ਤੇ ਸੁਧਾਰਾਂ ਲਈ ਸਪੱਸ਼ਟ ਵਿਆਖਿਆ ਨੂੰ ਦਰਸਾਇਆ ਗਿਆ। ਉਨ੍ਹਾਂ ਕਿਹਾ ਕਿ ਇਸ ਸੰਮੇਲਨ ਦੇ ਭਾਈਵਾਲ ਮੁਲਕਾਂ ਨੇ ਇੱਛਾ ਜਤਾਈ ਕਿ ਉਹ ਪੰਜਾਬ ਆ ਕੇ ਆਮ ਆਦਮੀ ਕਲੀਨਿਕ ਦੇਖਣ ਦੇ ਇੱਛੁਕ ਹਨ ਅਤੇ ਉਹ ਇਹ ਗੱਲ ਸਮਝਣੀ ਚਾਹੁੰਦੇ ਹਨ ਕਿ ਕਿਵੇਂ ਮਰੀਜ਼ਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਉਨ੍ਹਾਂ ਦੇ ਘਰਾਂ ਦੇ ਨੇੜੇ 84 ਦਵਾਈਆਂ ਤੇ 40 ਕਲੀਨਿਕਲ ਟੈਸਟ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਈਵਾਲ ਮੁਲਕ ਇਸ ਗੱਲੋਂ ਵੀ ਹੈਰਾਨ ਸਨ ਕਿ ਸਾਰੇ ਆਮ ਆਦਮੀ ਕਲੀਨਿਕ ਆਈ.ਟੀ. ਨਾਲ ਲੈਸ ਹਨ ਅਤੇ ਰਜਿਸਟਰੇਸ਼ਨ, ਡਾਕਟਰ ਦੀ ਸਲਾਹ, ਟੈਸਟ ਤੇ ਦਵਾਈਆਂ ਪੂਰੀ ਤਰ੍ਹਾਂ ਡਿਜੀਟਾਈਜ਼ਡ ਹਨ।

ਸੂਬੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਨਤਾ ਨੇ ਸੂਬੇ ਦੇ ਲੋਕਾਂ ਦੀ ਹੋਰ ਸਮਰਪਣ ਨਾਲ ਸੇਵਾ ਕਰਨ ਦਾ ਜਜ਼ਬਾ ਭਰਿਆ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕ-ਪੱਖੀ ਪਹਿਲਕਦਮੀਆਂ ਨਾਲ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਣਾ ਯਕੀਨੀ ਬਣੇ। ਭਗਵੰਤ ਸਿੰਘ ਮਾਨ ਨੇ ਇਸ ਨਿਵੇਕਲੇ ਮਾਅਰਕੇ ਲਈ ਸਿਹਤ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਇਸੇ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਜਾਰੀ ਰੱਖਣਗੇ।http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments