Thursday, February 22, 2024
Home NEWS ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ...

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ, ਪੰਜਾਬ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ; ਮੁੱਖ ਮੰਤਰੀ ਵੱਲੋਂ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧੇ ਦਾ ਐਲਾਨ

  • ਕਰਮਚਾਰੀਆਂ ਦੀ ਭਲਾਈ ਦੀ ਵਚਨਬੱਧਤਾ ਦੁਹਰਾਈ
  • ਮੁਲਾਜ਼ਮਾਂ ਸਮੇਤ ਹਰ ਪੰਜਾਬੀ ਦੇ ਸਹਿਯੋਗ ਨਾਲ ‘ਰੰਗਲਾ ਪੰਜਾਬ’ ਬਣਾਉਣ ਦਾ ਸੁਪਨਾ ਸਾਕਾਰ ਕਰੇਗੀ ਪੰਜਾਬ ਸਰਕਾਰ

ਚੰਡੀਗੜ੍ਹ, 18 ਦਸੰਬਰ

ਪੰਜਾਬ ਸਰਕਾਰ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਨਵੇਂ ਸਾਲ ਦੇ ਤੋਹਫ਼ੇ ਵਜੋਂ ਮੁੱਖ ਮੰਤਰੀ ਨੇ 1 ਦਸੰਬਰ, 2023 ਤੋਂ 4 ਫੀਸਦੀ ਮਹਿੰਗਾਈ ਭੱਤਾ (ਡੀਏ) ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮਹਿੰਗਾਈ ਭੱਤਾ 34 ਤੋਂ ਵਧ ਕੇ 38 ਫੀਸਦੀ ਹੋ ਗਿਆ।

ਇਸ ਸਬੰਧੀ ਫੈਸਲਾ ਅੱਜ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਵੱਲੋਂ ਮੁਲਾਜ਼ਮਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸੂਬਾਈ ਪ੍ਰਸ਼ਾਸਨ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਅੱਗੇ ਵਧਾਉਣ ਲਈ ਭਾਰਤ ਸਰਕਾਰ ਦੇ ਵਿੱਤ ਸਕੱਤਰ ਨਾਲ ਮੀਟਿੰਗ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਟੈਨੋ ਟਾਈਪਿਸਟਾਂ ਲਈ ਸੀਨੀਆਰਤਾ ਦੇ ਆਧਾਰ ‘ਤੇ ਵੱਖ-ਵੱਖ ਵਿਭਾਗਾਂ ਵਿੱਚ ਤਰੱਕੀਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ (ਟਾਈਮ ਸਕੇਲ) ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਵਿਭਾਗਾਂ ਦੀਆਂ ਮਨਿਸਟਰੀਅਲ ਸੇਵਾਵਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਦੀ ਪ੍ਰਕਿਰਿਆ ਦੋ ਮਹੀਨਿਆਂ ਦੇ ਅੰਦਰ-ਅੰਦਰ ਯਕੀਨੀ ਬਣਾਈ ਜਾਵੇ। ਉਨ੍ਹਾਂ ਏ.ਸੀ.ਪੀ ਸਕੀਮ ਬਹਾਲ ਕਰਨ ਸਮੇਤ ਮੁਲਾਜ਼ਮਾਂ ਦੀਆਂ ਕਈ ਲਟਕਦੀਆਂ ਮੰਗਾਂ ਦੇ ਹੱਲ ਲਈ ਕਮੇਟੀ ਬਣਾਉਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਠੋਸ ਉਪਰਾਲੇ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਵਚਨਬੱਧ ਹੈ, ਜਿਸ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਮੋਹਰੀ ਬਣਾਉਣ ਲਈ ਸੂਬਾ ਸਰਕਾਰ ਦੇ ਮੁਲਾਜ਼ਮ ਵੀ ਪ੍ਰੇਰਕ ਵਜੋਂ ਕੰਮ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਸਮਰਪਿਤ ਹੈ।http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments