Thursday, February 22, 2024
Home NEWS ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ...

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਜੋਏ ਕੁਮਾਰ ਸਿੰਘ ਨੇ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਲੋਕਾਂ ਨੂੰ ਸਾਫ-ਸੁਥਰਾ, ਅਸਰਦਾਰ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ-ਵਿਸ਼ੇਸ਼ ਮੁੱਖ ਸਕੱਤਰ
ਚੰਡੀਗੜ੍ਹ, 1 ਜਨਵਰੀ
ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਜ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ।
ਅਹੁਦਾ ਸੰਭਾਲਣ ਉਪਰੰਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ-ਸੁਥਰਾ, ਅਸਰਦਾਇਕ, ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜੁਆਬਦੇਹੀ ਵਾਲਾ ਸ਼ਾਸਨ ਮੁਹੱਈਆ ਕਰਵਾਉਣ ਉਤੇ ਜ਼ੋਰ ਦਿੱਤਾ ਜਾਵੇਗਾ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ।


ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਤਹਿਤ ਸਿੱਖਿਆ, ਸਿਹਤ, ਰੋਜ਼ਗਾਰ, ਸਨਅਤੀ ਵਿਕਾਸ ਅਤੇ ਹੋਰ ਸਬੰਧਤ ਖੇਤਰਾਂ ਵੱਲ ਵਧੇਰੇ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਨਿਰਧਾਰਤ ਸਮੇਂ ਦੇ ਅੰਦਰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਆਖਿਆ। ਸ੍ਰੀ ਵਿਜੋਏ ਕੁਮਾਰ ਸਿੰਘ ਨੇ ਅੱਗੇ ਕਿਹਾ ਕਿ ਸਿਵਲ, ਪੁਲਿਸ ਅਤੇ ਹੋਰ ਵਿਭਾਗਾਂ ਦਰਮਿਆਨ ਬਿਹਤਰ ਤਾਲਮੇਲ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਜੋ ਸਰਹੱਦੀ ਸੂਬੇ ਦੇ ਵਡੇਰੇ ਹਿੱਤ ਵਿੱਚ ਹੈ। ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਨੇ ਅਹੁਦਾ ਸੰਭਾਲਣ ਲਈ ਵਧਾਈ ਦੇਣ ਪਹੁੰਚੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਹੋਰ ਵਧੇਰੇ ਮਿਹਨਤ ਤੇ ਸ਼ਿੱਦਤ ਨਾਲ ਕਰਨ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਮਿਲ ਸਕੇ।
ਦੱਸਣਯੋਗ ਹੈ ਕਿ ਵਿਸ਼ੇਸ਼ ਮੁੱਖ ਸਕੱਤਰ ਜੋ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਹਨ, ਨੇ ਸੂਬਾ ਅਤੇ ਕੇਂਦਰ ਸਰਕਾਰਾਂ ਵਿੱਚ ਵੱਖ-ਵੱਖ ਅਹੁਦਿਆਂ ਉਤੇ ਜ਼ਿੰਮੇਵਾਰੀ ਨਿਭਾਈ ਹੈ। ਸਾਲ 1990 ਬੈਚ ਦੇ ਆਈ.ਏ.ਐਸ. ਅਧਿਕਾਰੀ ਭਾਰਤ ਸਰਕਾਰ ਵਿੱਚ ਪ੍ਰਸੋਨਲ ਤੇ ਟ੍ਰੇਨਿੰਗ ਵਿਭਾਗ ਵਿੱਚ ਸੰਯੁਕਤ ਸਕੱਤਰ, ਟੈਕਸਟਾਈਲ ਮੰਤਰਾਲੇ ਵਿੱਚ ਵਿਸ਼ੇਸ਼ ਸਕੱਤਰ, ਰੱਖਿਆ ਮੰਤਰਾਲੇ ਦੇ ਸਾਬਕਾ ਸੈਨਿਕਾਂ ਦੀ ਭਲਾਈ ਬਾਰੇ ਵਿਭਾਗ ਵਿੱਚ ਸਕੱਤਰ ਦੇ ਅਹੁਦੇ ਉਤੇ ਕੰਮ ਕੀਤਾ ਹੈ। ਉਨ੍ਹਾਂ ਨੂੰ ਜਨਤਕ ਸੇਵਾ ਪ੍ਰਤੀ ਸਰਗਰਮ ਅਤੇ ਜੁਆਬਦੇਹੀ ਵਾਲੀ ਪਹੁੰਚ ਰੱਖਣ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments