Thursday, February 22, 2024
Home Uncategorized LATEST UPDATES ਹੜਤਾਲ ਖ਼ਤਮ, ਹੁਣ ਨਹੀਂ ਲੱਗੇਗੀ ਪੰਪਾਂ ਉਪਰ ਭੀੜ 

ਹੜਤਾਲ ਖ਼ਤਮ, ਹੁਣ ਨਹੀਂ ਲੱਗੇਗੀ ਪੰਪਾਂ ਉਪਰ ਭੀੜ 

ਪ੍ਰਸ਼ਾਸਨ ਨੇ ਤੇਲ ਕੰਪਨੀਆਂ ਦੇ ਅਧਿਕਾਰੀਆਂ ਤੇ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕਰਕੇ ਹੱਲ ਕੱਢਿਆ। ਡਿਪੂਆਂ ਚੋਂ ਸਪਲਾਈ ਸ਼ੁਰੂ ਕਰਵਾਈ ਗਈ ਹੈ ਤੇ ਛੇਤੀ ਹੀ ਪੰਪਾਂ ਉਪਰ ਪਹੁੰਚ ਜਾਵੇਗੀ। ਪੰਜਾਬ ਵਿੱਚ ਹਿੱਟ ਐਂਡ ਰਨ ਕਾਨੂੰਨ ਖ਼ਿਲਾਫ਼ ਟਰੱਕ ਡਰਾਈਵਰਾਂ ਦੀ ਹੜਤਾਲ ਨੂੰ ਲੈ ਕੇ ਜਲੰਧਰ ਵਿਖੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਇੰਡੀਅਨ ਆਇਲ ਸੂਚੀ ਪਿੰਡ ਵਿਖੇ ਤੇਲ ਟੈਂਕਰ ਆਪ੍ਰੇਟਰਾਂ ਨਾਲ ਗੱਲਬਾਤ ਕੀਤੀ। ਇਸਤੋਂ ਬਾਅਦ ਟੈਂਕਰ ਚਾਲਕਾਂ ਨੇ ਹੜਤਾਲ ਖਤਮ ਕਰ ਦਿੱਤੀ ਅਤੇ ਜਲਦੀ ਹੀ ਜ਼ਿਲ੍ਹੇ ਦੇ ਪੈਟਰੋਲ ਪੰਪਾਂ ‘ਤੇ ਤੇਲ ਦੀ ਸਪਲਾਈ ਪਹੁੰਚ ਜਾਵੇਗੀ।ਪੈਟਰੋਲ ਅਤੇ ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ।

ਪੈਟਰੋਲ ਅਤੇ ਡੀਜ਼ਲ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਡੀਸੀ ਨੇ ਮੰਗਲਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਉਪਰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਉਪਰ ਜਾਂ ਕਿਸੇ ਵੀ ਵਿਅਕਤੀ ਵੱਲੋਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡੀਸੀ ਨੇ ਲੋਕਾਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments