Thursday, February 22, 2024
Home Uncategorized LATEST UPDATES ਨਵਾਂ ਰਿਕਾਰਡ: ਪੰਜਾਬ 'ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538...

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਨਵਾਂ ਰਿਕਾਰਡ: ਪੰਜਾਬ ‘ਚ ਇਕ ਦਿਨ ਵਿਚ ਲੰਬਿਤ ਪਏ ਇੰਤਕਾਲਾਂ ਦੇ 31538 ਮਾਮਲੇ ਨਿਪਟਾਏ: ਜਿੰਪਾ

  • ਪੰਜਾਬ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲਗਾਏ ਵਿਸ਼ੇਸ਼ ਕੈਂਪ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ
  • ਮਾਲ ਮੰਤਰੀ ਵੱਲੋਂ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ

ਚੰਡੀਗੜ੍ਹ, 6 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਪੂਰੇ ਪੰਜਾਬ ਦੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ (ਲੰਬਿਤ) ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਇੰਤਕਾਲ ਦੇ ਲੰਬਿਤ ਪਏ 31538 ਮਾਮਲੇ ਨਿਪਟਾਏ ਗਏ ਹਨ। ਇਕ ਦਿਨ ਵਿਚ ਏਨੇ ਇੰਤਕਾਲ ਦਰਜ ਕਰਨ ਦਾ ਇਹ ਨਵਾਂ ਰਿਕਾਰਡ ਹੈ। ਜਿੰਪਾ ਨੇ ਖੁਦ ਹੁਸ਼ਿਆਰਪੁਰ, ਫਗਵਾੜਾ, ਫਿਲੌਰ, ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ ਅਤੇ ਸ਼ਹੀਦ ਭਗਤ ਸਿੰਘ ਨਗਰ ਤਹਿਸੀਲਾਂ ਦਾ ਦੌਰਾ ਕਰਕੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਕਰਕੇ ਆ ਰਹੀਆਂ ਸਮੱਸਿਆਂਵਾਂ ਦੇ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

ਮਾਲ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਲੋਕਾਂ ਦੇ ਇੰਤਕਾਲ ਦੇ ਮਾਮਲੇ ਪੈਂਡਿੰਗ ਪਏ ਸਨ ਉਨ੍ਹਾਂ ਨੇ ਸਬੰਧਿਤ ਤਹਿਸੀਲ/ਸਬ-ਤਹਿਸੀਲ ਵਿੱਚ ਪਹੁੰਚ ਕੇ ਇੰਤਕਾਲ ਸੰਬੰਧੀ ਆ ਰਹੀ ਸਮੱਸਿਆ ਦਾ ਮੌਕੇ ਉੱਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੋਇਆ ਹੈ ਜਿਸ ‘ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ‘ਤੇ ਭੇਜ ਸਕਦੇ ਹਨ।

ਜ਼ਿਕਯੋਗ ਹੈ ਕਿ ਮਾਲ ਮੰਤਰੀ ਆਉਣ ਵਾਲੇ ਦਿਨਾਂ ਵਿੱਚ ਤਹਿਸੀਲ ਦਫ਼ਤਰਾਂ ਦਾ ਅਚਾਨਕ ਦੌਰਾ ਕਰ ਕੇ ਕੰਮਕਾਜ ਦੀ ਸਮੀਖਿਆ ਕਰਨਗੇ ਤਾਂ ਜੋ ਲੋਕਾਂ ਨੂੰ ਪ੍ਰਸ਼ਾਸਨਿਕ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਨਾ ਆਵੇ। ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਹੁਸ਼ਿਆਰਪੁਰ ਤਹਿਸੀਲ ਦਾ ਦੌਰਾ ਕਰਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਖੱਜਲ ਖ਼ੁਆਰੀ ਰਹਿਤ ਸੇਵਾਵਾਂ ਦੇਣ ਦੀ ਵਚਨਬੱਧਤਾ ਦੋਹਰਾਈ ਸੀ।

ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ‘ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਜਾਇਜ਼ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਕਿਸ ਜ਼ਿਲ੍ਹੇ ਚ ਕਿੰਨੇ ਇੰਤਕਾਲ ਦਰਜ ਹੋਏ:

ਪ੍ਰਾਪਤ ਹੋਈ ਰਿਪੋਰਟ ਅਨੁਸਾਰ ਸਭ ਤੋਂ ਜ਼ਿਆਦਾ 6265 ਇੰਤਕਾਲ ਲੁਧਿਆਣਾ ਜ਼ਿਲ੍ਹੇ ਵਿੱਚ ਦਰਜ ਕੀਤੇ ਗਏ। ਇਸ ਤੋਂ ਬਾਅਦ ਗੁਰਦਾਸਪੁਰ ਜ਼ਿਲ੍ਹਾ ਦੂਜੇ ਸਥਾਨ ਉੱਤੇ ਰਿਹਾ ਜਿੱਥੇ 2806 ਇੰਤਕਾਲ ਹੋਏ।

ਇਸੇ ਤਰ੍ਹਾਂ ਪਟਿਆਲਾ ਵਿੱਚ 1818, ਹੁਸ਼ਿਆਰਪੁਰ ‘ਚ 2686, ਕਪੂਰਥਲਾ ‘ਚ 883, ਫ਼ਤਹਿਗੜ੍ਹ ਸਾਹਿਬ ‘ਚ 667, ਤਰਨ ਤਾਰਨ ‘ਚ 693, ਬਠਿੰਡਾ ‘ਚ 543, ਫਰੀਦਕੋਟ ‘ਚ 525, ਫਿਰੋਜ਼ਪੁਰ ਵਿੱਚ 971, ਮੋਗਾ ਵਿੱਚ 838, ਜਲੰਧਰ ਵਿੱਚ 1718 ਅਤੇ ਮਾਨਸਾ ਵਿੱਚ 646 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ।

ਅੰਮ੍ਰਿਤਸਰ ਜ਼ਿਲ੍ਹੇ ਵਿੱਚ 1324, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ 537, ਸ੍ਰੀ ਮੁਕਤਸਰ ਸਾਹਿਬ ਵਿੱਚ 768, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ 1943, ਪਠਾਨਕੋਟ ‘ਚ 814, ਬਰਨਾਲਾ ਵਿੱਚ 567, ਰੂਪਨਗਰ ਵਿੱਚ 1326, ਮਲੇਰਕੋਟਲਾ ਵਿੱਚ 713, ਸੰਗਰੂਰ ਵਿੱਚ 1093 ਅਤੇ ਫਾਜ਼ਲਕਾ ਵਿੱਚ 894 ਇੰਤਕਾਲ ਦਰਜ ਕੀਤੇ ਗਏ ਹਨ।http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments