Saturday, March 2, 2024
Home Uncategorized LATEST UPDATES ਮੁੱਖ ਮੰਤਰੀ ਦਫ਼ਤਰ, ਪੰਜਾਬ: ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ...

ਮੁੱਖ ਮੰਤਰੀ ਦਫ਼ਤਰ, ਪੰਜਾਬ: ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ

ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਖ਼ੁਸ਼ ਮੁੱਖ ਮੰਤਰੀ ਨੇ 15 ਜਨਵਰੀ ਨੂੰ ਅਜਿਹਾ ਇਕ ਹੋਰ ਕੈਂਪ ਲਗਾਉਣ ਦਾ ਕੀਤਾ ਐਲਾਨ

  • ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ-ਪੱਖੀ ਪਹਿਲਕਦਮੀਆਂ ਜਾਰੀ ਰੱਖਣ ਦਾ ਐਲਾਨ
  • 6 ਜਨਵਰੀ ਨੂੰ ਲਗਾਏ ਗਏ ਕੈਂਪਾਂ ਵਿੱਚ 31 ਹਜ਼ਾਰ ਤੋਂ ਵੱਧ ਕੇਸ ਹੱਲ ਕੀਤੇ ਗਏ

ਚੰਡੀਗੜ੍ਹ, 7 ਜਨਵਰੀ

ਪੰਜਾਬ ਭਰ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਇੰਤਕਾਲ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ।

ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਨਿੱਚਰਵਾਰ ਨੂੰ ਲਗਾਏ ਗਏ ਕੈਂਪਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਨੇ ਇੰਤਕਾਲ ਦੇ ਲੰਬਿਤ ਪਏ ਕੇਸਾਂ ਦੇ ਨਿਬੇੜਾ ਯਕੀਨੀ ਬਣਾ ਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਇੰਤਕਾਲ ਦੇ 31,000 ਤੋਂ ਵੱਧ ਲੰਬਿਤ ਪਏ ਕੇਸਾਂ ਦਾ ਹੱਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇੰਨੀ ਵੱਡੀ ਗਿਣਤੀ ਵਿੱਚ ਲੰਬਿਤ ਪਏ ਕੇਸਾਂ ਦਾ ਇੱਕ ਦਿਨ ਵਿੱਚ ਅਜਿਹੇ ਕੈਂਪ ਲਗਾ ਕੇ ਹੱਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਨਵੇਂ ਯੁੱਗ ਦੀ ਸ਼ੁਰੂਆਤ’ ਹੈ ਕਿਉਂਕਿ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਉਹ ਵੀ ਬਿਨਾਂ ਕਿਸੇ ਦਿੱਕਤ ਦੇ ਮਿਲ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹਾ ਕੈਂਪ ਲਗਾਇਆ ਜਾਵੇਗਾ ਤਾਂ ਜੋ ਬਕਾਇਆ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੀ ਭਲਾਈ ਲਈ ਲਾਏ ਜਾ ਰਹੇ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਪ੍ਰਭਾਵਸ਼ਾਲੀ, ਜਵਾਬਦੇਹ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ।http://PUNJABDIAL.IN

RELATED ARTICLES

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

LEAVE A REPLY

Please enter your comment!
Please enter your name here

- Advertisment -

Most Popular

CM ਮਾਨ ਤੇ ਕੇਜਰੀਵਾਲ ਅੱਜ ਜਲੰਧਰ ‘ਚ 150 ਮੁਹੱਲਾ ਕਲੀਨਿਕਾਂ ਦਾ ਕਰਨਗੇ ਉਦਘਾਟਨ..

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਪਹੁੰਚਣਗੇ। ਇੱਥੇ ਦੋਵੇਂ ਬਾਅਦ ਦੁਪਹਿਰ 3.50 ਵਜੇ 150 ਮੁਹੱਲਾ...

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੇ ਆਦਿਤ ਰੋਏ ਕਪੂਰ ਨੂੰ ਆਪਣਾ ਕਥਿਤ ਬੇਅਰਫ੍ਰੈਂਡ ਰਾਹੁਲ ਮੋਦੀ ਸੇ ਮਿਲਵਾਇਆ

ਸ਼ਰਧਾ ਕਪੂਰ ਬੁਆਏਫ੍ਰੈਂਡ: ਸ਼ਰਧਾ ਕਪੂਰ ਨੂੰ ਹਾਲ ਹੀ 'ਚ ਤੁਹਾਡਾ ਕਥਿਤ ਰਾਹੁਲ ਬਾਇਫਰੈਂਡ ਮੋਦੀ ਦੇ ਨਾਲ ਅਨੰਤ ਅੰਡਾਨੀ ਅਤੇ ਰਾਧਿਕਾ ਮਰਚੇਂਟ ਦੀ...

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

ਮੁੱਖ ਮੰਤਰੀ ਦੀ ਨੌਜਵਾਨਾਂ ਨੂੰ ਅਪੀਲਃ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਹਿੱਸੇਦਾਰ ਬਣਨ ਲਈ ਨਵੇਂ ਵਿਚਾਰਾਂ ਅਤੇ ਕਾਢਾਂ ਦੀ ਵਰਤੋਂ ਕਰੋ

History of First Human Kiss: ਹਜ਼ਾਰਾਂ ਸਾਲ ਪਹਿਲਾਂ ਇਨਸਾਨ ਨੇ ਕੀਤਾ ਸੀ ਪਹਿਲਾ Kiss, ਰਿਸਚਰਚ ਚ ਹੋਇਆ ਵੱਡਾ ਖੁਲਾਸਾ 

History of First Human Kiss: ਅੱਜ ਦੇ ਸਮੇਂ ਵਿੱਚ, ਨੌਜਵਾਨਾਂ ਵਿੱਚ ਚੁੰਮਣ ਸ਼ਬਦ ਬਹੁਤ ਆਮ ਹੋ ਗਿਆ ਹੈ। ਵਿਦੇਸ਼ੀ ਸੱਭਿਆਚਾਰਾਂ ਵਿੱਚ ਚੁੰਮਣਾ...

Recent Comments