Thursday, February 22, 2024
Home NEWS ਪੰਜਾਬ ਸਰਕਾਰ ਦੇ ਇੰਤਕਾਲ ਕੈਂਪਾਂ ਦੌਰਾਨ ਫੜਿਆ ਗਿਆ ਵੱਡਾ ਘਪਲਾ, ਡੀਸੀ ਨੇ...

ਪੰਜਾਬ ਸਰਕਾਰ ਦੇ ਇੰਤਕਾਲ ਕੈਂਪਾਂ ਦੌਰਾਨ ਫੜਿਆ ਗਿਆ ਵੱਡਾ ਘਪਲਾ, ਡੀਸੀ ਨੇ ਦਿੱਤੇ ਜਾਂਚ ਦੇ ਹੁਕਮ 

ਜਦੋਂ ਲੋਕ ਇੰਤਕਾਲ ਕਰਾਉਣ ਕੈਂਪਾਂ ‘ਚ ਗਏ ਤਾਂ ਅੰਮ੍ਰਿਤਸਰ ਵਿਖੇ ਜਾਇਦਾਦਾਂ ਦਾ ਰਿਕਾਰਡ ਹੀ ਗਾਇਬ ਮਿਲਿਆ। 200 ਤੋਂ ਵੱਧ ਕੇਸਾਂ ਨੂੰ ਲੈ ਕੇ ਵੱਡੇ ਘਪਲੇ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸਦੀ ਜਾਂਚ ਤਿੰਨ ਤੋਂ ਚਾਰ ਹਫਤਿਆਂ ਦੌਰਾਨ ਪੂਰੀ ਹੋਣ ਦੀ ਸੰਭਾਵਨਾ ਹੈ। ਕਈ ਅਧਿਕਾਰੀ ਸ਼ਿਕੰਜੇ ‘ਚ ਆਉਣਗੇ। 

ਪੰਜਾਬ ਨਿਊਜ। ਸੂਬਾ ਸਰਕਾਰ ਨੇ ਲੋਕਾਂ ਦੀ ਸਹੂਲਤ ਲਈ 6 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਅੰਦਰ ਵਿਸ਼ੇਸ਼ ਕੈਂਪ ਲਗਾ ਕੇ ਇੰਤਕਾਲਾਂ ਨਾਲ ਸਬੰਧਤ ਕੇਸਾਂ ਦਾ ਨਿਪਟਾਰੇ ਦੇ ਹੁਕਮ ਦਿੱਤੇ ਸੀ। ਇਹਨਾਂ ਕੈਂਪਾਂ ਦੈਰਾਨ ਇੱਕ ਵੱਡਾ ਘਪਲਾ ਵੀ ਫੜਿਆ ਗਿਆ ਹੈ। ਅੰਮ੍ਰਿਤਸਰ ਵਿਖੇ  ਮਾਲ ਵਿਭਾਗ ਦੇ ਕੁੱਝ ਦਫ਼ਤਰਾਂ ਵਿੱਚ ਜਾਇਦਾਦ ਦੀਆਂ ਰਜਿਸਟਰੀਆਂ ਨਾਲ ਸਬੰਧਤ ਵੇਰਵੇ ਗਾਇਬ ਹਨ। ਉੱਚ ਅਧਿਕਾਰੀਆਂ ਨੂੰ ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਸ਼ਨੀਵਾਰ ਨੂੰ ਲੋਕਾਂ ਦੇ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਕੈਂਪ ਲਗਾਇਆ ਗਿਆ। ਸਬੰਧਤ ਅਧਿਕਾਰੀਆਂ ਨੇ ਹੁਣ ਡੀਸੀ ਘਣਸ਼ਿਆਮ ਥੋਰੀ ਅਤੇ ਪੰਜਾਬ ਸਰਕਾਰ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇੰਤਕਾਲ ਅਤੇ ਹੋਰ ਦਸਤਾਵੇਜ਼ ਹੋਣ ਸਮੇਂ ਉਕਤ ਸੀਟਾਂ ’ਤੇ ਕਿਹੜੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਸਨ।

ਡੀਸੀ ਥੋਰੀ ਨੇ ਕਿਹਾ ਕਿ ਮਾਮਲਾ ਗੰਭੀਰ ਹੈ। ਡੀਆਰਓ ਇਸਦੀ ਜਾਂਚ ਕਰ ਰਹੇ ਹਨ। ਇਸ ਸਬੰਧੀ ਤਹਿਸੀਲਦਾਰ  ਅਮਰਜੀਤ ਸਿੰਘ ਬੱਲ ਨੇ ਵੀ ਰਿਪੋਰਟ ਦੇ ਦਿੱਤੀ ਹੈ। ਪਤਾ ਲੱਗਾ ਹੈ ਕਿ ਪਟਵਾਰ ਸਰਕਲ ਕਾਲਾ ਘਣੂਪੁਰ (ਪਰਤ ਤਹਿਸੀਲਦਾਰ), ਚੱਬਾ ਅਤੇ ਤਹਿਸੀਲਦਾਰ (ਦੋ) ਦੇ ਦਫ਼ਤਰਾਂ ਨਾਲ ਸਬੰਧਤ ਕੁੱਲ 228 ਇੰਤਕਾਲ ਗਾਇਬ ਹੋਣ ਦਾ ਖੁਲਾਸਾ ਹੋਇਆ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਕਤ ਦਸਤਾਵੇਜ਼ ਗਾਇਬ ਹੋਣ ਕਾਰਨ ਵਿਭਾਗ ਵਿਚ ਵੱਡਾ ਭ੍ਰਿਸ਼ਟਾਚਾਰ ਹੋਇਆ ਹੈ। ਇਹ ਖੁਲਾਸਾ ਹੋਇਆ ਹੈ ਕਿ ਇਹ ਦਸਤਾਵੇਜ਼ ਸਾਲ 2012 ਅਤੇ 2016 ਦੌਰਾਨ ਉੱਚ ਅਧਿਕਾਰੀਆਂ ਨੂੰ ਜਮ੍ਹਾਂ ਨਹੀਂ ਕਰਵਾਏ ਗਏ ਸਨ। ਇਹ ਪਤਾ ਲਾਇਆ ਜਾ ਰਿਹਾ ਹੈ ਕਿ ਇਹ ਕਿਸ ਪੱਧਰ ਦੇ ਅਧਿਕਾਰੀ ਤੋਂ ਲਾਪਤਾ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਜਾਂਚ ਵਿਚ ਤਿੰਨ ਤੋਂ ਚਾਰ ਹਫ਼ਤੇ ਲੱਗ ਸਕਦੇ ਹਨ।http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments