Thursday, February 22, 2024
Home Uncategorized LATEST UPDATES ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ...

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਮੁੱਖ ਮੰਤਰੀ ਦਫ਼ਤਰ, ਪੰਜਾਬ

ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਸਮਾਪਤੀ ਦਾ ਰਸਮੀ ਐਲਾਨ

ਤਕਰੀਬਨ 11 ਹਜ਼ਾਰ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ 8.30 ਕਰੋੜ ਰੁਪਏ ਦੀ ਰਾਸ਼ੀ ਡਿਜੀਟਲ ਮਾਧਿਅਮ ਰਾਹੀਂ ਕੀਤੀ ਤਕਸੀਮ

ਚੰਡੀਗੜ੍ਹ, 10 ਜਨਵਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਭਾਗ ਦੀ ਰਸਮੀ ਸਮਾਪਤੀ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਭਰ ਵਿੱਚ ਹੋਈਆਂ ਇਨ੍ਹਾਂ ਖੇਡਾਂ ਵਿੱਚ 4.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਖੇਡਾਂ ਦੌਰਾਨ ਸੂਬੇ ਭਰ ਦੇ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗਿਆਂ ਦੇ ਜੇਤੂ 11 ਹਜ਼ਾਰ ਖਿਡਾਰੀਆਂ ਲਈ 8.30 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਜਾਰੀ ਕੀਤੀ ਜੋ ਕਿ ਖਿਡਾਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਖਿਡਾਰੀਆਂ ਨੂੰ ਉਨ੍ਹਾਂ ਦੀ ਸਫ਼ਲਤਾ ਲਈ ਮੁਬਾਰਕਬਾਦ ਦਿੰਦਿਆਂ ਉਮੀਦ ਜਤਾਈ ਕਿ ਇਹ ਖਿਡਾਰੀ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸੂਬੇ ਲਈ ਨਾਮਣਾ ਖੱਟਣਾ ਜਾਰੀ ਰੱਖਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਲ ਅੱਠ ਉਮਰ ਵਰਗਾਂ ਦੇ 35 ਮੁਕਾਬਲੇ ਕਰਵਾਏ ਗਏ ਅਤੇ ਪਹਿਲੀ ਦਫ਼ਾ ਇਨ੍ਹਾਂ ਖੇਡਾਂ ਵਿੱਚ ਰਗਬੀ, ਸਾਇਕਲਿੰਗ, ਘੋੜ ਸਵਾਰੀ, ਵੁਸ਼ੂ ਤੇ ਵਾਲੀਬਾਲ ਸ਼ੂਟਿੰਗ ਨੂੰ ਵੀ ਸ਼ਾਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਵਾਰ ਅੰਡਰ-14, 17, 21, 21 ਤੋਂ 30, 31 ਤੋਂ 40, 41 ਤੋਂ 55, 56 ਤੋਂ 65 ਸਾਲ ਅਤੇ 65 ਸਾਲ ਤੋਂ ਵੱਧ ਉਮਰ ਵਰਗ ਦੇ ਮੁਕਾਬਲੇ ਕਰਵਾਏ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਨੇ ਦਾ ਤਮਗਾ ਜੇਤੂ ਨੂੰ 10 ਹਜ਼ਾਰ, ਚਾਂਦੀ ਲਈ ਸੱਤ ਹਜ਼ਾਰ ਅਤੇ ਕਾਂਸੀ ਦਾ ਤਮਗਾ ਜੇਤੂ ਲਈ ਪੰਜ ਹਜ਼ਾਰ ਦੀ ਇਨਾਮੀ ਰਾਸ਼ੀ ਸਮੇਤ ਕੁੱਲ 8.30 ਕਰੋੜ ਰੁਪਏ ਦੇ ਨਕਦ ਇਨਾਮ ਖਿਡਾਰੀਆਂ ਨੂੰ ਦਿੱਤੇ ਗਏ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਖੇਡਾਂ ਖਿਡਾਰੀਆਂ ਨੂੰ ਆਪਣੇ ਹੁਨਰ ਦੇ ਮੁਜ਼ਾਹਰੇ ਲਈ ਇਕ ਪਲੇਟਫਾਰਮ ਮੁਹੱਈਆ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਹ ਖੇਡਾਂ ਖਿਡਾਰੀਆਂ ਦੀ ਸਮਰੱਥਾ ਤੇ ਕਮਜ਼ੋਰੀਆਂ ਦੀ ਪਛਾਣ ਕਰਨ ਲਈ ਸੂਬਾ ਸਰਕਾਰ ਵਾਸਤੇ ਮਦਦਗਾਰ ਹੋਣਗੀਆਂ, ਜੋ ਕਿ ਭਵਿੱਖ ਵਿੱਚ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਲਈ ਤਿਆਰ ਕਰਨ ਲਈ ਸਹਾਈ ਸਾਬਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹਰਮਨ ਪਿਆਰਾ ਬਣਾਉਣ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਕਿਉਂਕਿ ਖੇਡਾਂ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ।http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments