Thursday, February 22, 2024
Home NATIONAL NEWS ਰੂਸ ਦੇ ਕਬਜ਼ੇ ਵਾਲੇ ਯੂਕਰੇਨ ‘ਚ ਭਿਆਨਕ ਗੋਲੀਬਾਰੀ, 25 ਦੀ ਮੌਤ; ਕੈਮੀਕਲ...

ਰੂਸ ਦੇ ਕਬਜ਼ੇ ਵਾਲੇ ਯੂਕਰੇਨ ‘ਚ ਭਿਆਨਕ ਗੋਲੀਬਾਰੀ, 25 ਦੀ ਮੌਤ; ਕੈਮੀਕਲ ਟਰਾਂਸਪੋਰਟ ਟਰਮੀਨਲ ਵਿੱਚ ਵੀ ਧਮਾਕਾ

Russia-Ukraine War :ਰੂਸ ਦੇ ਕਬਜ਼ੇ ਵਾਲੇ ਸ਼ਹਿਰ ਡੋਨੇਟਸਕ ਦੇ ਬਾਹਰਵਾਰ ਇੱਕ ਬਾਜ਼ਾਰ ਵਿੱਚ ਐਤਵਾਰ ਨੂੰ ਹੋਈ ਭਾਰੀ ਗੋਲੀਬਾਰੀ ਵਿੱਚ 25 ਲੋਕਾਂ ਦੀ ਮੌਤ ਹੋ ਗਈ। ਰੂਸ ਵਿਚ ਸ਼ਾਮਲ ਕੀਤੇ ਗਏ ਕਸਬੇ ਦੇ ਮੇਅਰ ਅਲੈਕਸੀ ਕੁਲਮਗਿਨ ਨੇ ਕਿਹਾ ਕਿ ਟੇਕਸਟਿਲਸ਼ਚਿਕ ਦੇ ਉਪਨਗਰ ‘ਤੇ ਹੋਏ ਹਮਲੇ ਵਿਚ ਦੋ ਬੱਚਿਆਂ ਸਮੇਤ 20 ਹੋਰ ਲੋਕ ਜ਼ਖਮੀ ਹੋਏ ਹਨ

ਮੇਅਰ ਅਲੈਕਸੀ ਕੁਲਮਜਿਨ ਨੇ ਦਾਅਵਾ ਕੀਤਾ ਕਿ ਇਹ ਗੋਲੇ ਯੂਕਰੇਨ ਦੀ ਫੌਜ ਨੇ ਦਾਗੇ ਸਨ। ਹਾਲਾਂਕਿ ਕਿਯੇਵ ਨੇ ਅਜੇ ਇਸ ਮਾਮਲੇ ‘ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।

ਕੈਮੀਕਲ ਟਰਾਂਸਪੋਰਟ ਟਰਮੀਨਲ ਵਿੱਚ ਧਮਾਕਾ

ਇੱਥੇ ਦੱਸ ਦੇਈਏ ਕਿ ਐਤਵਾਰ ਨੂੰ ਹੀ ਰੂਸ ਦੇ ਉਸਟ-ਲੁਗਾ ਬੰਦਰਗਾਹ ‘ਤੇ ਕੈਮੀਕਲ ਟਰਾਂਸਪੋਰਟ ਟਰਮੀਨਲ ‘ਚ ਦੋ ਧਮਾਕਿਆਂ ਤੋਂ ਬਾਅਦ ਅੱਗ ਲੱਗ ਗਈ ਸੀ। ਸਥਾਨਕ ਮੀਡੀਆ ਮੁਤਾਬਕ ਬੰਦਰਗਾਹ ‘ਤੇ ਯੂਕਰੇਨ ਨੇ ਡਰੋਨ ਨਾਲ ਹਮਲਾ ਕੀਤਾ ਸੀ। ਇਸ ਤੋਂ ਬਾਅਦ ਗੈਸ ਟੈਂਕ ‘ਚ ਧਮਾਕਾ ਹੋ ਗਿਆ। ਰੂਸ ਦੇ ਕੁਦਰਤੀ ਗੈਸ ਦੇ ਦੂਜੇ ਸਭ ਤੋਂ ਵੱਡੇ ਉਤਪਾਦਕ ਨੋਵਾਟੇਕ ਦੇ ਸਥਾਨ ‘ਤੇ ਅੱਗ ਲੱਗ ਗਈ।ਰਸ਼ੀਅਨ ਅਧਿਕਾਰੀਆਂ ਨੇ ਕਿਹਾ ਕਿ ਹਮਲੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਜ਼ਿਲ੍ਹੇ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਯੂਕਰੇਨ ਦੇ ਖਾਰਕਿਵ ਖੇਤਰ ਦੇ ਇੱਕ ਪਿੰਡ ‘ਤੇ ਕਬਜ਼ਾ

ਰੂਸੀ ਫੌਜ ਨੇ ਯੂਕਰੇਨ ਦੇ ਖਾਰਕਿਵ ਖੇਤਰ ਦੇ ਇੱਕ ਪਿੰਡ ਕ੍ਰੋਖਮਾਲਨੇ ‘ਤੇ ਆਪਣਾ ਕੰਟਰੋਲ ਕਾਇਮ ਕਰ ਲਿਆ ਹੈ। ਰੂਸ ਦੇ ਰੱਖਿਆ ਮੰਤਰਾਲੇ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਅਤੇ ਯੂਕਰੇਨੀ ਫੌਜ ਦੇ ਬੁਲਾਰੇ ਨੇ ਵੀ ਇਸ ਦੀ ਪੁਸ਼ਟੀ ਕੀਤੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਰੂਸ ਦੇ ਰੱਖਿਆ ਮੰਤਰਾਲੇ ਨੇ ਯੂਕਰੇਨ ਦੇ ਪੂਰਬੀ ਡੋਨੇਟਸਕ ‘ਚ ਵੇਸਲੇ ਨਾਮਕ ਬਸਤੀ ‘ਤੇ ਕਬਜ਼ਾ ਕਰਨ ਦੀ ਜਾਣਕਾਰੀ ਦਿੱਤੀ ਸੀ।PUNJABDIAL.IN

RELATED ARTICLES

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments