Thursday, February 22, 2024
Home Uncategorized LATEST UPDATES ਸੀਐਮ ਭਗਵੰਤ ਮਾਨ ਨੇ ਸਟੇਜ਼ ਤੋਂ ਬੰਨ੍ਹਿਆ ਸਮਾਂ, ਛੱਲਾ ਗਾ ਕੇ ਲਾਈਆਂ...

ਸੀਐਮ ਭਗਵੰਤ ਮਾਨ ਨੇ ਸਟੇਜ਼ ਤੋਂ ਬੰਨ੍ਹਿਆ ਸਮਾਂ, ਛੱਲਾ ਗਾ ਕੇ ਲਾਈਆਂ ਰੌਣਕਾਂ

ਪੰਜਾਬ ਰਾਜ ਭਵਨ ਵਿਖੇ ਇੱਕ ਪ੍ਰੋਗਾਰਮ ਵਿੱਚ ਸ਼ਾਮਿਲ ਹੋਏ ਸੀ ਮੁੱਖ ਮੰਤਰੀ। ਇਸੇ ਪ੍ਰੋਗ੍ਰਾਮ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿੱਤ ਤੇ ਸਾਂਸਦ ਕਿਰਨ ਖੇਰ ਵੀ ਪੁੱਜੇ। 

ਪੰਜਾਬ ਰਾਜ ਭਵਨ ‘ਚ ਐਟ ਹੋਮ ਪ੍ਰੋਗਰਾਮ ‘ਚ ਪੰਜਾਬ ਦੇ ਮੁੱਖ ਮੰਤਰੀ ਦਾ ਵੱਖਰਾ ਅੰਦਾਜ਼ ਦੇਖਣ ਨੂੰ ਮਿਲਿਆ। ਉਹਨਾਂ ਨੇ ਪੰਜਾਬੀ ਗੀਤ ‘ਛੱਲਾ’ ਗਾ ਕੇ ਖੂਬ ਰੌਣਕਾਂ ਲਾਈਆਂ। ਇਸ ਦੌਰਾਨ ਉਹਨਾਂ ਨੇ ਸ਼ੁੱਕਰਵਾਰ ਨੂੰ ਇੱਕ ਹੀ ਦਿਨ ਚ ਦੂਜੀ ਵਾਰ ਖੁਸ਼ੀ ਜਾਹਿਰ ਕਰਦੇ ਹੋਏ ਦੱਸਿਆ ਕਿ ਉਹ ਪਿਤਾ ਬਣਨ ਜਾ ਰਹੇ ਹਨ।  ਬੇਟਾ ਹੋਵੇ ਜਾਂ ਬੇਟੀ, ਤੰਦਰੁਸਤ ਹੋਣ ਇਹੀ ਕਾਮਨਾ ਕਰਦਾ ਹਾਂ। ਦੱਸ ਦੇਈਏ ਕਿ ਛੱਲਾ ਗਾਇਕ ਗੁਰਦਾਸ ਮਾਨ ਦਾ ਮਸ਼ਹੂਰ ਗੀਤ ਹੈ। ਜਿਸਨੂੰ ਅਕਸਰ ਖੁਸ਼ੀਆਂ ਦੇ ਮੌਕੇ ਸੁਣਿਆ ਜਾਂਦਾ ਹੈ। 

ਰਾਜਪਾਲ, ਸਾਂਸਦ, ਮੇਅਰ ਵੀ ਮੌਜੂਦ 

ਇਸ ਪ੍ਰੋਗ੍ਰਾਮ ਚ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਸ਼ਾਮਲ ਹੋਏ। ਉਨ੍ਹਾਂ ਇੱਥੇ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਪੰਜਾਬ ਰਾਜ ਭਵਨ ‘ਚ ਐਟ ਹੋਮ ਪ੍ਰੋਗਰਾਮ ‘ਚ ਸਾਂਸਦ ਕਿਰਨ ਖੇਰ ਮੌਜੂਦਾ ਮੇਅਰ ਅਨੂਪ ਗੁਪਤਾ ਦੇ ਨਾਲ ਸੰਸਦ ਮੈਂਬਰ ਕਿਰਨ ਖੇਰ ਵੀ ਨਜ਼ਰ ਆਏ।

ਗਣਤੰਤਰ ਦਿਵਸ ਭਾਸ਼ਣ ਦੌਰਾਨ ਵੀ ਜਤਾਈ ਸੀ ਖੁਸ਼ੀ 

ਇਸ ਤੋਂ ਪਹਿਲਾਂ ਗਣਤੰਤਰ ਦਿਵਸ ਪ੍ਰੋਗਰਾਮ ਦੌਰਾਨ ਆਪਣੇ ਭਾਸ਼ਣ ਚ ਮੁੱਖ ਮੰਤਰੀ ਮਾਨ ਨੇ ਜਨਤਾ ਨੂੰ ਖੁਸ਼ਖਬਰੀ ਦਿੰਦਿਆਂ ਕਿਹਾ  ਕਿ ਉਹ ਪਿਤਾ ਬਣਨ ਜਾ ਰਹੇ ਹਨ। ਮਾਰਚ ਤੱਕ ਉਨ੍ਹਾਂ ਦੇ ਘਰ ਖੁਸ਼ੀ ਆ ਰਹੀ ਹੈ।  ਉਹਨਾਂ ਦੀ ਪਤਨੀ ਡਾ: ਗੁਰਪ੍ਰੀਤ ਕੌਰ 7 ਮਹੀਨੇ ਦੀ ਗਰਭਵਤੀ ਹੈ। ਸੀਐਮ ਮਾਨ ਨੇ ਸੂਬੇ ਦੇ ਲੋਕਾਂ ਨੂੰ ਇਹ ਸੰਦੇਸ਼ ਵੀ ਦਿੱਤਾ ਕਿ ਉਨ੍ਹਾਂ ਦੇ ਘਰ ਧੀ-ਪੁੱਤ ਦੇ ਜਨਮ ਲੈਣ ਨਾਲ ਕੋਈ ਫਰਕ ਨਹੀਂ ਪੈਂਦਾ। ਬੱਚਾ ਸਿਹਤਮੰਦ ਪੈਦਾ ਹੋਣਾ ਚਾਹੀਦਾ ਹੈ। http://PUNJABDIAL.IN

RELATED ARTICLES

ਸ਼ੈਤਾਨ ਫ਼ਿਲਮ ਦਾ ਪੋਸਟਰ ਅਜੈ ਦੇਵਗਨ ਨੇ ਕੀਤਾ ਸਾਂਝਾ, 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ ਫਿਲਮ

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਆਉਣ ਵਾਲੀ ਥ੍ਰਿਲਰ ਫਿਲਮ ‘ਸ਼ੈਤਾਨ’ ਨੂੰ ਲੈ ਕੇ ਲੋਕ ਕਾਫੀ ਉਤਸ਼ਾਹਿਤ ਨੇ ਕਿਉਕਿ ਸ਼ੈਤਾਨ ਫਿਲਮ ਦਾ ਪੋਸਟਰ...

ਆਪ ਉਮੀਦਵਾਰ ਕੁਲਦੀਪ ਕੁਮਾਰ ਨੂੰ ਸੁਪਰੀਮ ਕੋਰਟ ਨੇ ਮੇਅਰ ਐਲਾਨਿਆ

he Supreme Court declared Mayor ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਚੱਲ ਰਹੇ ਵਿਵਾਦ ‘ਚ ਰਿਟਰਨਿੰਗ ਅਫ਼ਸਰ...

177 ਸੋਸ਼ਲ ਮੀਡੀਆ ਅਕਾਊਂਟ ਬਲੌਕ, ਸਰਕਾਰ ਨੇ ਜਾਰੀ ਕੀਤੇ ਹੁਕਮ

ਸਰਕਾਰ ਨੇ ਕਿਸਾਨਾਂ ਦੇ ਪ੍ਰਦਰਸ਼ਨਾਂ ਨਾਲ ਜੁੜੇ ਕਰੀਬ 177 ਸੋਸ਼ਲ ਮੀਡੀਆ ਖਾਤਿਆਂ ਅਤੇ ਵੈਬ ਲਿੰਕਾਂ ਨੂੰ ਅਸਥਾਈ ਤੌਰ ‘ਤੇ ਬਲਾਕ ਕਰਨ ਦੇ...

LEAVE A REPLY

Please enter your comment!
Please enter your name here

- Advertisment -

Most Popular

ਅਨੁਸ਼ਕਾ ਸ਼ਰਮਾ, ਵਿਰਾਟ ਕੋਹਲੀ ਬੇਬੀ ਅਕਾਏ ਦੇ ਮਾਤਾ-ਪਿਤਾ ਬਣ ਗਏ ਹਨ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਅਤੇ ਪਤਨੀ ਅਤੇ ਅਦਾਕਾਰਾ ਅਨੁਸ਼ਕਾ ਸ਼ਰਮਾ ਨੇ ਆਪਣੇ ਦੂਜੇ ਬੱਚੇ, ਬੇਬੀ ਬੇਟੇ ਦੇ ਆਉਣ ਦਾ ਐਲਾਨ ਕੀਤਾ। ਸੋਸ਼ਲ...

ਡਿਪ੍ਰੈਸ਼ਨ ਨੂੰ ਦੂਰ ਕਰ ਨਸ਼ੇ ਦੀ ਲਤ ਛੁਡਵਾ ਸਕਦਾ ਹੈ ਇਹ ਮਸ਼ਰੂਮ, ਇਸ ਦੇ ਸੇਵਨ ਨਾਲ ਹੁੰਦੇ ਹਨ ਜਾਦੂਈ ਫ਼ਾਇਦੇ

ਸਾਡੀ ਧਰਤੀ ਉੱਤੇ ਕਈ ਕਿਸਮਾਂ ਦੇ ਮਸ਼ਰੂਮ ਹਨ। ਇਨ੍ਹਾਂ ਵਿੱਚੋਂ ਕੁੱਝ ਕਿਸਮਾਂ ਨੂੰ ਅਸੀਂ ਖਾ ਸਕਦੇ ਹਾਂ...

ਆਯੂਰਵੈਦਿਕ ਔਸ਼ਧੀ ਹੈ ਇਹ ਰੁੱਖ! ਹਰ ਹਿੱਸੇ ਦੇ ਹਨ ਆਪਣੇ ਲਾਭ

HEALTH TIPS ਸਾਡੇ ਚੌਗਿਰਦੇ ਵਿਚ ਵੰਨ-ਸੁਵੰਨੇ ਰੁੱਖ ਬੂਟੇ ਹਨ। ਕੁਦਰਤ ਦੀਆਂ ਹੋਰਨਾਂ ਹਜ਼ਾਰਾਂ ਨਿਆਮਤਾਂ ਵਾਂਗ ਰੁੱਖ ਵੀ ਸਾਨੂੰ ਕਈ...

Mukesh Kumar ਤੀਜੇ ਟੈਸਟ ਦੀ ਪਲੇਇੰਗ XI ‘ਚ ਨਹੀਂ ਬਣਾ ਸਕੇ ਜਗ੍ਹਾ, BCCI ਨੇ ਦਿੱਤਾ ਵੱਡਾ ਅਪਡੇਟ, ਹੁਣ ਇਸ ਟੀਮ ਦੇ ਨਾਲ ਖੇਡਦੇ ਹੋਏ...

Ind Vs Eng ਭਾਰਤ ਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਅੱਜ ਤੋਂ ਰਾਜਕੋਟ ‘ਚ...

Recent Comments