Sunday, May 19, 2024
Home NEWS ਮੋਗਾ 'ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ,...

ਮੋਗਾ ‘ਚ ਡਕੈਤੀ ਤੋਂ ਪਹਿਲਾ ਹੀ ਪੁਲਿਸ ਨੇ 7 ਬਦਮਾਸ਼ ਕੀਤੇ ਗ੍ਰਿਫਤਾਰ, ਪਿਸਤੌਲ, ਮੋਬਾਇਲ ਅਤੇ ਬਾਈਕ ਬਰਾਮਦ

ਪੰਜਾਬ ਵਿੱਚ ਅਪਰਾਧ ਇਸ ਕਦਰ ਵੱਧ ਚੁੱਕਿਆ ਹੈ ਕਿ ਹੁਣ ਡਕੈਤੀ, ਕਤਲ ਅਤੇ ਲੁੱਟ ਆਮ ਜਿਹੀ ਗੱਲ ਹੋ ਗਈ ਹੈ। ਸੋਮਵਾਰ ਸਵੇਰੇ ਪਹਿਲਾਂ ਜਲੰਧਰ ਤੋਂ ਇੱਕ ਫੈਕਟਰੀ ਮਾਲਿਕ ਦੀ ਹੱਤਿਆ ਦੀ ਖਬਰ ਸਾਹਮਣੇ ਆਈ ਅਤੇ ਹੁਣ ਮੋਗਾ ਪੁਲਿਸ ਨੇ 7 ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਹੜੇ ਕਿ ਡਕੈਤੀ ਦੀ ਯੋਜਨਾ ਬਣਾ ਰਹੇ ਸਨ। ਇਲੈਕਸ਼ਨ ਵਿੱਚ ਸੂਬੇ ਦੀ ਸੁਰੱਖਿਆ ਸਖਤ ਕੀਤੀ ਹੋਈ ਹੈ ਪਰ ਇਸਦੇ ਬਾਵਜੂਦ ਵੀ ਅਪਰਾਧਿਕ ਗਤੀਵਿਧੀਆਂ ਵੱਧ ਰਹੀਆਂ ਹਨ। ਜਿੰਮੇਵਾਰ ਕੌਣ ਹੈ ਇਸਦਾ ਜਵਾਬ ਤਾਂ ਸਰਕਾਰ ਹੀ ਦੇ ਸਕਦੀ ਹੈ।

ਪੰਜਾਬ ਨਿਊਜ। ਮੋਗਾ ਦੇ ਥਾਣਾ ਨਿਹਾਲ ਸਿੰਘ ਵਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 10 ਦੋਸ਼ੀਆਂ ‘ਚੋਂ 7 ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਤਿੰਨ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਹਨ। ਪੁਲੀਸ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਇੱਕ ਪਿਸਤੌਲ, ਸੱਤ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਤੇ ਹੋਰ ਕਈ ਹਥਿਆਰ ਬਰਾਮਦ ਹੋਏ ਹਨ।

ਜਾਣਕਾਰੀ ਦਿੰਦਿਆਂ ਥਾਣਾ ਨਿਹਾਲ ਸਿੰਘ ਦੇ ਡੀ.ਐਸ.ਪੀ ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਨੂੰ ਕਿਸੇ ਮੁਖਬਰ ਤੋਂ ਸੂਚਨਾ ਮਿਲੀ ਸੀ ਕਿ ਕੁਝ ਸ਼ਰਾਰਤੀ ਅਨਸਰ ਕਿਤੇ ਲੁੱਟ ਦੀ ਯੋਜਨਾ ਬਣਾ ਰਹੇ ਹਨ। ਥਾਣਾ ਸਦਰ ਦੇ ਮੁਖੀ ਅਮਰਜੀਤ ਸਿੰਘ ਦੀ ਅਗਵਾਈ ਵਿੱਚ ਏਐਸਆਈ ਪ੍ਰਿਤਪਾਲ ਸਿੰਘ ਨੇ ਮੌਕੇ ’ਤੇ ਛਾਪਾ ਮਾਰ ਕੇ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਤਿੰਨ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਸਾਰੇ ਗ੍ਰਿਫਤਾਰ ਮੁਲਜ਼ਮਾਂ ਨੂੰ ਰਿਮਾਂਡ ‘ਤੇ ਲੈਣ ਦੀ ਤਿਆਰੀ 

ਪੁਲਿਸ ਉਨ੍ਹਾਂ ਦੀ ਵੀ ਭਾਲ ਕਰ ਰਹੀ ਹੈ। ਮੁੱਢਲੀ ਤਫਤੀਸ਼ ਦੌਰਾਨ ਮੌਕੇ ਤੋਂ ਫੜੇ ਗਏ ਗਿਰੋਹ ਦੇ ਸੱਤ ਮੈਂਬਰਾਂ ਨੇ ਮੰਨਿਆ ਕਿ ਉਹ ਅਕਸਰ ਹਥਿਆਰਾਂ ਦੀ ਮਦਦ ਨਾਲ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਗਰੋਹ ਕੋਲੋਂ ਇੱਕ ਪਿਸਤੌਲ, ਸੱਤ ਮੋਬਾਈਲ ਫ਼ੋਨ ਅਤੇ ਇੱਕ ਮੋਟਰਸਾਈਕਲ ਅਤੇ ਹੋਰ ਕਈ ਹਥਿਆਰ ਬਰਾਮਦ ਕੀਤੇ ਗਏ ਹਨ। ਪੁਲੀਸ ਇਨ੍ਹਾਂ ਮੁਲਜ਼ਮਾਂ ਨੂੰ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕਰੇਗੀ।http://PUNJABDIAL.IN

RELATED ARTICLES

ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਦੇ ਘਰ ਲੱਗੀ ਭਿਆਨਕ ਅੱਗ

ਇਸ ਵੇਲੇ ਦੀ ਵੱਡੀ ਖ਼ਬਰ ਮਨੋਰੰਜਨ ਜਗਤ ਤੋਂ ਸਾਹਮਣੇ ਆ ਰਹੀ ਹੈ। ਜੀ ਹਾਂ, ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕੰਵਲਜੀਤ ਸਿੰਘ...

ਕੌਣ ਸੀ ਉਹ ਬਾਦਸ਼ਾਹ ਜਿਸਨੇ ਭਾਰਤ ‘ਚ ਸਭ ਤੋਂ ਪਹਿਲਾਂ ਚਲਾਇਆ ਸੀ ਰੁਪਿਆ, ਪੜ੍ਹੋ ਪੂਰੀ ਕਹਾਣੀ

ਰੁਪਿਆ ਭਾਰਤ ਦੀ ਸਰਕਾਰੀ ਕਰੰਸੀ ਹੈ ਪਰ ਕੀ ਤੁਸੀਂ ਇਸ ਦੇ ਇਤਿਹਾਸ ਬਾਰੇ ਜਾਣਦੇ ਹੋ। ਆਓ ਸਮਝੀਏ ਕਿ ਰੁਪਿਆ ਕਦੋਂ ਅਤੇ ਕਿੱਥੋਂ...

Swati Maliwal ਨਾਲ ਮਾਰਕੁੱਟ ਕਰਨ ਦੇ ਇਲਜ਼ਾਮ ‘ਚ ਬਿਭਵ ਕੁਮਾਰ ਗ੍ਰਿਫਤਾਰ, ਅਰਵਿੰਦ ਕੇਜਰੀਵਾਲ ਨੂੰ ਇੱਕ ਹੋਰ ਝਟਕਾ!

ਸਵਾਤੀ ਮਾਲੀਵਾਲ ਅਤੇ ਕੇਜਰੀਵਾਲ ਦੇ ਪੀਏ 'ਤੇ ਹਮਲਾ ਕਰਨ ਦੇ ਦੋਸ਼ੀ ਰਿਸ਼ਵ ਕੁਮਾਰ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੂਜੇ...

LEAVE A REPLY

Please enter your comment!
Please enter your name here

- Advertisment -

Most Popular

ਅਬੋਹਰ ਤੋਂ ਬੇਸਹਾਰਾ ਜਾਨਵਰਾਂ ਨੂੰ ਸਰਕਾਰੀ ਗਊਸ਼ਾਲਾ ਭੇਜਿਆ

ਨਗਰ ਨਿਗਮ ਵੱਲੋਂ ਅਬੋਹਰ ਸ਼ਹਿਰ ਵਿੱਚ ਘੁੰਮ ਰਹੇ ਬੇਸਹਾਰਾ ਜਾਨਵਰਾਂ ਨੂੰ ਅੱਜ ਫਾਜ਼ਿਲਕਾ ਦੇ ਪਿੰਡ ਸਲੇਮ ਸ਼ਾਹ ਵਿਖੇ ਬਣੀ ਸਰਕਾਰੀ ਗਊਸ਼ਾਲਾ ਕੈਟਲ...

ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਮੀ ਅਦਾਕਾਰ ਦੇ ਘਰ ਲੱਗੀ ਭਿਆਨਕ ਅੱਗ

ਇਸ ਵੇਲੇ ਦੀ ਵੱਡੀ ਖ਼ਬਰ ਮਨੋਰੰਜਨ ਜਗਤ ਤੋਂ ਸਾਹਮਣੇ ਆ ਰਹੀ ਹੈ। ਜੀ ਹਾਂ, ਪੰਜਾਬੀ ਫ਼ਿਲਮ ਇੰਡਸਟਰੀ ਦੇ ਪ੍ਰਸਿੱਧ ਅਦਾਕਾਰ ਕੰਵਲਜੀਤ ਸਿੰਘ...

ਕੌਣ ਸੀ ਉਹ ਬਾਦਸ਼ਾਹ ਜਿਸਨੇ ਭਾਰਤ ‘ਚ ਸਭ ਤੋਂ ਪਹਿਲਾਂ ਚਲਾਇਆ ਸੀ ਰੁਪਿਆ, ਪੜ੍ਹੋ ਪੂਰੀ ਕਹਾਣੀ

ਰੁਪਿਆ ਭਾਰਤ ਦੀ ਸਰਕਾਰੀ ਕਰੰਸੀ ਹੈ ਪਰ ਕੀ ਤੁਸੀਂ ਇਸ ਦੇ ਇਤਿਹਾਸ ਬਾਰੇ ਜਾਣਦੇ ਹੋ। ਆਓ ਸਮਝੀਏ ਕਿ ਰੁਪਿਆ ਕਦੋਂ ਅਤੇ ਕਿੱਥੋਂ...

ਚੰਡੀਗੜ੍ਹ ‘ਚ ਫੜ੍ਹੀ ਗਈ 20 ਲੱਖ ਰੁਪਏ ਦੀ ਵਿਦੇਸ਼ੀ ਸ਼ਰਾਬ, ਐਕਸਾਈਜ ਵਿਭਾਗ ਨੇ ਗੋਦਾਮ ਤੇ ਕੀਤੀ ਰੇਡ, 792 ਬੋਤਲਾਂ ਬਰਾਮਦ

ਆਬਕਾਰੀ ਵਿਭਾਗ ਨੇ ਚੰਡੀਗੜ੍ਹ ਦੇ ਇੱਕ ਗੋਦਾਮ ਵਿੱਚੋਂ 792 ਬੋਤਲਾਂ ਨਾਜਾਇਜ਼ ਵਿਦੇਸ਼ੀ ਸ਼ਰਾਬ ਬਰਾਮਦ ਕੀਤੀ ਹੈ। ਵਿਭਾਗ ਦੇ ਅਨੁਮਾਨ ਅਨੁਸਾਰ ਇਸ ਦੀ...

Recent Comments