ਲੁਧਿਆਣਾ ਪੱਛਮੀ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਾਂਗਰਸ ਅਤੇ ਅਕਾਲੀ ਦਲ ਦੇ ਸੈਂਕੜੇ ਲੋਕ ‘ਆਪ’ ਵਿੱਚ ਸ਼ਾਮਲ

ਲੁਧਿਆਣਾ ਪੱਛਮੀ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਾਂਗਰਸ ਅਤੇ ਅਕਾਲੀ ਦਲ ਦੇ ਸੈਂਕੜੇ ਲੋਕ ‘ਆਪ’ ਵਿੱਚ ਸ਼ਾਮਲ

ਲੁਧਿਆਣਾ ਪੱਛਮੀ ਵਿੱਚ ‘ਆਪ’ ਹੋਈ ਹੋਰ ਵੀ ਮਜ਼ਬੂਤ, ਕਾਂਗਰਸ ਅਤੇ ਅਕਾਲੀ ਦਲ ਦੇ ਸੈਂਕੜੇ ਲੋਕ ‘ਆਪ’ ਵਿੱਚ ਸ਼ਾਮਲ

ਮਾਨ ਸਰਕਾਰ ਦੇ ਲੋਕ ਪੱਖੀ ਕੰਮਾਂ ਨੇ ਜਿਤਿਆ ਲੋਕਾਂ ਦਾ ਭਰੋਸਾ,ਹਰ ਰੋਜ ਸਥਾਨਕ ਲੋਕ ਪਾਰਟੀ ਵਿੱਚ ਹੋ ਰਹੇ ਹਨ ਸ਼ਾਮਿਲ  -ਅਮਨ ਅਰੋੜਾ

ਲੁਧਿਆਣਾ ਪੱਛਮੀ ਵਿੱਚ ਸੰਜੀਵ ਅਰੋੜਾ ਦੀ ਜਿੱਤ ਪੱਕੀ, ਵਿਰੋਧੀ ਪਾਰਟੀਆਂ ਸਿਰਫ਼ ਦੂਜੇ ਸਥਾਨ ਲਈ ਲੜ ਰਹੀਆਂ ਹਨ -ਹਰਜੋਤ ਬੈਂਸ

ਲੁਧਿਆਣਾ 16 ਜੂਨ

ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦਾ ਕਾਫ਼ਲਾ ਲਗਾਤਾਰ ਵਧਦਾ ਜਾ ਰਿਹਾ ਹੈ। ਦੂਜੇ ਪਾਸੇ ਕਾਂਗਰਸ ਅਤੇ ਅਕਾਲੀ ਦਲ ਨੂੰ ਵੱਡਾ ਝੱਟਕਾ ਲਗਿਆ ਹੈ। ਸੋਮਵਾਰ ਨੂੰ ਇਨ੍ਹਾਂ ਰਵਾਇਤੀ ਪਾਰਟੀਆਂ ਨਾਲ ਜੁੜੇ 100 ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋਏ।

ਅਕਾਲੀ ਦਲ ਦੀ ਸਾਬਕਾ ਕਾਉਂਸਲਰ ਸੁਖਵਿੰਦਰ ਕੌਰ ਆਪਣੇ ਸਾਥੀ ਨਿਰਮਲ ਸਿੰਘ, ਹਰਕੀਰਤ ਸਿੰਘ, ਗੁਰਲਾਲ ਸਿੰਘ, ਦਿਲਬਾਦ ਸਿੰਘ, ਸਰਬਜੋਤ ਸਿੰਘ, ਜਵਨਪ੍ਰੀਤ ਸਿੰਘ, ਅੰਸ਼ਪ੍ਰੀਤ ਸਿੰਘ, ਹਰਮਨਦੀਪ ਸਿੰਘ, ਸਤਵੀਰ ਸਿੰਘ, ਗੁਰਬਚਨ ਸਿੰਘ, ਸ਼ਤਰੀ ਸਿੰਘ, ਕਰਨ, ਅਮਨਦੀਪ ਸਿੰਘ, ਜੱਸਾ, ਪ੍ਰਿੰਸਜੋਤ, ਰਮਨਦੀਪ, ਹੈਰੀ, ਪ੍ਰਭਜੋਤ, ਅਭਿਜੋਤ, ਹਰਸ਼ਦੀਪ, ਰੋਸ਼ਨ, ਸਤਯਮ ਕੁੱਕੜ, ਅਨਮੋਲ, ਅਮਨਪ੍ਰੀਤ ਸਿੰਘ, ਬਲਦੇਵ ਸਿੰਘ, ਨਿਸ਼ਾਨ ਸਿੰਘ, ਵਿਜੈ ਕੁਮਾਰ, ਸੁਖਜਿੰਦਰ ਸਿੰਘ ਦੇ ਨਾਲ ਆਪ ਵਿੱਚ ਸ਼ਾਮਿਲ ਹੋ ਗਏ।

ਇਸ ਤੋਂ ਇਲਾਵਾ, ਆਪ ਛੱਡ ਕੇ ਗਏ ਵਾਰਡ ਨੰਬਰ 62 ਤੋਂ ਵਿਸ਼ਾਲ ਬਤਰਾ ਨੇ ਵੀ ਘਰ ਵਾਪਸੀ ਕੀਤੀ। ਉਨ੍ਹਾਂ ਦੇ ਨਾਲ ਰੋਹਿਤ, ਨਿਰੰਜਨ, ਰਾਹੁਲ, ਅਨੁ ਸਰੀਨ, ਕਰਨ ਚੰਡਲਾ, ਰਵੀ ਕੌਸ਼ਲ, ਮੰਜੀਤ, ਨਿਸ਼ਾਂਤ ਭੰਡਾਰੀ, ਵਿਕੀ ਧਾਲੀਵਾਲ, ਨੀਰਜ ਕੁਮਾਰ, ਸਚਿਨ ਬਤਰਾ, ਵੈਭਵ ਕੁਮਾਰ, ਸਾਵਦੀਪ ਮਿਗਲਾਨੀ, ਜਸਵੰਤ ਸਿੰਘ ਬਟੋਲਾ, ਰਘੁਬੀਰ, ਰਵੀ ਕੌਸ਼ਲ, ਨਰੇਸ਼ ਖੜਾ, ਵਿਕ੍ਰਮਜੀਤ ਜੱਸਲ, ਅਮਰਜੀਤ ਜੱਸਲ, ਸੋਨੂ ਕੁਮਾਰ, ਬਲਦੇਵ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਲੱਕੀ, ਵਿਕੀ ਲਾਹੌਟ, ਰਾਕੇਸ਼ ਕੁਮਾਰ, ਸ਼ੂਰਵੀਰ ਸਿੰਘ, ਰਵਿੰਦਰ ਕੁਮਾਰ, ਰਾਜੀਵ ਜੈਨ, ਤਜਿੰਦਰ ਆਹੂਜਾ, ਸ਼ੰਮੀ ਹੰਸਾ ਵੀ ਆਪ ਵਿੱਚ ਸ਼ਾਮਿਲ ਹੋਏ।

ਹੋਰ ਆਗੂਆਂ ਵਿੱਚ ਡੈਨਿਅਲ ਖੁਕਰ, ਅਨੀਤਾ ਸ਼ਾਹ, ਡਾ. ਗੁਲਸ਼ਨ ਪੀਟਰ, ਨਿਧਿ ਭੰਡਾਰੀ, ਲੂਕ ਜੇਮਸ (ਅਸ਼ਵਨੀ), ਨਥੀ ਰਾਮ, ਪਾਸਟਰ ਵਿਨੋਦ ਕੁਮਾਰ, ਪਾਸਟਰ ਵਿਕਟਰ ਜੇਮਸ, ਸਿਲਵੈਸਟਰ ਸ਼ਾਹ, ਕਪਿਲ ਕੁਮਾਰ, ਵਿਪਿਨ, ਪਾਸਟਰ ਪ੍ਰੀਤੀ ਜੇਮਸ, ਵਿਲੀਅਮ ਮਸੀਹ, ਉਦੇ ਟੰਡਨ, ਰਿੰਕੂ ਕੁਮਾਰ ਨੇ ਆਪ ਦਾ ਪੱਲਾ ਫੜਿਆ।

ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕੈਬਨਿਟ ਮੰਤਰੀ ਹਰਜੋਤ ਬੈਂਸ ਅਤੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਡਾ.ਸੰਨੀ ਆਹਲੂਵਾਲੀਆ ਅਤੇ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ।

‘ਆਪ’ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਲੋਕਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਸੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਪਿਛਲੇ ਤਿੰਨ ਸਾਲਾਂ ਤੋਂ, ਸਾਡੇ ਘਰ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਜਿਸ ਕਾਰਨ ਸਾਨੂੰ ਬਹੁਤ ਜ਼ਿਆਦਾ ਵਿੱਤੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ, ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਵਿੱਚ ਸੁਧਾਰ ਹੋਣ ਕਾਰਨ, ਸਾਡਾ ਵਿੱਤੀ ਦਬਾਅ ਵੀ ਕਾਫ਼ੀ ਘੱਟ ਗਿਆ ਹੈ।

ਪਾਰਟੀ ਵਿੱਚ ਸਾਰੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਤੋਂ ਪ੍ਰਭਾਵਿਤ ਹੋ ਕੇ ਰੋਜ਼ਾਨਾ ਸੈਂਕੜੇ ਲੋਕ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਪੰਜਾਬ ਵਿੱਚ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਮਜ਼ਬੂਤ ਕਰ ਰਹੇ ਹਨ।

ਹਰਜੋਤ ਬੈਂਸ ਨੇ ਕਿਹਾ ਕਿ ਲੁਧਿਆਣਾ ਪੱਛਮੀ ਦੇ ਲੋਕਾਂ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੂੰ ਜਿਤਾਉਣ ਦਾ ਫੈਸਲਾ ਕਰ ਲਿਆ ਹੈ। ਸਾਡੀ ਕੋਸ਼ਿਸ਼ ਜਿੱਤ ਦੇ ਫਰਕ ਨੂੰ ਵਧਾਉਣ ਦੀ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਬਾਰੇ ਕਿਸੇ ਦੇ ਮਨ ਵਿੱਚ ਕੋਈ ਸ਼ੱਕ ਨਹੀਂ ਹੈ। ਉਨ੍ਹਾਂ ਦਾ ਵੱਡੇ ਫਰਕ ਨਾਲ ਜਿੱਤਣਾ ਯਕੀਨੀ ਹੈ। ਕਾਂਗਰਸ ਅਤੇ ਭਾਜਪਾ ਦੂਜੇ ਸਥਾਨ ਲਈ ਲੜ ਰਹੇ ਹਨ।

HOMEPAGE:-http://PUNJABDIAL.IN

Leave a Reply

Your email address will not be published. Required fields are marked *

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ