ਕਰਮਜੀਤ ਅਨਮੋਲ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਨੇ ਫ਼ੋਨ ਕਰਕੇ ਉਨ੍ਹਾਂ ਨੂੰ ਹਰਿਆਣਾ ਵਿੱਚ ਫ਼ਿਲਮ ਦੀ ਸ਼ੂਟਿੰਗ ਲਈ ਸੱਦਾ ਦਿੱਤਾ ਅਤੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਸ ਲਈ ਸਬਸਿਡੀ ਦੇਵੇਗੀ।
ਗੱਲਬਾਤ ਵਿੱਚ ਹਰਿਆਣਾ ਵਿੱਚ ਫ਼ਿਲਮ ਨਿਰਮਾਣ ਨੂੰ ਉਤਸ਼ਾਹਿਤ ਕਰਨ ਅਤੇ ਫ਼ਿਲਮ ਨਿਰਮਾਤਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ ‘ਤੇ ਚਰਚਾ ਹੋਈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬੀ ਫ਼ਿਲਮ ਅਦਾਕਾਰ ਅਤੇ ਕਾਮੇਡੀਅਨ ਬਿੰਨੂ ਢਿੱਲੋਂ ਗਾਇਕ-ਅਦਾਕਾਰ ਕਰਮਜੀਤ ਅਨਮੋਲ ਸਮੇਤ ਕਈ ਹੋਰ ਪੰਜਾਬੀ ਕਲਾਕਾਰਾਂ ਨੇ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵੀ ਵਾਇਰਲ ਹੋ ਰਹੀਆਂ ਹਨ।
ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਪਹਿਲਾਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਫਰੀਦਕੋਟ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਮੁੱਖ ਮੰਤਰੀ ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ।
ਕਰਮਜੀਤ ਅਨਮੋਲ ਦੀ ਮੁਲਾਕਾਤ ‘ਤੇ ਚਰਚਾ
ਮੀਟਿੰਗ ਸਬੰਧੀ ਕਰਮਜੀਤ ਅਨਮੋਲ ਨੇ ਕਿਹਾ – ਮੈਂ ਫ਼ਿਲਮ ਇੰਡਸਟਰੀ ਨਾਲ ਜੁੜੇ ਸਾਰੇ ਕਲਾਕਾਰਾਂ ਨੂੰ ਮਿਲਿਆ ਹਾਂ। ਮੁੱਖ ਮੰਤਰੀ ਸੈਣੀ ਨੇ ਫ਼ੋਨ ਕੀਤਾ ਸੀ। ਉਨ੍ਹਾਂ ਨੇ ਹਰਿਆਣਾ ਵਿੱਚ ਫ਼ਿਲਮਾਂ ਬਣਾਉਣ ਲਈ ਸੱਦਾ ਦਿੱਤਾ ਹੈ। ਹਰਿਆਣਾ ਸਰਕਾਰ ਇਸ ਲਈ ਸਬਸਿਡੀ ਦੇਵੇਗੀ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਰਮਜੀਤ ਅਨਮੋਲ ਨੇ ਕਿਹਾ ਕਿ ਇਹ ਮੀਟਿੰਗ ਕਿਸੇ ਰਾਜਨੀਤਿਕ ਏਜੰਡੇ ਦੇ ਤਹਿਤ ਨਹੀਂ ਸੀ।
ਹਾਲਾਂਕਿ, ਕਰਮਜੀਤ ਅਨਮੋਲ ਦੇ ਰਾਜਨੀਤਿਕ ਪਿਛੋਕੜ ਅਤੇ ਮੌਜੂਦਾ ਚੋਣ ਮਾਹੌਲ ਨੂੰ ਦੇਖਦੇ ਹੋਏ, ਇਸ ਮੀਟਿੰਗ ਬਾਰੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।
HOMEPAGE:-http://PUNJABDIAL.IN
Leave a Reply