ਤਰਨਤਾਰਨ ਤੋਂ ਕਾਂਗਰਸ ਆਗੂ ਅਤੇ ਆਜ਼ਾਦ ਉਮੀਦਵਾਰ ਹਰਪਾਲ ਸਿੰਘ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਿਲ, ਉਮੀਦਵਾਰ ਹਰਮੀਤ ਸੰਧੂ ਨੂੰ ਦਿੱਤਾ ਸਮਰਥਨ
ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਰਾਇਆ ਪਾਰਟੀ ‘ਚ ਸ਼ਾਮਲ
‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਚੰਗੇ ਕਿਰਦਾਰ ਵਾਲੇ ਲੋਕ ਪਾਰਟੀ ‘ਚ ਹੋ ਰਹੇ ਹਨ ਸ਼ਾਮਲ: ਅਮਨ ਅਰੋੜਾ
ਤਰਨਤਾਰਨ, 24 ਅਕਤੂਬਰ 2025
ਆਮ ਆਦਮੀ ਪਾਰਟੀ (ਆਪ) ਨੂੰ ਅੱਜ ਤਰਨਤਾਰਨ ਵਿਖੇ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ, ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ, ਨੇ ‘ਆਪ’ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਆਪਣੀ ਨਾਮਜ਼ਦਗੀ ਵਾਪਸ ਲੈ ਲਈ। ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਾਇਆ।
ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਚੰਗੇ ਕਿਰਦਾਰ ਵਾਲੇ ਲੋਕ ਦੂਜੀਆਂ ਪਾਰਟੀਆਂ ਛੱਡ ਕੇ ‘ਆਪ’ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਤਲਬੀਰ ਗਿੱਲ, ਵਿਧਾਇਕ ਹਰਦੀਪ ਸਿੰਘ ਡਿੰਪੀ ਢਿਲੋਂ (ਗਿੱਦੜਬਾਹਾ) ਅਤੇ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਂਸ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਅਮਨ ਅਰੋੜਾ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ, “ਅੱਜ ਮੈਨੂੰ ਇਹ ਦੱਸਦੇ ਹੋਏ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਹਰਪਾਲ ਸਿੰਘ, ਜਿਹੜੇ ਕਿ ਕਾਂਗਰਸ ਪਾਰਟੀ ਵੱਲੋਂ ਬਲਾਕ ਸੰਮਤੀ ਦੇ ਮੈਂਬਰ ਹਨ ਅਤੇ ਜਿਨ੍ਹਾਂ ਨੇ ਇੰਡੀਪੈਂਡੈਂਟ ਤੌਰ ‘ਤੇ ਨੋਮੀਨੇਸ਼ਨ ਫਾਈਲ ਕੀਤਾ ਸੀ, ਨੇ ਅੱਜ ਸਾਡੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਆਪਣਾ ਨੋਮੀਨੇਸ਼ਨ ਵਾਪਸ ਲੈ ਲਿਆ ਹੈ ਅਤੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਰਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਜੁਆਇਨ ਕਰਨ ਨਾਲ ਆਮ ਆਦਮੀ ਪਾਰਟੀ ਅਤੇ ਸਾਡੇ ਉਮੀਦਵਾਰ ਨੂੰ ਹੋਰ ਮਜ਼ਬੂਤੀ ਮਿਲੇਗੀ।
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਰਪਾਲ ਸਿੰਘ ਨੇ ਕਿਹਾ ਕਿ ਉਹ ‘ਆਪ’ ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਸ਼ਹਿਰ ਵਿੱਚ ਸਭ ਤੋਂ ਵੱਡਾ ਮੁੱਦਾ ਗੰਦਗੀ ਦੇ ਢੇਰਾਂ ਦਾ ਹੈ, ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਬਣ ਰਹੇ ਹਨ। ਉਨ੍ਹਾਂ (ਹਰਮੀਤ ਸੰਧੂ) ਨੇ ਮੈਨੂੰ ਵਿਸ਼ਵਾਸ ਦਿਵਾਇਆ ਹੈ ਕਿ ਜਿੱਤਣ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਸ਼ਹਿਰ ਦੀ ਸਫਾਈ ਦਾ ਮੁੱਦਾ ਹੱਲ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਨਸ਼ਿਆਂ ਦੇ ਮੁੱਦੇ ‘ਤੇ ਵੀ ਆਮ ਆਦਮੀ ਪਾਰਟੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਹ ਕਿਹਾ “ਮੈਂ ਇਨ੍ਹਾਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਤੇ ਪੰਜਾਬ ਦੇ ਰੁਕੇ ਹੋਏ ਕੰਮ ਪੂਰੇ ਕਰਵਾਉਣ ਦੀ ਆਸ ਨਾਲ ਆਮ ਆਦਮੀ ਪਾਰਟੀ ਨਾਲ ਜੁੜਿਆ ਹਾਂ।
HOMEPAGE:-http://PUNJABDIAL.IN

Leave a Reply