‘ਆਪ’ ਉਮੀਦਵਾਰ ਹਰਮੀਤ ਸੰਧੂ ਦੇ ਹੱਕ ‘ਚ ਲਹਿਰ ਤੇਜ਼, ਪਿੰਡ ਪੰਜਵੜ ਖੁਰਦ ‘ਚ ਮਿਲਿਆ ਲੋਕਾਂ ਦਾ ਭਰਵਾਂ ਸਮਰਥਨ
‘ਆਪ’ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਵੜ ਖੁਰਦ ਦੇ ਵਾਸੀ ਹਰਮੀਤ ਸੰਧੂ ਦੀ ਜਿੱਤ ਲਈ ਹੋਏ ਇਕਜੁੱਟ
ਤਰਨਤਾਰਨ, 31 ਅਕਤੂਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਜਿਵੇਂ-ਜਿਵੇਂ ਨੇੜੇ ਆ ਰਹੀ ਹੈ, ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਚੋਣ ਲਹਿਰ ਲਗਾਤਾਰ ਤੇਜ ਹੁੰਦੀ ਜਾ ਰਹੀ ਹੈ। ‘ਆਪ’ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਪਿੰਡ ਪੰਜਵੜ ਖੁਰਦ ਦੇ ਵਸਨੀਕਾਂ ਨੇ ਪਾਰਟੀ ਦੀ ਕਾਰਗੁਜ਼ਾਰੀ ‘ਤੇ ਮੋਹਰ ਲਾਉਂਦਿਆਂ ਹਰਮੀਤ ਸੰਧੂ ਦੀ ਜਿੱਤ ਨੂੰ ਯਕੀਨੀ ਬਣਾਉਣ ਦਾ ਐਲਾਨ ਕੀਤਾ।
ਪਿੰਡ ਪੰਜਵੜ ਖੁਰਦ ਵਿਖੇ ਸਰਦਾਰ ਸਾਹਿਬ ਦੀਪ ਸਿੰਘ ਦੇ ਘਰ ਹੋਈ ਇਕ ਅਹਿਮ ਮੀਟਿੰਗ ਵਿੱਚ ਸਥਾਨਕ ਲੋਕਾਂ ਦਾ ਭਾਰੀ ਇਕੱਠ ਹੋਇਆ। ਇਸ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਲੋਕਾਂ ਨਾਲ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਸਬੰਧੀ ਵਿਚਾਰ ਸਾਂਝੇ ਕੀਤੇ।
ਮੀਟਿੰਗ ਵਿੱਚ ਮੌਜੂਦ ਪਿੰਡ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਸਮੇਂ ਵਿੱਚ ਕੀਤੇ ਗਏ ਲੋਕ-ਪੱਖੀ ਕੰਮਾਂ, ਖਾਸ ਕਰਕੇ ਸਿਹਤ, ਸਿੱਖਿਆ ਅਤੇ ਬਿਜਲੀ ਦੇ ਖੇਤਰ ਵਿੱਚ ਆਏ ਸੁਧਾਰਾਂ ਦੀ ਸ਼ਲਾਘਾ ਕੀਤੀ। ਲੋਕਾਂ ਨੇ ‘ਆਪ’ ਸਰਕਾਰ ਦੇ ਕੰਮਾਂ ਪ੍ਰਤੀ ਪੂਰੀ ਸਹਿਮਤੀ ਪ੍ਰਗਟਾਈ।
ਇਸ ਮੌਕੇ ਪਿੰਡ ਵਾਸੀਆਂ ਨੇ ਭਰੋਸਾ ਦਿਵਾਇਆ ਕਿ ਉਹ ਆ ਰਹੀ ਜ਼ਿਮਨੀ ਚੋਣ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਤਨ-ਮਨ ਨਾਲ ਪੂਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਪਿੰਡ ਪੰਜਵੜ ਖੁਰਦ ਤੋਂ ਸੰਧੂ ਨੂੰ ਵੱਡੀ ਲੀਡ ਦਿਵਾਈ ਜਾਵੇਗੀ ਤਾਂ ਜੋ ਹਲਕੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।
HOMEPAGE:-http://PUNJABDIAL.IN

Leave a Reply