‘ਲੋਕਾਂ ਦਾ ਵਧਦਾ ਕਾਫ਼ਲਾ ਵੱਡੀ ਜਿੱਤ ਦੀ ਨਿਸ਼ਾਨੀ’ – ਹਰਮੀਤ ਸੰਧੂ ਨੂੰ ਪਿੰਡ ਮੁਗਲ ਚੱਕ ‘ਚ ਮਿਲਿਆ ਭਾਰੀ ਸਮਰਥਨ
ਸਰਪੰਚ ਗੁਰਬੇਜ ਸਿੰਘ ਦੀ ਅਗਵਾਈ ‘ਚ ਪਿੰਡ ਮੁਗਲ ਚੱਕ ‘ਆਪ’ ਉਮੀਦਵਾਰ ਹਰਮੀਤ ਸੰਧੂ ਦੇ ਹੱਕ ‘ਚ ਨਿੱਤਰਿਆ
ਤਰਨਤਾਰਨ, 31 ਅਕਤੂਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਪਿੰਡਾਂ ਵਿੱਚ ਲਗਾਤਾਰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਲੜੀ ਤਹਿਤ ਪਿੰਡ ਮੁਗਲ ਚੱਕ ਵਿਖੇ ਇੱਕ ਪ੍ਰਭਾਵਸ਼ਾਲੀ ‘ਲੋਕ ਮਿਲਣੀ’ ਪ੍ਰੋਗਰਾਮ ਕੀਤਾ ਗਿਆ, ਜਿੱਥੇ ਪਿੰਡ ਵਾਸੀਆਂ ਨੇ ਸੰਧੂ ਦੀ ਜਿੱਤ ਲਈ ਭਰਵਾਂ ਉਤਸ਼ਾਹ ਦਿਖਾਇਆ।
ਇਹ ਇਕੱਠ ਪਿੰਡ ਦੇ ਸਰਪੰਚ ਸਰਦਾਰ ਗੁਰਬੇਜ ਸਿੰਘ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਮਿਲੇ ਭਾਰੀ ਸਮਰਥਨ ਤੋਂ ਬਾਗੋਬਾਗ ਹੋਏ ਹਰਮੀਤ ਸਿੰਘ ਸੰਧੂ ਨੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮਿਲੇ ਇਸ ਭਰੋਸੇ, ਹਿੰਮਤ ਅਤੇ ਹੌਂਸਲੇ ਨੇ ਉਨ੍ਹਾਂ ਦੇ ਉਤਸ਼ਾਹ ਨੂੰ ਦੁੱਗਣਾ ਕਰ ਦਿੱਤਾ ਹੈ।
ਸੰਧੂ ਨੇ ਕਿਹਾ ਕਿ ਲੋਕਾਂ ਦਾ ਇਹ ਇਕੱਠ ਸਿਰਫ਼ ਇੱਕ ਮੀਟਿੰਗ ਨਹੀਂ, ਸਗੋਂ ‘ਆਪ’ ਸਰਕਾਰ ਦੀਆਂ ਨੀਤੀਆਂ ‘ਤੇ ਲੋਕਾਂ ਦੀ ਮੋਹਰ ਹੈ। ਉਨ੍ਹਾਂ ਭਰੋਸਾ ਪ੍ਰਗਟ ਕਰਦਿਆਂ ਕਿਹਾ ਕਿ ਦਿਨੋਂ-ਦਿਨ ਜਿਵੇਂ ਲੋਕਾਂ ਦਾ ਕਾਫਲਾ ਸਾਡੇ ਨਾਲ ਜੁੜਦਾ ਜਾ ਰਿਹਾ ਹੈ, ਇਹ ਸਪੱਸ਼ਟ ਹੈ ਕਿ ਸਾਡੀ ਜਿੱਤ ਓਨੀ ਹੀ ਵੱਡੀ ਹੁੰਦੀ ਜਾ ਰਹੀ ਹੈ।ਇਸ ਮੌਕੇ ਸਰਪੰਚ ਗੁਰਬੇਜ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਸੰਧੂ ਨੂੰ ਪੂਰਨ ਸਮਰਥਨ ਦਿੰਦਿਆਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਿੱਤਾ।
HOMEPAGE:-http://PUNJABDIAL.IN

Leave a Reply