ਹਰਚੰਦ ਸਿੰਘ ਬਰਸਟ ਨੇ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਕੀਤਾ ਪ੍ਰਚਾਰ
ਆਪ ਸੂਬਾ ਜਨਰਲ ਸਕੱਤਰ ਨੇ ਪੰਜਾਬ ਸਰਕਾਰ ਦੇ ਲੋਕ ਪੱਖੀ ਕਾਰਜਾਂ ਅਤੇ ਉਪਲੱਬਧੀਆਂ ਬਾਰੇ ਦਿੱਤੀ ਜਾਣਕਾਰੀ
ਸੂਬੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਕੀਤਾ ਜਾ ਰਿਹਾ ਹੈ ਨਿਰਮਾਣ
ਤਰਨਤਾਰਨ, 5 ਨਵੰਬਰ, 2025
ਵਿਧਾਨ ਸਭਾ ਹਲਕਾ ਤਰਨਤਾਰਨ ਵਿਖੇ 11 ਨਵੰਬਰ ਨੂੰ ਹੋਣ ਵਾਲੀ ਜਿਮਨੀ ਚੋਣ ਦੇ ਸਬੰਧ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੱਲੋਂ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਬਰਸਟ ਨੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਸਰਕਾਰ ਦੇ ਲੋਕ ਪੱਖੀ ਕਾਰਜਾਂ ਅਤੇ ਉਪਲੱਬਧੀਆਂ ਬਾਰੇ ਜਾਣਕਾਰੀ ਦਿੱਤੀ।
ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਅਤੇ ਉਤਸ਼ਾਹ ਨੂੰ ਦੇਖਦਿਆਂ ਹੋਇਆ ਸ. ਬਰਸਟ ਨੇ ਕਿਹਾ ਕਿ ਤਰਨਤਾਰਨ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਆਪ ਸਰਕਾਰ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ 19491 ਕਿਲੋਮੀਟਰ ਪੇੰਡੂ ਲਿੰਕ ਸੜਕਾਂ ਦੇ ਨਵੀਨੀਕਰਣ ਅਤੇ ਮੁਰੰਮਤ ਦੇ ਕਾਰਜ ਸ਼ੁਰੂ ਕੀਤੇ ਗਏ ਹਨ। ਇਸ ਨਾਲ ਕਿਸਾਨਾਂ, ਵਪਾਰੀਆਂ, ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਆਵਾਜਾਈ ਆਸਾਨ ਅਤੇ ਤੇਜ਼ ਬਣਾਉਣ ਵਿੱਚ ਮਦਦ ਮਿਲੇਗੀ। ਇਸ ਨਾਲ ਜਿੱਥੇ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਵਿੱਚ ਲੈ ਜਾਣੀ ਆਸਾਨ ਹੋਵੇਗੀ, ਉੱਥੇ ਹੀ ਆਰਥਿਕ ਗਤੀਵਿਧੀਆਂ ਨੂੰ ਵੀ ਵਾਧਾ ਮਿਲੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਮੰਡੀਆਂ ਵਿੱਚ ਝੋਨੇ ਦੇ ਖਰੀਦ ਕਾਰਜ ਸੁੱਚਜੇ ਢੰਗ ਨਾਲ ਚੱਲ ਰਹੇ ਹਨ, ਜਿਸਦੇ ਲਈ ਮੰਡੀਆਂ ਵਿੱਚ ਪੁਖੱਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ ਖਰੀਦੀ ਗਈ ਫਸਲ ਦੀ ਲਿਫਟਿੰਗ ਦੇ ਕਾਰਜ ਵੀ ਸੁਚਾਰੂ ਢੰਗ ਨਾਲ ਚੱਲ ਰਹੇ ਹਨ। ਕਿਸਾਨਾਂ ਨੂੰ ਫਸਲ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ।
HOMEPAGE:-http://PUNJABDIAL.IN

Leave a Reply