ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸਪੋਰਟਸ ਮੈਡੀਕਲ ਕਾਡਰ ਦੀਆਂ 110 ਅਸਾਮੀਆਂ ਨੂੰ ਦਿੱਤੀ ਮਨਜ਼ੂਰੀ, ਭਰਤੀ ਸਿਰਫ਼ ਮੈਰਿਟ ‘ਤੇ ਹੋਵੇਗੀ: ਸ਼ੈਰੀ ਕਲਸੀ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਸਪੋਰਟਸ ਮੈਡੀਕਲ ਕਾਡਰ ਦੀਆਂ 110 ਅਸਾਮੀਆਂ ਨੂੰ ਦਿੱਤੀ ਮਨਜ਼ੂਰੀ, ਭਰਤੀ ਸਿਰਫ਼ ਮੈਰਿਟ ‘ਤੇ ਹੋਵੇਗੀ: ਸ਼ੈਰੀ ਕਲਸੀ

ਤਰਨਤਾਰਨ ਦੇ ਲੋਕ ‘ਆਪ’ ਦੇ ਵਿਕਾਸ ਮਾਡਲ ‘ਤੇ ਲਾਉਣਗੇ ਮੋਹਰ, ਹਰਮੀਤ ਸੰਧੂ ਨੂੰ ਜਿਤਾ ਕੇ ਮਾਨ ਸਰਕਾਰ ਦੇ ਹੱਥ ਕਰਨਗੇ ਮਜ਼ਬੂਤ: ਸ਼ੈਰੀ ਕਲਸੀ

ਤਰਨਤਾਰਨ, 6 ਨਵੰਬਰ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉਸ ਇਤਿਹਾਸਕ ਫੈਸਲੇ ਦੀ ਸ਼ਲਾਘਾ ਕੀਤੀ ਹੈ, ਜਿਸ ਤਹਿਤ ਖਿਡਾਰੀਆਂ ਲਈ ‘ਸਪੋਰਟਸ ਮੈਡੀਕਲ ਕਾਡਰ’ ਵਿੱਚ 110 ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸ਼ੈਰੀ ਕਲਸੀ ਨੇ ਕਿਹਾ ਕਿ ਇਹ ਕਦਮ ਸਾਬਤ ਕਰਦਾ ਹੈ ਕਿ ‘ਆਪ’ ਸਰਕਾਰ ਸਿਰਫ਼ ਗੱਲਾਂ ਨਹੀਂ ਕਰਦੀ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਖਿਡਾਰੀਆਂ ਦੇ ਭਵਿੱਖ ਨੂੰ ਸੁਧਾਰਨ ਲਈ ਠੋਸ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਤਰਨਤਾਰਨ ਦੇ ਲੋਕ ‘ਆਪ’ ਸਰਕਾਰ ਦੇ ਇਸੇ ਲੋਕ-ਪੱਖੀ ਏਜੰਡੇ ਨੂੰ ਦੇਖ ਕੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ।

ਸ਼ੈਰੀ ਕਲਸੀ ਨੇ ਕਿਹਾ ਕਿ ਮਾਨ ਸਰਕਾਰ ਦਾ ਇਹ ਦੂਰਅੰਦੇਸ਼ੀ ਫੈਸਲਾ ਪੰਜਾਬ ਦੇ ਖੇਡ ਢਾਂਚੇ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਇਨ੍ਹਾਂ 110 ਅਸਾਮੀਆਂ (ਜਿਸ ਵਿੱਚ ਗਰੁੱਪ-ਏ, ਬੀ ਅਤੇ ਸੀ ਦੇ ਮਾਹਿਰ ਸ਼ਾਮਲ ਹਨ) ਨਾਲ ਸਾਡੇ ਖਿਡਾਰੀਆਂ ਨੂੰ ‘ਮੈਡੀਕਲ ਕਵਚ’ ਮਿਲੇਗਾ। ਇਹ ਸਟਾਫ਼ ਖਿਡਾਰੀਆਂ ਨੂੰ ਸੱਟ ਲੱਗਣ ‘ਤੇ ਬਿਹਤਰ ਇਲਾਜ, ਤੇਜ਼ ਰਿਕਵਰੀ ਅਤੇ ਵਿਗਿਆਨਕ ਆਧਾਰ ‘ਤੇ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਨਿਖਾਰਨ ਵਿੱਚ ਮਦਦ ਕਰੇਗਾ, ਤਾਂ ਜੋ ਪੰਜਾਬ ਦੇ ਖਿਡਾਰੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਹੋਰ ਚਮਕ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਇਹ ਫੈਸਲਾ ਸਿਰਫ਼ ਖਿਡਾਰੀਆਂ ਲਈ ਹੀ ਨਹੀਂ, ਸਗੋਂ ਪੜ੍ਹੇ-ਲਿਖੇ ਮੈਡੀਕਲ ਅਤੇ ਪੈਰਾ-ਮੈਡੀਕਲ ਨੌਜਵਾਨਾਂ ਲਈ ਵੀ ਵੱਡੀ ਖੁਸ਼ਖਬਰੀ ਹੈ, ਜਿਨ੍ਹਾਂ ਲਈ 110 ਪੱਕੀਆਂ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੁੱਲ੍ਹੇ ਹਨ। ਸ਼ੈਰੀ ਕਲਸੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਵਾਲੇ ਨਾਲ ਕਿਹਾ ਕਿ ਪਹਿਲੀਆਂ ਹਜ਼ਾਰਾਂ ਨੌਕਰੀਆਂ ਵਾਂਗ, ਇਹ 110 ਭਰਤੀਆਂ ਵੀ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਹੋਣਗੀਆਂ। ‘ਆਪ’ ਸਰਕਾਰ ਵਿੱਚ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ (ਪਰਚੀ) ਦੀ ਕੋਈ ਥਾਂ ਨਹੀਂ ਹੈ।

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਮੈਡੀਕਲ ਟੀਮਾਂ ਪਹਿਲੇ ਪੜਾਅ ਵਿੱਚ ਪਟਿਆਲਾ, ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਸਮੇਤ 12 ਪ੍ਰਮੁੱਖ ਖੇਡ ਕੇਂਦਰਾਂ ਵਿੱਚ ਤਾਇਨਾਤ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਤਰਨਤਾਰਨ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਲਕੇ ਦੇ ਵਿਕਾਸ ਅਤੇ ਆਪਣੇ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ ‘ਆਪ’ ਸਰਕਾਰ ਦੇ ਹੱਥ ਮਜ਼ਬੂਤ ਕਰੋ। ਉਨ੍ਹਾਂ ਕਿਹਾ ਕਿ 11 ਨਵੰਬਰ ਨੂੰ ਹਰਮੀਤ ਸਿੰਘ ਸੰਧੂ ਨੂੰ ਜਿਤਾਉਣ ਦਾ ਮਤਲਬ ਹੈ ਤਰਨਤਾਰਨ ਦੀ ਤਰੱਕੀ ਦੀ ਗਾਰੰਟੀ ਦੇਣਾ। ਹਰਮੀਤ ਸੰਧੂ ਦੀ ਜਿੱਤ ਯਕੀਨੀ ਬਣਾਏਗੀ ਕਿ ਤਰਨਤਾਰਨ ਦੇ ਨੌਜਵਾਨਾਂ ਅਤੇ ਖਿਡਾਰੀਆਂ ਨੂੰ ਵੀ ਅਜਿਹੀਆਂ ਸਾਰੀਆਂ ਸਹੂਲਤਾਂ ਮਿਲਣ।

HOMEPAGE:-http://PUNJABDIAL.IN

Leave a Reply

Your email address will not be published. Required fields are marked *

ਮੁੱਖ ਮੰਤਰੀ ਨੇ ਜਾਪਾਨੀ ਬਹੁ-ਰਾਸ਼ਟਰੀ ਕੰਪਨੀ ਨੂੰ ਸੂਬੇ ਵਿੱਚ ਨਿਵੇਸ਼ ਲਈ ਪੂਰਾ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੱਤਾ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ