ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਵੱਲੋਂ ਹਰਮੀਤ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ, ਕਈ ਪਰਿਵਾਰ ‘ਆਪ’ ‘ਚ ਹੋਏ ਸ਼ਾਮਲ

ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਵੱਲੋਂ ਹਰਮੀਤ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ, ਕਈ ਪਰਿਵਾਰ ‘ਆਪ’ ‘ਚ ਹੋਏ ਸ਼ਾਮਲ

ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਵੱਲੋਂ ਹਰਮੀਤ ਸੰਧੂ ਦੇ ਹੱਕ ‘ਚ ਚੋਣ ਪ੍ਰਚਾਰ, ਕਈ ਪਰਿਵਾਰ ‘ਆਪ’ ‘ਚ ਹੋਏ ਸ਼ਾਮਲ

ਪਿੰਡ ਮੂਸੇ ਕਲਾਂ ‘ਚ ਡਾ. ਗੁਰਪ੍ਰੀਤ ਕੌਰ ਨੂੰ ਮਿਲਿਆ ਭਰਵਾਂ ਹੁੰਗਾਰਾ

ਲੋਕਾਂ ਦੇ ਬੇਅੰਤ ਪਿਆਰ ਲਈ ਡਾ. ਗੁਰਪ੍ਰੀਤ ਕੌਰ ਨੇ ਕੀਤਾ ਦਿਲੋਂ ਧੰਨਵਾਦ, ਹਰਮੀਤ ਸੰਧੂ ਦੀ ਜਿੱਤ ਯਕੀਨੀ

ਤਰਨਤਾਰਨ, 9 ਨਵੰਬਰ

ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੇ ਭਖੇ ਹੋਏ ਮਾਹੌਲ ਵਿਚਕਾਰ ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਜੀ ਨੇ ਨਿੱਜੀ ਤੌਰ ‘ਤੇ ਚੋਣ ਮੈਦਾਨ ਵਿੱਚ ਉਤਰ ਕੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਜੋਰਦਾਰ ਪ੍ਰਚਾਰ ਕੀਤਾ। ਉਨ੍ਹਾਂ ਦੀ ਆਮਦ ਨਾਲ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

ਡਾ. ਗੁਰਪ੍ਰੀਤ ਕੌਰ ਨੇ ਪਿੰਡ ਮੂਸੇ ਕਲਾਂ ਵਿਖੇ ਆਯੋਜਿਤ ਚੋਣ ਪ੍ਰੋਗਰਾਮਾਂ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਮਾਤਾ ਜੀ ਦੇ ਨਾਲ ਪਿੰਡ ਮੂਸੇ ਕਲਾਂ ਵਿਖੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਲਈ ਪ੍ਰਚਾਰ ਕੀਤਾ ਹੈ ਅਤੇ ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਜੋ ਪਿਆਰ ਅਤੇ ਸਤਿਕਾਰ ਮਿਲਿਆ ਹੈ, ਉਸ ਲਈ ਉਹ ਤਹਿ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਜੋਸ਼ ਦੱਸਦਾ ਹੈ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਬੇਹੱਦ ਖੁਸ਼ ਹਨ।

ਇਸ ਮੌਕੇ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਵਿੱਚ ਪਿੰਡ ਦੇ ਕਈ ਪ੍ਰਮੁੱਖ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਡਾ. ਗੁਰਪ੍ਰੀਤ ਕੌਰ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਮਿਲੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਵਿਕਾਸ ਦੇ ਨਾਂ ‘ਤੇ ਵੋਟ ਪਾਉਣ ਦਾ ਮਨ ਬਣਾ ਲਿਆ ਹੈ ਅਤੇ ਹਰਮੀਤ ਸਿੰਘ ਸੰਧੂ ਦੀ ਜਿੱਤ ਨਾਲ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਦਾ ਮਾਣ-ਸਨਮਾਨ ਅਤੇ ਪਿਆਰ ਦੇਣ ਲਈ ਦਿਲੋਂ ਸ਼ੁਕਰੀਆ ਅਦਾ ਕੀਤਾ।

HOMEPAGE:-http://PUNJABDIAL.IN

Leave a Reply

Your email address will not be published. Required fields are marked *