‘ਆਪ’ ਸਰਕਾਰ ਦੀ ਵੱਡੀ ਪ੍ਰਾਪਤੀ, 34 ਲੱਖ ਤੋਂ ਵੱਧ ਲੋਕਾਂ ਤੱਕ ਪਹੁੰਚੀ ਸਮਾਜਿਕ ਸੁਰੱਖਿਆ: ਹਰਮੀਤ ਸਿੰਘ ਸੰਧੂ
‘ਆਪ’ ਸਰਕਾਰ ਨੇ ਸਮਾਜਿਕ ਸੁਰੱਖਿਆ ਲਈ ਜਾਰੀ ਕੀਤੇ 3624 ਕਰੋੜ ਰੁਪਏ: ਸੰਧੂ
ਤਰਨਤਾਰਨ ਦੇ ਵਿਕਾਸ ਅਤੇ ਲੋਕ ਭਲਾਈ ਲਈ ‘ਆਪ’ ਸਰਕਾਰ ਵਚਨਬੱਧ: ਹਰਮੀਤ ਸੰਧੂ
ਤਰਨਤਾਰਨ, 9 ਨਵੰਬਰ 2025
ਆਮ ਆਦਮੀ ਪਾਰਟੀ (ਆਪ) ਦੇ ਤਰਨਤਾਰਨ ਹਲਕੇ ਤੋਂ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਲਈ ਚੁੱਕੇ ਗਏ ਕਦਮਾਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ।
ਸੰਧੂ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਨੁਸਾਰ ਚਾਲੂ ਵਿੱਤੀ ਸਾਲ ਦੌਰਾਨ ਵੱਖ-ਵੱਖ ਸਕੀਮਾਂ ਤਹਿਤ ਹੁਣ ਤੱਕ 3624.46 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਾਲ ਲਈ ਕੁੱਲ 6175 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਤਾਂ ਜੋ ਲੋੜਵੰਦਾਂ ਨੂੰ ਸਮੇਂ ਸਿਰ ਮਦਦ ਮਿਲ ਸਕੇ।
‘ਆਪ’ ਉਮੀਦਵਾਰ ਨੇ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ 2400.70 ਕਰੋੜ ਰੁਪਏ, ਵਿਧਵਾ ਅਤੇ ਨਿਆਸ਼ਰਿਤ ਔਰਤਾਂ ਲਈ 693.04 ਕਰੋੜ ਰੁਪਏ, ਆਸ਼ਰਿਤ ਬੱਚਿਆਂ ਲਈ 242.77 ਕਰੋੜ ਰੁਪਏ ਅਤੇ ਦਿਵਿਆਂਗ ਵਿਅਕਤੀਆਂ ਲਈ 287.95 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਸੂਬੇ ਦੇ ਲਗਭਗ 35 ਲੱਖ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਰਹੇ ਹਨ, ਜੋ ਸਰਕਾਰ ਦੀ ਲੋਕ-ਪੱਖੀ ਨੀਤੀ ਦਾ ਸਬੂਤ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਤਰਨਤਾਰਨ ਹਲਕੇ ਦੇ ਹਰ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਪਹੁੰਚਾਇਆ ਜਾਵੇਗਾ।
HOMEPAGE:-http://PUNJABDIAL.IN

Leave a Reply