ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ*
*ਪੰਜਾਬ ਵਿੱਚ ਹਰੇਕ ਪਰਿਵਾਰ ਨੂੰ ਸਭ ਤੋਂ ਵਧੀਆ ਪ੍ਰਾਈਵੇਟ ਹਸਪਤਾਲ ਵਿੱਚ ਮਿਲੇਗਾ 10 ਲੱਖ ਰੁਪਏ ਤੱਕ ਮੁਫ਼ਤ ਇਲਾਜ*
*ਦੁਨੀਆ ਭਰ ਵਿੱਚ ਸਿਰਫ ਇਹੀ ਸਕੀਮ ਹੈ ਜੋ ਕਿਡਨੀ ਟਰਾਂਸਪਲਾਂਟ, ਕੈਂਸਰ ਅਤੇ ਦਿਲ ਦੀਆਂ ਬਿਮਾਰੀਆਂ ਲਈ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਜਿਹੜੇ ਸ਼ਾਨਦਾਰ ਤੇ ਮਹਿੰਗੇ ਹਸਪਤਾਲਾਂ ਵਿੱਚ ਅਮੀਰ ਇਲਾਜ ਕਰਵਾਉਂਦੇ ਹਨ, ਹੁਣ ਉਥੇ ਗਰੀਬ ਵੀ ਇਲਾਜ ਕਰਵਾ ਸਕੇਗਾ-ਕੇਜਰੀਵਾਲ*
*ਮੁਫ਼ਤ ਇਲਾਜ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮਹਿਲਾਵਾਂ ਨੂੰ ਬੱਸਾਂ ਵਿੱਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ-ਕੇਜਰੀਵਾਲ*
*ਸਿਰਫ ਆਮ ਆਦਮੀ ਪਾਰਟੀ ਪੰਜਾਬ ਨੂੰ ਸੁਰੱਖਿਅਤ ਭਵਿੱਖ ਦੇ ਸਕਦੀ ਹੈ-ਕੇਜਰੀਵਾਲ*
*ਪੰਜਾਬ ਨੇ ਆਮਦਨ ਦੀ ਸ਼ਰਤ ਹਟਾ ਕੇ ਸਾਰਿਆਂ ਲਈ ਮੁਫ਼ਤ ਸਿਹਤ ਸੰਭਾਲ ਯੋਜਨਾ ਲਾਗੂ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਹੁਣ ਪੰਜਾਬ ਦੇ ਕਿਸੇ ਨੂੰ ਪੈਸਾ ਨਾ ਹੋਣ ਕਾਰਨ ਇਲਾਜ ਨਾ ਕਰਵਾਉਣ ਲਈ ਮਜਬੂਰ ਨਹੀਂ ਹੋਣਾ ਪਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ*
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 22 ਜਨਵਰੀ-
ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ ‘ਆਪ’ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਯੋਗ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੀ ਸੌਂਪੇ।
ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਵੱਡਾ ਅਤੇ ਇਤਿਹਾਸਕ ਦਿਨ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ,”ਅੱਜ ਪੰਜਾਬ ਵਿੱਚ ਜੋ ਕੰਮ ਹੋਣ ਜਾ ਰਿਹਾ ਹੈ, ਉਹ ਸ਼ਾਇਦ ਸਾਲ 1950 ਵਿੱਚ ਕੀਤਾ ਜਾਣਾ ਚਾਹੀਦਾ ਸੀ। ਆਜ਼ਾਦੀ ਦੀ ਲੜਾਈ ਲੜਨ ਵਾਲੇ ਦੇਸ਼ ਭਗਤਾਂ ਨੇ ਇਸ ਲਈ ਸੰਘਰਸ਼ ਨਹੀਂ ਕੀਤਾ ਕਿ ਇਕ ਦਿਨ ਅੰਗਰੇਜ਼ ਚਲੇ ਜਾਣ ਅਤੇ ਸਾਡੀਆਂ ਆਪਣੀਆਂ ਸਰਕਾਰਾਂ ਅਜਿਹੀਆਂ ਬਣਨ ਜੋ ਲੋਕਾਂ ਲਈ ਕੁਝ ਨਹੀਂ ਕਰਨਗੀਆਂ।”
‘ਆਪ’ ਸੁਪਰੀਮੋ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਹੁਤ ਸਾਰੀਆਂ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ। ਵੱਡੇ-ਵੱਡੇ ਵਾਅਦੇ ਕੀਤੇ ਗਏ, ਪਰ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਅੱਤਵਾਦ ਨਾਲ ਗ੍ਰਸਤ ਸੀ ਅਤੇ ਫਿਰ ਇੱਕ ਅਜਿਹਾ ਦੌਰ ਆਇਆ ਜਦੋਂ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਸੀ। ਉਨ੍ਹਾਂ ਕਿਹਾ, “ਹਰ ਚੀਜ਼ ਦਾ ਆਪਣਾ ਸਮਾਂ ਹੁੰਦਾ ਹੈ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਜਿਸ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਉਹ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।”
ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਤੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਜਾਂਦੇ ਸਨ ਤਾਂ ਉਹ ਗਾਰੰਟੀਆਂ ਦਿੰਦੇ ਸਨ। ਉਸ ਸਮੇਂ ਉਹ “ਕੇਜਰੀਵਾਲ ਦੀਆਂ ਗਾਰੰਟੀਆਂ” ਦੀ ਗੱਲ ਕਰਦੇ ਸਨ, ਜਿਨ੍ਹਾਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਲੋਕ ਉਦੋਂ ਇਸ ‘ਤੇ ਵਿਸ਼ਵਾਸ ਨਹੀਂ ਕਰਦੇ ਸਨ।”
‘ਆਪ’ ਸੁਪਰੀਮੋ ਨੇ ਅੱਗੇ ਕਿਹਾ, “ਉਨ੍ਹਾਂ ਦਿਨਾਂ ਵਿੱਚ, ਕਾਂਗਰਸ ਸਰਕਾਰ ਸੱਤਾ ਵਿੱਚ ਸੀ। ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਅਤੇ ਫਿਰ ਚਰਨਜੀਤ ਸਿੰਘ ਚੰਨੀ। ਉਹ ਕਹਿੰਦੇ ਸਨ ਕਿ ਖਜ਼ਾਨਾ ਖਾਲੀ ਸੀ, ਸਰਕਾਰ ਘਾਟੇ ਵਿੱਚ ਚੱਲ ਰਹੀ ਸੀ, ਅਤੇ ਕੋਈ ਪੈਸਾ ਨਹੀਂ ਸੀ।”
ਕੌਮੀ ਕਨਵੀਨਰ ਨੇ ਕਿਹਾ,”ਇਨ੍ਹਾਂ ਲੀਡਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸੰਭਾਲ ਅਤੇ ਮੁਫ਼ਤ ਸਿੱਖਿਆ ਬਾਰੇ ਝੂਠ ਫੈਲਾ ਰਹੇ ਸਨ, ਅਤੇ ਇਹ ਕੁਝ ਵੀ ਸੰਭਵ ਨਹੀਂ ਸੀ ਕਿਉਂਕਿ ਪੈਸਾ ਨਹੀਂ ਸੀ। ਪਰ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਸਾਰੀਆਂ ਗਾਰੰਟੀਆਂ ਸੱਚਮੁੱਚ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੁਫ਼ਤ ਵਿੱਚ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਚੰਗੇ ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ, “ਮੁਫ਼ਤ ਸਿਹਤ ਸੰਭਾਲ ਦੇ ਪ੍ਰਬੰਧ ਪਹਿਲਾਂ ਹੀ ਸ਼ੁਰੂ ਕੀਤੇ ਗਏ ਸਨ, ਪਰ ਅੱਜ ਦਾ ਕਦਮ ਇਤਿਹਾਸਕ ਹੈ। ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ।”
ਕੌਮੀ ਕਨਵੀਨਰ ਨੇ ਦੱਸਿਆ ਕਿ ਇਹ ਆਮ ਕਲੀਨਿਕ ਨਹੀਂ ਹਨ। ਉਨ੍ਹਾਂ ਕਿਹਾ, “ਪਿਛਲੇ 75 ਸਾਲਾਂ ਵਿੱਚ, ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ।”
HOMEPAGE:-http://PUNJABDIAL.IN

Leave a Reply