ਆਪ ਸਾਂਸਦ ਮਾਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਪੰਜਾਬ ਦੀ ਫ਼ਸਲੀ ਵਿਭਿੰਨਤਾ ਦਾ ਚੁੱਕਿਆ ਮੁੱਦਾ, ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਆਪ ਸਾਂਸਦ ਮਾਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਪੰਜਾਬ ਦੀ ਫ਼ਸਲੀ ਵਿਭਿੰਨਤਾ ਦਾ ਚੁੱਕਿਆ ਮੁੱਦਾ, ਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਆਪ ਸਾਂਸਦ ਮਾਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਪੰਜਾਬ ਦੀ ਫ਼ਸਲੀ ਵਿਭਿੰਨਤਾ ਦਾ ਚੁੱਕਿਆ ਮੁੱਦਾਵਿਸ਼ੇਸ਼ ਪੈਕੇਜ ਦੀ ਕੀਤੀ ਮੰਗ

ਜੇਕਰ ਵਿਭਿੰਨਤਾ ਗ੍ਰਾਂਟਾਂ ਰਾਹੀਂ ਸਹਿਯੋਗ ਮਿਲੇਤਾਂ ਪੰਜਾਬ ਦਾਲਾਂ ਦੀ ਦਰਾਮਦ ਤੇ ਭਾਰਤ ਦੀ ਨਿਰਭਰਤਾ ਖ਼ਤਮ ਕਰਨ ਵਿੱਚ ਮਦਦ ਕਰ ਸਕਦਾ ਹੈ: ਕੰਗ

ਮਾਨ ਸਰਕਾਰ ਨੇ ਨਹਿਰੀ ਸਿੰਚਾਈ ਨੂੰ 21% ਤੋਂ ਵਧਾ ਕੇ 78% ਕੀਤਾ,ਕੇਂਦਰ ਨੂੰ ਪੰਜਾਬ ਦੇ ਖੇਤੀਬਾੜੀ ਬਦਲਾਅ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ: ਕੰਗ

 

ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਵੀਰਵਾਰ ਨੂੰ ਲੋਕ ਸਭਾ ਵਿੱਚ ਪੂਰਕ ਗ੍ਰਾਂਟਾਂ ਦੀਆਂ ਮੰਗਾਂ ਤੇ ਬੋਲਦਿਆਂ ਪੰਜਾਬ ਵਿੱਚ ਖੇਤੀਬਾੜੀ ਅਤੇ ਸਿੰਚਾਈ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਰਾਜ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਪੈਕੇਜ ਅਤੇ ਵਾਧੂ ਗ੍ਰਾਂਟਾਂ ਦਿੱਤੀਆਂ ਜਾਣ।

ਕੰਗ ਨੇ ਦੇਸ਼ ਦੀ ਅੰਨ ਸੁਰੱਖਿਆ ਵਿੱਚ ਪੰਜਾਬ ਦੇ ਇਤਿਹਾਸਕ ਯੋਗਦਾਨ ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜਿਸ ਸਮੇਂ ਭਾਰਤ ਅੰਨ ਦੀ ਕਮੀ ਦਾ ਸਾਹਮਣਾ ਕਰ ਰਿਹਾ ਸੀਉਸ ਵੇਲੇ ਜਵਾਹਰ ਲਾਲ ਨਹਿਰੂ ਅਤੇ ਪ੍ਰਸਿੱਧ ਖੇਤੀ ਵਿਗਿਆਨੀ ਐਮ.ਐਸ. ਸਵਾਮੀਨਾਥਨ ਨੇ ਭਾਰਤ ਵਿੱਚ ਹਰੀ ਕ੍ਰਾਂਤੀ ਦੀ ਅਗਵਾਈ ਕੀਤੀ ਸੀਜਿਸ ਵਿੱਚ ਪੂਰੇ ਦੇਸ਼ ਲਈ ਅੰਨ ਦੀ ਉਪਲਬਧਤਾ ਯਕੀਨੀ ਬਣਾਉਣ ਵਿੱਚ ਪੰਜਾਬ ਨੇ ਸਭ ਤੋਂ ਮਹੱਤਵਪੂਰਨ ਭੂਮਿਕਾ ਨਿਭਾਈ।

ਉਨ੍ਹਾਂ ਕਿਹਾ ਕਿ ਜਿੱਥੇ ਹਰੀ ਕ੍ਰਾਂਤੀ ਨੇ ਭਾਰਤ ਨੂੰ ਅੰਨ ਸੁਰੱਖਿਆ ਹਾਸਲ ਕਰਨ ਵਿੱਚ ਮਦਦ ਕੀਤੀ ਅਤੇ ਅੱਜ ਦੇਸ਼ ਕੋਲ ਵਾਧੂ ਅਨਾਜ ਹੈਉੱਥੇ ਹੀ ਇਸ ਬਦਲਾਅ ਦਾ ਸਭ ਤੋਂ ਵੱਡਾ ਖ਼ਮਿਆਜ਼ਾ ਪੰਜਾਬ ਨੂੰ ਭੁਗਤਣਾ ਪਿਆ ਹੈ। ਕੰਗ ਨੇ ਕਿਹਾ ਕਿ ਪੰਜਾਬ ਨੇ ਦੇਸ਼ ਦੀ ਅੰਨ ਸੁਰੱਖਿਆ ਵਿੱਚ ਬਹੁਤ ਵੱਡਾ ਯੋਗਦਾਨ ਪਾਇਆਪਰ ਇਸ ਮਾਡਲ ਦੇ ਵਾਤਾਵਰਣਕ ਅਤੇ ਸਿਹਤ ਸੰਬੰਧੀ ਨਤੀਜੇ ਹੁਣ ਸਪੱਸ਼ਟ ਦਿਖਾਈ ਦੇ ਰਹੇ ਹਨ। ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ ਅਤੇ ਸੂਬਾ ਕੈਂਸਰ ਤੇ ਹੋਰ ਬਿਮਾਰੀਆਂ ਦੇ ਵਧਦੇ ਮਾਮਲਿਆਂ ਸਮੇਤ ਗੰਭੀਰ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।

ਕੰਗ ਨੇ ਇਸ਼ਾਰਾ ਕੀਤਾ ਕਿ ਖੇਤੀਬਾੜੀ ਦਾ ਗੜ੍ਹ ਹੋਣ ਦੇ ਬਾਵਜੂਦਪੰਜਾਬ ਅੱਜ ਮੁੱਖ ਤੌਰ ਤੇ ਅਜਿਹੀਆਂ ਫ਼ਸਲਾਂ (ਖਾਸ ਕਰਕੇ ਝੋਨਾ) ਉਗਾ ਰਿਹਾ ਹੈ ਜੋ ਰਵਾਇਤੀ ਤੌਰ ਤੇ ਇਸਦੀ ਮਿੱਟੀ ਅਤੇ ਪਾਣੀ ਦੀਆਂ ਸਥਿਤੀਆਂ ਦੇ ਅਨੁਕੂਲ ਨਹੀਂ ਹਨ। ਦੂਜੇ ਪਾਸੇਦੇਸ਼ ਅਜੇ ਵੀ ਦਾਲਾਂਫਲ ਅਤੇ ਸਬਜ਼ੀਆਂ ਵਰਗੀਆਂ ਕਈ ਜ਼ਰੂਰੀ ਵਸਤਾਂ ਦੀ ਦਰਾਮਦ  ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਦੀਆਂ ਅਪਾਰ ਸੰਭਾਵਨਾਵਾਂ ਹਨ। ਅਸੀਂ ਦਾਲਾਂਫਲਡੇਅਰੀ ਉਤਪਾਦਕਪਾਹਮੱਕੀਗੰਨਾ ਅਤੇ ਆਲੂ ਲੋੜੀਂਦੀ ਮਾਤਰਾ ਵਿੱਚ ਪੈਦਾ ਕਰ ਸਕਦੇ ਹਾਂ ਤਾਂ ਜੋ ਦੇਸ਼ ਨੂੰ ਦਰਾਮਦ ਤੇ ਨਿਰਭਰ ਨਾ ਰਹਿਣਾ ਪਵੇ।

ਆਪ‘ ਸਾਂਸਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਅਤੇ ਇਸ ਨਾਲ ਸਬੰਧਤ ਖੋਜਾਂ ਲਈ ਵਿਸ਼ੇਸ਼ ਵਿੱਤੀ ਪੈਕੇਜ ਅਤੇ ਵਾਧੂ ਗ੍ਰਾਂਟਾਂ ਮੁਹੱਈਆ ਕਰਵਾਏ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀ ਸਹਾਇਤਾ ਨਾਲ ਨਾ ਸਿਰਫ਼ ਪੰਜਾਬ ਨੂੰ ਫ਼ਾਇਦਾ ਹੋਵੇਗਾਸਗੋਂ ਭਾਰਤ ਦੀ ਖੇਤੀਬਾੜੀ ਵਿੱਚ ਆਤਮ-ਨਿਰਭਰਤਾ ਵੀ ਮਜ਼ਬੂਤ ਹੋਵੇਗੀ।

ਕੰਗ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਯਤਨਾਂ ਦਾ ਵੀ ਜ਼ਿਕਰ ਕੀਤਾਜੋ ਸੂਬੇ ਵਿੱਚ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਦਨ ਨੂੰ ਦੱਸਿਆ ਕਿ ਪੰਜਾਬ ਵਿੱਚ ਆਪ‘ ਸਰਕਾਰ ਆਉਣ ਤੋਂ ਪਹਿਲਾਂ ਸਿਰਫ਼ 21 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਮਿਲਦਾ ਸੀ। ਕੰਗ ਨੇ ਕਿਹਾ ਕਿ ਅੱਜ ਇਹ ਅੰਕੜਾ ਵੱਧ ਕੇ ਲਗਭਗ 78 ਫ਼ੀਸਦੀ ਹੋ ਗਿਆ ਹੈਜੋ ਕਿ ਸਿੰਚਾਈ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪਾਣੀ ਤੇ ਨਿਰਭਰਤਾ ਘਟਾਉਣ ਲਈ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਪੰਜਾਬ ਵਿੱਚ ਕਈ ਹੋਰ ਰਾਜਾਂ ਦੇ ਮੁਕਾਬਲੇ ਸਿੰਚਾਈ ਦੀਆਂ ਬਿਹਤਰ ਸਹੂਲਤਾਂ ਹਨਫਿਰ ਵੀ ਸੁਧਾਰ ਦੀ ਕਾਫ਼ੀ ਗੁੰਜਾਇਸ਼ ਹੈਖਾਸ ਕਰਕੇ ਪਾਣੀ ਦੇ ਸਹੀ ਚੈਨਲਾਈਜ਼ੇਸ਼ਨ ਅਤੇ ਵੰਡ ਪ੍ਰਣਾਲੀ ਵਿੱਚ। ਕੰਗ ਨੇ ਅੰਤ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਪ੍ਰੋਜੈਕਟਾਂਸਿੰਚਾਈ ਦੇ ਵਿਕਾਸ ਅਤੇ ਫ਼ਸਲੀ ਵਿਭਿੰਨਤਾ ਨਾਲ ਸਬੰਧਤ ਖੋਜਾਂ ਵਿੱਚ ਪੰਜਾਬ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਇਸ ਬਦਲਾਅ ਵਿੱਚ ਸਹਿਯੋਗ ਦਿੱਤਾ ਜਾਂਦਾ ਹੈਤਾਂ ਇਹ ਨਾ ਸਿਰਫ਼ ਸੂਬੇ ਦੀ ਖੇਤੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਕਰੇਗਾਸਗੋਂ ਦੇਸ਼ ਨੂੰ ਦਾਲਾਂ ਅਤੇ ਹੋਰ ਖੇਤੀਬਾੜੀ ਵਸਤਾਂ ਦੀ ਦਰਾਮਦ ਤੇ ਨਿਰਭਰਤਾ ਘਟਾਉਣ ਦੇ ਯੋਗ ਵੀ ਬਣਾਏਗਾ।

HOMEPAGE:-http://PUNJABDIAL.IN

Leave a Reply

Your email address will not be published. Required fields are marked *