*ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ‘ਆਪ’ ਦਾ ਹੱਲਾ ਬੋਲ*

*ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ‘ਆਪ’ ਦਾ ਹੱਲਾ ਬੋਲ*

*ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ ‘ਆਪ’ ਦਾ ਹੱਲਾ ਬੋਲ*

 *ਆਪ ਵਿਧਾਇਕਾਂ ਨੇ ਐਲਪੀਜੀ ਦੀ ਸਪਲਾਈ ਤੇ ਵੱਧ ਰਹਿਆਂ ਕੀਮਤਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦੇ ਬਾਹਰ ਕੀਤਾ ਜ਼ੋਰਦਾਰ ਪ੍ਰਦਰਸ਼ਨ*

ਚੰਡੀਗੜ੍ਹ, 16 ਮਾਰਚ

 

ਦੇਸ਼ ਭਰ ਵਿੱਚ ਰਸੋਈ ਗੈਸ (ਐਲਪੀਜੀ) ਦੀ ਭਾਰੀ ਕਿੱਲਤ ਅਤੇ ਅਸਮਾਨ ਨੂੰ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਕੇਂਦਰ ਦੀ ਭਾਜਪਾ ਸ਼ਾਸਤ ਮੋਦੀ ਸਰਕਾਰ ਖਿਲਾਫ ਵਿਧਾਨ ਸਭਾ ਸੈਸ਼ਨ ਦੌਰਾਨ ਸਦਨ ਦੇ ਬਾਹਰ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਇਸ ਸੰਕਟ ਨੂੰ “ਸਰਕਾਰੀ ਕੁਪ੍ਰਬੰਧ” ਕਰਾਰ ਦਿੱਤਾ।

 

ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਗਲਤ ਵਿਦੇਸ਼ ਨੀਤੀਆਂ ਕਾਰਨ ਅੱਜ ਦੇਸ਼ ਦਾ ਆਮ ਨਾਗਰਿਕ ਭੁਗਤ ਰਿਹਾ ਹੈ। ਇਜ਼ਰਾਈਲ ਅਤੇ ਅਮਰੀਕਾ ਦਾ ਸਾਥ ਦੇਣ ਦੀ ਹੋੜ ਵਿੱਚ ਕੇਂਦਰ ਨੇ ਦੇਸ਼ ਦੇ ਹਿੱਤਾਂ ਨੂੰ ਛਿੱਕੇ ਟੰਗ ਦਿੱਤਾ ਹੈ, ਜਿਸ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਪ੍ਰਭਾਵਿਤ ਹੋਈ ਹੈ। ਜਦੋਂ ਤੱਕ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਨਹੀਂ ਹੁੰਦੀ ਅਤੇ ਸਪਲਾਈ ਸੁਚਾਰੂ ਨਹੀਂ ਕੀਤੀ ਜਾਂਦੀ, ਆਮ ਆਦਮੀ ਪਾਰਟੀ ਸੜਕ ਤੋਂ ਲੈ ਕੇ ਵਿਧਾਨ ਸਭਾ ਤੱਕ ਚੈਨ ਨਾਲ ਨਹੀਂ ਬੈਠੇਗੀ।

 

ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੋਦੀ ਕੈਬਨਿਟ ਦੇ ਮੰਤਰੀਆਂ ਨੂੰ ਜ਼ਮੀਨੀ ਹਕੀਕਤ ਦਾ ਸ਼ੀਸ਼ਾ ਦਿਖਾਇਆ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਭਾਜਪਾ ਦੇ ਮੰਤਰੀ ਅਤੇ ਨੇਤਾ ਏਸੀ ਕਮਰਿਆਂ ਵਿੱਚ ਬੈਠ ਕੇ ਝੂਠ ਬੋਲ ਰਹੇ ਹਨ ਕਿ ਦੇਸ਼ ਵਿੱਚ ਗੈਸ ਦੀ ਕੋਈ ਕਮੀ ਨਹੀਂ ਹੈ। ਹਕੀਕਤ ਦੇਖਣੀ ਹੈ ਤਾਂ ਉਨ੍ਹਾਂ ਲੰਬੀਆਂ ਕਤਾਰਾਂ ਨੂੰ ਦੇਖੋ ਜਿੱਥੇ ਲੋਕ ਘੰਟਿਆਂ ਬੱਧੀ ਭੁੱਖੇ-ਪਿਆਸੇ ਖੜ੍ਹੇ ਹਨ। ਅੱਜ ਹਾਲਾਤ ਇਹ ਹਨ ਕਿ ਘਰਾਂ ਵਿੱਚ ਚੁੱਲ੍ਹੇ ਠੰਢੇ ਪੈ ਗਏ ਹਨ, ਜਿਨ੍ਹਾਂ ਘਰਾਂ ਵਿੱਚ ਵਿਆਹ ਹਨ ਉੱਥੇ ਰੋਟੀਆਂ ਨਹੀਂ ਬਣ ਪਾ ਰਹੀਆਂ। ਮੋਦੀ ਸਰਕਾਰ ਦੀ ਬੇਰੁਖ਼ੀ ਨੇ ਗਰੀਬ ਦੀ ਥਾਲੀ ਵਿੱਚੋਂ ਬੁਰਕੀ ਖੋਹ ਲਈ ਹੈ।

 

ਆਮ ਆਦਮੀ ਪਾਰਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦੀ ਹੀ ਗੈਸ ਦੀ ਸਪਲਾਈ ਆਮ ਵਾਂਗ ਨਾ ਹੋਈ ਤਾਂ ਪੂਰੇ ਦੇਸ਼ ਵਿੱਚ ਭਾਜਪਾ ਬੁਲਾਰਿਆਂ ਅਤੇ ਮੰਤਰੀਆਂ ਦਾ ਘੇਰਾਓ ਕੀਤਾ ਜਾਵੇਗਾ।

HOMEPAGE:-http://PUNJABDIAL.IN

Leave a Reply

Your email address will not be published. Required fields are marked *