ਫ਼ਿਰੋਜ਼ਪੁਰ, 24 ਸਤੰਬਰ- ਵੂਮੈਨ ਸੈੱਲ ਦੀ ਪੁਲਿਸ ਨੇ ਦੋ ਵਿਆਹੁਤਾ ਔਰਤਾਂ ਦੇ ਬਿਆਨਾਂ ਦੇ ਆਧਾਰ ’ਤੇ ਦਾਜ ਦੇ ਲਾਲਚੀ ਸਹੁਰਿਆਂ ਦੇ ਖਿਲਾਫ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਨੇ ਦਾਜ ਲਈ ਉਨ੍ਹਾਂ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਘਰੋਂ ਕੱਢ ਦਿੱਤਾ।
ਜਾਣਕਾਰੀ ਦਿੰਦਿਆਂ ਮਹਿਲਾ ਸੈੱਲ ਦੇ ਸਹਾਇਕ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਰੁਪਿੰਦਰਜੀਤ ਕੌਰ ਪਤਨੀ ਪਵਿੱਤਰ ਸਿੰਘ ਪੁੱਤਰੀ ਨਿਸ਼ਾਨ ਸਿੰਘ ਵਾਸੀ ਪਿੰਡ ਖੰਨਾ ਨੇ ਦੱਸਿਆ ਕਿ ਉਸ ਦਾ ਵਿਆਹ 2022 ’ਚ ਹੋਇਆ ਸੀ ਅਤੇ ਉਸ ਦਾ ਪਤੀ ਪਵਿਤਰ ਸਿੰਘ ਪੁੱਤਰ ਹਰਦੀਪ ਸਿੰਘ ਅਤੇ ਨਰਿੰਦਰ ਕੌਰ ਉਰਫ਼ ਨਿੰਦਰ ਕੌਰ ਪਤਨੀ ਹਰਦੀਪ ਸਿੰਘ ਵਾਸੀ ਚੱਕੋਕੀ ਜ਼ਿਲ੍ਹਾ ਕਪੂਰਥਲਾ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦੇ ਸਨ ਅਤੇ ਬੀਤੇ ਦਿਨ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਦਾਜ ਦੀ ਮੰਗ ਕਰਕੇ ਘਰੋਂ ਕੱਢ ਦਿੱਤਾ ਸੀ।
ਜਦਕਿ ਹੋਰ ਮਾਮਲਿਆਂ ਸਬੰਧੀ ਸਹਾਇਕ ਇੰਸਪੈਕਟਰ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਮਮਤਾ ਸ਼ਰਮਾ ਪੁੱਤਰੀ ਵਿਜੇ ਕੁਮਾਰ ਵਾਸੀ ਦੁਰਗਾ ਮੰਦਰ ਮਮਦੋਟ ਨੇ ਦੱਸਿਆ ਕਿ ਉਸ ਦਾ ਵਿਆਹ 2017 ’ਚ ਦੋਸ਼ੀ ਅਭਿਸ਼ੇਕ ਸ਼ਰਮਾ ਨਾਲ ਹੋਇਆ ਸੀ ਅਤੇ ਮੁਲਜ਼ਮ ਅਭਿਸ਼ੇਕ ਸ਼ਰਮਾ, ਸੁਮਨ ਸ਼ਰਮਾ ਪਤਨੀ ਗੁਰਮੇਸ਼ ਸ਼ਰਮਾ, ਨਿਤਿਨ ਸ਼ਰਮਾ ਪੁੱਤਰ ਗੁਰਮੇਸ਼ ਸ਼ਰਮਾ ਆਦਿ ਉਸ ਨੂੰ ਦਾਜ ਨਾ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਦੇ ਸਨ।
ਪੀੜਤਾ ਨੇ ਦੱਸਿਆ ਕਿ ਬੀਤੇ ਦਿਨ ਮੁਲਜ਼ਮਾਂ ਨੇ ਦਾਜ ਦੀ ਮੰਗ ਨੂੰ ਲੈ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਘਰੋਂ ਬਾਹਰ ਕੱਢ ਦਿੱਤਾ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਮੁਖੀ ਦਰਸ਼ਨ ਸਿੰਘ ਅਤੇ ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਮਾਮਲੇ ‘ਚ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Leave a Reply