ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੀ ਵਧਾਈ
ਚੰਡੀਗੜ੍ਹ, 10 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਦੇਸ਼ ਵਾਸੀਆਂ ਖਾਸ ਤੌਰ ’ਤੇ ਦੇਸ਼-ਵਿਦੇਸ਼ ਵਿੱਚ ਵਸਦੇ ਪੰਜਾਬੀਆਂ ਨੂੰ ਦਸਹਿਰੇ ਅਤੇ ਦੁਰਗਾ ਪੂਜਾ ਦੇ ਤਿਉਹਾਰ ਦੇ ਪਵਿੱਤਰ ਮੌਕੇ ਦੀ ਵਧਾਈ ਦਿੱਤੀ ਹੈ।
ਇਕ ਸੰਦੇਸ਼ ਰਾਹੀਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਤਿਉਹਾਰ ਜੋ ਬਦੀ ਉੱਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਹਨ, ਸਾਨੂੰ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ।
ਉਨਾਂ ਕਿਹਾ ਕਿ ਇਹ ਤਿਉਹਾਰ ਸਾਰੇ ਧਰਮਾਂ ਤੋਂ ਉਪਰ ਉਠ ਕੇ ਲੋਕਾਂ ਨੂੰ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਦਾ ਮੌਕਾ ਪ੍ਰਦਾਨ ਕਰਦੇ ਹਨ। ਇਹ ਤਿਉਹਾਰ ਸਾਨੂੰ ਇਕਸੁਰਤਾ ਅਤੇ ਖੁਸ਼ਹਾਲੀ ਵਾਲਾ ਸਮਾਜ ਸਿਰਜਣ ਵਿੱਚ ਆਦਰਸ਼ਮਈ ਅਤੇ ਨੇਕੀ ਵਾਲਾ ਜੀਵਨ ਬਤੀਤ ਕਰਨ ਦਾ ਮਾਰਗ ਦਿਖਾਉਂਦੇ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਤਿਉਹਾਰਾਂ ਨੂੰ ਸਾਂਝੇ ਤੌਰ ’ਤੇ ਮਨਾ ਕੇ ਭਾਈਚਾਰਾ, ਏਕਤਾ ਤੇ ਅਮਨ-ਸ਼ਾਂਤੀ ਨੂੰ ਪ੍ਰਫੁੱਲਤ ਕਰਨ ਲਈ ਸਮਰਪਿਤ ਹੋਣ।

Leave a Reply

Your email address will not be published. Required fields are marked *

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ