ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

ਮੰਤਰੀ ਹਰਦੀਪ ਸਿੰਘ ਮੁੰਡੀਆਂ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਵੀ ਰਹੇ ਹਾਜ਼ਰ

ਜਲੰਧਰ, 14 ਦਸੰਬਰ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂਆਂ ਦੇ ਨਾਲ ਡੇਰਾ ਬਿਆਸ ਦੇ ਮੁਖੀ  ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਅਸ਼ੀਰਵਾਦ ਲਿਆ।

ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।

ਅਰੋੜਾ ਦੇ ਨਾਲ ਆਏ ‘ਆਪ’ ਵਫ਼ਦ ਵਿੱਚ ਮੰਤਰੀ ਹਰਦੀਪ ਸਿੰਘ ਮੁੰਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਸੀਨੀਅਰ ਆਗੂ ਦੀਪਕ ਬਾਲੀ ਅਤੇ ਡਾ. ਸੰਨੀ ਆਹਲੂਵਾਲੀਆ ਸ਼ਾਮਲ ਸਨ। ਸਾਰੇ ਆਗੂਆਂ ਨੇ ਬਾਬਾ ਦੀ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦੇ ਹੋਏ, ਵਿਕਾਸ ਅਤੇ ਪੰਜਾਬ ਦੀ ਭਲਾਈ ਪ੍ਰਤੀ ਵਚਨਬੱਧਤਾ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਵੀ ਸਾਂਝਾ ਕੀਤਾ।

HOMEPAGE:-http://PUNJABDIAL.IN

Leave a Reply

Your email address will not be published. Required fields are marked *