ਪੰਨੂ ਨੂੰ ਪੰਜਾਬ ਦੀ ਮਾਨਸਿਕਤਾ ਦਾ ਨਹੀਂ ਪਤਾ, ਸਾਰਾ ਪੰਜਾਬ ਡਾ. ਅੰਬੇਡਕਰ ਦਾ ਕਰਦਾ ਹੈ ਸਤਿਕਾਰ – ਡਾ. ਚਰਨਜੀਤ ਸਿੰਘ

ਪੰਨੂ ਨੂੰ ਪੰਜਾਬ ਦੀ ਮਾਨਸਿਕਤਾ ਦਾ ਨਹੀਂ ਪਤਾ, ਸਾਰਾ ਪੰਜਾਬ ਡਾ. ਅੰਬੇਡਕਰ ਦਾ ਕਰਦਾ ਹੈ ਸਤਿਕਾਰ – ਡਾ. ਚਰਨਜੀਤ ਸਿੰਘ

ਪੰਨੂ ਨੂੰ ਪੰਜਾਬ ਦੀ ਮਾਨਸਿਕਤਾ ਦਾ ਨਹੀਂ ਪਤਾ, ਸਾਰਾ ਪੰਜਾਬ ਡਾ. ਅੰਬੇਡਕਰ ਦਾ ਕਰਦਾ ਹੈ ਸਤਿਕਾਰ – ਡਾ. ਚਰਨਜੀਤ ਸਿੰਘ

ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ ‘ਤੇ ਹਿੰਸਾ ਨਹੀਂ ਹੋਈ, ਜਿਹੜੇ ਲੋਕ ਅਜਿਹਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਹ ਨਹੀਂ ਹੋਣਗੇ ਸਫਲ – ‘ਆਪ’ ਵਿਧਾਇਕ

ਰੋਪੜ/ਚੰਡੀਗੜ੍ਹ, 10 ਅਪ੍ਰੈਲ

ਆਮ ਆਦਮੀ ਪਾਰਟੀ (ਆਪ) ਦੇ ਆਗੂਆਂ ਨੇ ਹਾਲ ਹੀ ਵਿੱਚ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਨਿੰਦਾ ਕੀਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਅਜਿਹੇ ਬਿਆਨ ਦੇ ਕੇ ਪੰਨੂ ਪੰਜਾਬ ਦੇ ਲੋਕਾਂ ਵਿੱਚ ਫੁੱਟ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਪੰਜਾਬ ਦੇ ਲੋਕ ਉਸਦੇ ਮਕਸਦ ਨੂੰ ਸਫਲ ਨਹੀਂ ਹੋਣ ਦੇਣਗੇ।

ਵੀਰਵਾਰ ਨੂੰ, ‘ਆਪ’ ਵਿਧਾਇਕ ਡਾ. ਚਰਨਜੀਤ ਸਿੰਘ, ਦਿਨੇਸ਼ ਚੱਢਾ ਅਤੇ ‘ਆਪ’ ਨੇਤਾ ਹਰਮਿੰਦਰ ਢਾਹਾ ਨੇ ਇਸ ਮੁੱਦੇ ‘ਤੇ ਰੋਪੜ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ ਅਤੇ ਪੰਨੂ ਦੇ ਬਿਆਨ ਦਾ ਸਖ਼ਤ ਵਿਰੋਧ ਕੀਤਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਪੰਨੂ ਦੀਆਂ ਟਿੱਪਣੀਆਂ ਬਹੁਤ ਹੀ ਨਿੰਦਣਯੋਗ ਹਨ। ਸਾਡੇ ਗੁਰੂਆਂ ਨੇ ਮਨੁੱਖਤਾ ਬਾਰੇ ਗੱਲ ਕੀਤੀ ਹੈ। ਅਤੇ ਸਾਰੇ ਲੋਕਾਂ ਨੂੰ ਬਰਾਬਰ ਮੰਨਿਆ ਹੈ। ਪੰਜਾਬ ਵਿੱਚ ਕਦੇ ਵੀ ਜਾਤ ਜਾਂ ਧਰਮ ਦੇ ਆਧਾਰ ‘ਤੇ ਕੋਈ ਹਿੰਸਾ ਨਹੀਂ ਹੋਈ ਅਤੇ ਅਸੀਂ ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਅਜਿਹਾ ਨਹੀਂ ਹੋਵੇਗਾ। ਇਸ ਲਈ, ਜੋ ਵੀ ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰ ਰਿਹਾ ਹੈ, ਉਹ ਕਦੇ ਸਫਲ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਨੇ ਨਾ ਸਿਰਫ਼ ਦਲਿਤਾਂ ਨੂੰ ਸੰਵਿਧਾਨਕ ਅਧਿਕਾਰ ਦਿੱਤੇ, ਸਗੋਂ ਸੰਵਿਧਾਨ ਰਾਹੀਂ ਉਨ੍ਹਾਂ ਨੇ ਔਰਤਾਂ, ਘੱਟ ਗਿਣਤੀਆਂ ਸਮੇਤ ਸਾਰੇ ਪਛੜੇ ਲੋਕਾਂ ਨੂੰ ਸੰਵਿਧਾਨਕ ਅਧਿਕਾਰ ਦਿੱਤੇ। ਡਾ. ਅੰਬੇਡਕਰ ਕਿਸੇ ਖ਼ਾਸ ਜਾਤੀ ਜਾਂ ਧਰਮ ਨਾਲ ਸਬੰਧਿਤ ਨਹੀਂ ਹਨ ਪਰ ਉਹ ਇੱਕ ਆਦਰਸ਼ ਮਨੁੱਖ ਹਨ ਅਤੇ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ।

‘ਆਪ’ ਨੇਤਾ ਨੇ ਕਿਹਾ ਕਿ ਅਸੀਂ ਅਜਿਹੇ ਬਿਆਨਾਂ ਅਤੇ ਧਮਕੀਆਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਅਪ੍ਰੈਲ ਨੂੰ, ਬਾਬਾ ਸਾਹਿਬ ਦੇ ਜਨਮ ਦਿਨ ‘ਤੇ, ਆਮ ਆਦਮੀ ਪਾਰਟੀ ਦੇ ਸਾਰੇ ਵਰਕਰ ਅਤੇ ਆਗੂ ਉਨ੍ਹਾਂ ਦੀਆਂ ਮੂਰਤੀਆਂ ਦੀ ਰੱਖਿਆ ਝੰਡੀਆਂ ਅਤੇ ਡੰਡਿਆਂ ਨਾਲ ਕਰਨਗੇ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਢੁਕਵਾਂ ਜਵਾਬ ਦੇਣਗੇ।

HOMEPAGE:-http://PUNJABDIAL.IN

Leave a Reply

Your email address will not be published. Required fields are marked *