ਪਿੰਡ ਪੰਜਵੜ ਦੀ ‘ਲੋਕ ਮਿਲਣੀ’ ‘ਚ ਉਮੜਿਆ ਜਨ ਸੈਲਾਬ
ਲੋਕਾਂ ਦੇ ਭਾਰੀ ਉਤਸ਼ਾਹ ਨੇ ਵਿਰੋਧੀਆਂ ਦੇ ਹੌਸਲੇ ਕੀਤੇ ਪਸਤ, ਤਰਨਤਾਰਨ ‘ਚ ‘ਆਪ’ ਦੀ ਜਿੱਤ ਯਕੀਨੀ: ਹਰਮੀਤ ਸੰਧੂ
ਤਰਨਤਾਰਨ, 7 ਨਵੰਬਰ
ਤਰਨਤਾਰਨ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਭਾਰੀ ਹੁਲਾਰਾ ਮਿਲਿਆ, ਜਦੋਂ ਪਿੰਡ ਪੰਜਵੜ ਵਿਖੇ ਹੋਈ ‘ਲੋਕ ਮਿਲਣੀ’ ਦੌਰਾਨ ਲੋਕਾਂ ਦਾ ਇੱਕ ਵੱਡਾ ਹਜੂਮ ਉਮੜ ਆਇਆ। ਇਸ ਵਿਸ਼ਾਲ ਇਕੱਠ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਹਲਕੇ ਵਿੱਚ ‘ਆਪ’ ਦੀ ਲਹਿਰ ਪੂਰੇ ਸ਼ਿਖਰ ‘ਤੇ ਹੈ।
ਹਰਮੀਤ ਸਿੰਘ ਸੰਧੂ ਨੇ ਇਸ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪਿੰਡ ਵਾਸੀਆਂ ਦੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਲੋਕਾਂ ਵਲੋਂ ਮਿਲ ਰਿਹਾ ਭਰਵਾਂ ਸਮਰਥਨ ਅਤੇ ਜੋਸ਼ ਇਹ ਸਾਬਤ ਕਰਦਾ ਹੈ ਕਿ ਤਰਨਤਾਰਨ ਦੇ ਲੋਕਾਂ ਨੇ ਇਸ ਵਾਰ ‘ਆਮ ਆਦਮੀ ਪਾਰਟੀ’ ਨੂੰ ਵੱਡੀ ਲੀਡ ਨਾਲ ਜਿਤਾਉਣ ਦਾ ਪੱਕਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕ ਪੱਖੀ ਨੀਤੀਆਂ ‘ਤੇ ਭਰੋਸਾ ਪ੍ਰਗਟਾ ਰਹੇ ਹਨ।
ਸੰਧੂ ਨੇ ਕਿਹਾ ਕਿ ਪੰਜਵੜ ਵਿਖੇ ਲੋਕਾਂ ਦਾ ਇਹ ਉਤਸ਼ਾਹ ਵਿਰੋਧੀ ਪਾਰਟੀਆਂ ਦੀ ਹਾਰ ਦੀ ਨਿਸ਼ਾਨੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਿੱਤ ਤੋਂ ਬਾਅਦ ਉਹ ਹਲਕੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਦੇਣਗੇ ਅਤੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
HOMEPAGE:-http://PUNJABDIAL.IN

Leave a Reply