ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੀ ਹਾਜ਼ਰੀ ‘ਚ ਵਿਸ਼ਵ ਸੂਫ਼ੀ ਸੰਤ ਸਮਾਜ ਨੇ ਕੀਤਾ ‘ਆਪ’ ਦਾ ਸਮਰਥਨ

ਬਾਬਾ ਦੀਪਕ ਸ਼ਾਹ ਨੇ ਕਿਹਾ, ਸੂਫ਼ੀ ਸੰਤ ਸਮਾਜ ਹਰਮੀਤ ਸੰਧੂ ਨੂੰ ਜਿਤਾਵੇਗੀ ਭਾਰੀ ਵੋਟਾਂ ਨਾਲ

ਤਰਨ ਤਾਰਨ, 8 ਨਵੰਬਰ 2025

ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਉਸ ਵੇਲੇ ਵੱਡੀ ਮਜ਼ਬੂਤੀ ਮਿਲੀ ਜਦੋਂ ਵਿਸ਼ਵ ਸੂਫ਼ੀ ਸੰਤ ਸਮਾਜ ਪੰਜਾਬ ਨੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਬਿਨਾਂ ਸ਼ਰਤ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਪ੍ਰਧਾਨ ਬਾਬਾ ਦੀਪਕ ਸ਼ਾਹ ਜੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਹ ਅਹਿਮ ਫੈਸਲਾ ਲਿਆ ਹੈ। ਮੰਤਰੀ ਸੌਂਦ ਨੇ ਕਿਹਾ ਕਿ ਸੰਤ ਮਹਾਂਪੁਰਸ਼ਾਂ ਦਾ ਅਸ਼ੀਰਵਾਦ ਮਿਲਣਾ ਪਾਰਟੀ ਲਈ ਬਹੁਤ ਵੱਡੀ ਗੱਲ ਹੈ ਅਤੇ ਇਸ ਨਾਲ ਹਰਮੀਤ ਸਿੰਘ ਸੰਧੂ ਦੀ ਜਿੱਤ ਯਕੀਨੀ ਹੋ ਗਈ ਹੈ।

ਬਾਬਾ ਦੀਪਕ ਸ਼ਾਹ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਫ਼ੀ ਸੰਤ ਸਮਾਜ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਹੈ, ਜਿਸ ਕਾਰਨ ਉਹ ਪਿਛਲੀਆਂ ਚੋਣਾਂ ਵਾਂਗ ਇਸ ਵਾਰ ਵੀ ‘ਆਪ’ ਦਾ ਸਾਥ ਦੇ ਰਹੇ ਹਨ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਹਰਮੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿਤਾਉਣ।

ਇਸ ਮੌਕੇ ਸੀਨੀਅਰ ‘ਆਪ’ ਆਗੂ ਜਗਰੂਪ ਸਿੰਘ ਸੇਖਵਾਂ, ਸੂਫ਼ੀ ਸੰਤ ਸਮਾਜ ਦੇ ਯੂਥ ਵਿੰਗ ਪ੍ਰਧਾਨ ਬਾਬਾ ਪਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਬਾਬਾ ਕਰਨ ਸ਼ਾਹ, ਬਾਬਾ ਕੁਲਦੀਪ ਸਿੰਘ ਅਤੇ ਚੀਫ ਐਡਵਾਈਜ਼ਰ ਗੁਰਲਾਲ ਰੁਹਾਨੀ ਸਮੇਤ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਹਾਜ਼ਰ ਸਨ।

HOMEPAGE:-http://PUNJABDIAL.IN

Leave a Reply

Your email address will not be published. Required fields are marked *