ਤਰਨਤਾਰਨ ਵਿੱਚ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਮਿਲਿਆ ਭਾਰੀ ਸਮਰਥਨ
ਸੰਧੂ ਨੇ ਪੂਰੀ ਲਗਨ ਨਾਲ ਤਰਨਤਾਰਨ ਦੀ ਸੇਵਾ ਕਰਨ ਦਾ ਲਿਆ ਪ੍ਰਣ, ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਦੱਸਿਆ ‘ਪੈਰਾਸ਼ੂਟ ਕੈਂਡੀਡੇਟ’
ਹਰਮੀਤ ਸੰਧੂ ਨੇ ਲਾਲ ਲਕੀਰ ਨਿਵਾਸੀਆਂ ਨੂੰ ਮਾਲਕੀ ਅਧਿਕਾਰ ਦੇਣ ਦੇ ਇਤਿਹਾਸਕ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਤਰਨਤਾਰਨ, 3 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ। ਹਲਕੇ ਦੇ ਵੱਖ-ਵੱਖ ਪਿੰਡਾਂ ਹੋਏ ਇਸ ਰੋਡ ਸ਼ੋਅ ਦੌਰਾਨ ਲੋਕਾਂ ਨੇ ਮੁੱਖ ਮੰਤਰੀ ਅਤੇ ‘ਆਪ’ ਉਮੀਦਵਾਰ ਦਾ ਬਹੁਤ ਉਤਸ਼ਾਹ, ਫੁੱਲਾਂ ਦੀ ਵਰਖਾ ਅਤੇ ਆਪ ਜ਼ਿੰਦਾਬਾਦ ਦੇ ਨਾਅਰਿਆਂ ਨਾਲ ਸਵਾਗਤ ਕੀਤਾ।
ਇਕੱਠਾਂ ਨੂੰ ਸੰਬੋਧਨ ਕਰਦਿਆਂ ਸੰਧੂ ਨੇ ਲੋਕਾਂ ਦਾ ਉਨ੍ਹਾਂ ਦੇ ਪਿਆਰ, ਸਮਰਥਨ ਅਤੇ ਵਿਸ਼ਵਾਸ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਰ ਪਿੰਡ ਤੋਂ ਮਿਲਣ ਵਾਲਾ ਹੁੰਗਾਰਾ ‘ਆਪ’ ਦੀ ਇਮਾਨਦਾਰ ਅਤੇ ਵਿਕਾਸ-ਮੁਖੀ ਰਾਜਨੀਤੀ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਸੰਧੂ ਨੇ ਕਿਹਾ ਕਿ ਤਰਨਤਾਰਨ ਮੇਰਾ ਘਰ ਹੈ, ਅਤੇ ਮੈਂ ਇਸਦੇ ਲੋਕਾਂ ਨੂੰ ਆਪਣਾ ਪਰਿਵਾਰ ਮੰਨਦਾ ਹਾਂ। ਮੈਂ ਸਿੱਖਿਆ, ਸਿਹਤ, ਸੜਕਾਂ ਅਤੇ ਰੁਜ਼ਗਾਰ ਵਿੱਚ ਹਰ ਸੰਭਵ ਵਿਕਾਸ ਲਈ ਅਣਥੱਕ ਮਿਹਨਤ ਕਰਾਂਗਾ। ਮੈਂ ਬਾਹਰੀ ਵਿਅਕਤੀ ਨਹੀਂ,ਮੈਂ ਤੁਹਾਡੇ ਵਿੱਚੋਂ ਇੱਕ ਹਾਂ।
ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਸੰਧੂ ਨੇ ਕਿਹਾ ਕਿ ਉਨ੍ਹਾਂ ਨੇ ਤਰਨਤਾਰਨ ਨਾਲ ਕੋਈ ਸਬੰਧ ਨਾ ਰੱਖਣ ਵਾਲੇ ਪੈਰਾਸ਼ੂਟ ਉਮੀਦਵਾਰ ਖੜ੍ਹੇ ਕੀਤੇ ਹਨ, ਜਦੋਂ ਕਿ ‘ਆਪ’ ਨੇ ਮੇਰੇ ਵਰਗੇ ਸਥਾਨਕ ਵਿਅਕਤੀ ਨੂੰ ਮੈਦਾਨ ਵਿੱਚ ਉਤਾਰਿਆ ਹੈ ਜੋ ਸੱਚਮੁੱਚ ਖੇਤਰ ਦੀਆਂ ਚੁਣੌਤੀਆਂ ਅਤੇ ਇੱਛਾਵਾਂ ਨੂੰ ਸਮਝਦਾ ਹੈ।
ਉਨ੍ਹਾਂ ਨੇ ਲਾਲ ਲਕੀਰ ਇਲਾਕਿਆਂ ਵਿੱਚ ਰਹਿਣ ਵਾਲੇ ਵਸਨੀਕਾਂ ਨੂੰ ਮਾਲਕੀ ਹੱਕ ਦੇਣ ਲਈ ਇਤਿਹਾਸਕ ਕਦਮ ਚੁੱਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਵੀ ਕੀਤਾ, ਇਸਨੂੰ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਦੱਸਿਆ ਜੋ ਲੰਬੇ ਸਮੇਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਸਨ।
ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਡੇ ਲੋਕਾਂ ਦੇ ਦਹਾਕਿਆਂ ਪੁਰਾਣੇ ਸੁਪਨੇ ਨੂੰ ਪੂਰਾ ਕੀਤਾ ਹੈ। ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਨੂੰ ਸਸ਼ਕਤ ਬਣਾਉਣ ਲਈ ਵਚਨਬੱਧ ਹੈ।
ਸੰਧੂ ਨੇ ਲੋਕਾਂ ਨੂੰ 11 ਨਵੰਬਰ ਨੂੰ ‘ਆਪ’ ਦੇ ਚੋਣ ਨਿਸ਼ਾਨ ‘ਝਾੜੂ’ ਲਈ ਵੋਟ ਪਾਉਣ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇੱਕ ਮਜ਼ਬੂਤ, ਇਮਾਨਦਾਰ ਅਤੇ ਲੋਕ-ਕੇਂਦ੍ਰਿਤ ਸਰਕਾਰ ਖੁਸ਼ਹਾਲ ਤਰਨਤਾਰਨ ਲਈ ਆਪਣਾ ਕੰਮ ਜਾਰੀ ਰੱਖੇ।
HOMEPAGE:-http://PUNJABDIAL.IN

Leave a Reply