*ਪਿੰਡ ਬਘੇਲੇ ਸਿੰਘ ਵਾਲਾ ਵਿਖੇ ‘ਆਪ’ ਦੇ ਹੱਕ ਵਿੱਚ ਨਿਤਰੇ ਲੋਕ*

*ਪਿੰਡ ਬਘੇਲੇ ਸਿੰਘ ਵਾਲਾ ਵਿਖੇ ‘ਆਪ’ ਦੇ ਹੱਕ ਵਿੱਚ ਨਿਤਰੇ ਲੋਕ*

*ਪਿੰਡ ਬਘੇਲੇ ਸਿੰਘ ਵਾਲਾ ਵਿਖੇ ‘ਆਪ’ ਦੇ ਹੱਕ ਵਿੱਚ ਨਿਤਰੇ ਲੋਕ*

*ਹਰਮੀਤ ਸੰਧੂ ਨੂੰ ਪਿੰਡ ਬਘੇਲੇ ਸਿੰਘ ਵਾਲਾ ਝਬਾਲ ‘ਚ ਮਿਲਿਆ ਵੱਡਾ ਸਮਰਥਨ, ‘ਆਪ’ ਦੀ ਜਿੱਤ ‘ਤੇ ਜਤਾਇਆ ਭਰੋਸਾ*

ਤਰਨਤਾਰਨ, 1 ਨਵੰਬਰ

ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਪਿੰਡ ਬਘੇਲੇ ਸਿੰਘ ਵਾਲਾ ਝਬਾਲ ਵਿਖੇ ਇੱਕ ‘ਲੋਕ ਮਿਲਣੀ’ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮਿਲਣੀ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।

ਇਹ ‘ਲੋਕ ਮਿਲਣੀ’ ਪਿੰਡ ਦੇ ਮੋਹਤਬਾਰ ਆਗੂਆਂ ਜਤਿੰਦਰ ਸਿੰਘ ਅਤੇ ਕੁਲਦੀਪ ਸਿੰਘ ਜੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਗਈ। ਇਸ ਮੌਕੇ ਪਿੰਡ ਵਾਸੀਆਂ ਦੇ ਇਕੱਠ ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਨੂੰ ਹੋਰ ਯਕੀਨੀ ਬਣਾਉਣ ਲਈ ਪੂਰਾ ਵਿਸ਼ਵਾਸ ਪ੍ਰਗਟਾਇਆ।

ਪਿੰਡ ਵਾਸੀਆਂ ਵੱਲੋਂ ਮਿਲੇ ਇਸ ਪਿਆਰ ਅਤੇ ਸਨੇਹ ਲਈ ਧੰਨਵਾਦ ਕਰਦਿਆਂ ਪਾਰਟੀ ਆਗੂਆਂ ਨੇ ਕਿਹਾ, “ਅਸੀਂ ਤਰਨਤਾਰਨ ਦੀ ਸੰਗਤ ਵੱਲੋਂ ਮਿਲੇ ਇਸ ਵਿਸ਼ਵਾਸ ਲਈ ਤਹਿ ਦਿਲੋਂ ਧੰਨਵਾਦੀ ਹਾਂ। ਪਿੰਡ ਬਘੇਲੇ ਸਿੰਘ ਵਾਲਾ ਦੇ ਲੋਕਾਂ ਨੇ ਜਿਸ ਤਰ੍ਹਾਂ ਸਾਡੀ ਜਿੱਤ ਨੂੰ ਪੱਕਾ ਕਰਨ ਲਈ ਸਮਰਥਨ ਦਿੱਤਾ ਹੈ, ਉਸਨੇ ਸਾਡੇ ਹੌਸਲੇ ਹੋਰ ਬੁਲੰਦ ਕੀਤੇ ਹਨ।” ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਅਤੇ ਜ਼ਿਮਨੀ ਚੋਣ ਵਿੱਚ ‘ਆਪ’ ਦੇ ਹੱਕ ਵਿੱਚ ਫਤਵਾ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ।

HOMEPAGE:-http://PUNJABDIAL.IN

Leave a Reply

Your email address will not be published. Required fields are marked *

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਕੁੜੀ ਨੂੰ ਛੇੜਨ ‘ਤੇ ਮੁਲਜ਼ਮ ਨੂੰ ਕੁਟਦੀ ਰਹੀ ਭੀੜ, ਦੇਖਦੀ ਰਹੀ ਪੁਲਿਸ

ਮਹਾਰਾਸ਼ਟਰ ਦੇ ਪਨਵੇਲ ਤੋਂ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ…
Australia ਦੇ ਖਿਲਾਫ ਖੇਡਣਗੇ ਚੰਡੀਗੜ੍ਹ ਦੇ ਕ੍ਰਿਕੇਟਰ ਨਿਖਿਲ ਕੁਮਾਰ, ਅੰਡਰ-19 ਕ੍ਰਿਕੇਟ ਟੀਮ ‘ਚ ਹੋਇਆ ਸਲੈਕਸ਼ਨ
ਵਿਦਿਆਰਥਣ ਦੇ ਆਤਮਹੱਤਿਆ ਦੇ ਮਾਮਲੇ ‘ਚ ਦੋ ਮਹਿਲਾ ਟੀਚਰਾਂ ਤੇ ਕੇਸ ਦਰਜ, ਸਕੂਲ ਨੇ ਕਿਹਾ ਉਹ ਟੀਚਰਾਂ ਦੇ ਨਾਲ ਹੈ