*ਈਡੀ ਦੇ ਦੋ ਮਾਮਲਿਆਂ ਵਿੱਚ ਅਰਵਿੰਦ ਕੇਜਰੀਵਾਲ ਦੀ ਵੱਡੀ ਜਿੱਤ*

*ਈਡੀ ਦੇ ਦੋ ਮਾਮਲਿਆਂ ਵਿੱਚ ਅਰਵਿੰਦ ਕੇਜਰੀਵਾਲ ਦੀ ਵੱਡੀ ਜਿੱਤ*

*ਈਡੀ ਦੇ ਦੋ ਮਾਮਲਿਆਂ ਵਿੱਚ ਅਰਵਿੰਦ ਕੇਜਰੀਵਾਲ ਦੀ ਵੱਡੀ ਜਿੱਤ*

 

*ਦੋਵੇਂ ਈਡੀ ਕੇਸਾਂ ਵਿੱਚ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ*

*ਅਰਵਿੰਦ ਕੇਜਰੀਵਾਲ ਨੇ ਕਿਹਾ, “ਸਤਯਮੇਵ ਜਯਤੇ”*

*ਅਦਾਲਤ ਵੱਲੋਂ ਕੇਜਰੀਵਾਲ ਨੂੰ ਕਲੀਨ ਚਿੱਟ ਮਿਲਣ ਨਾਲ ‘ਆਪ’ ਦੀ ਹੋਈ ਜਿੱਤ, ਭਾਜਪਾ ਦਾ ਸਿਆਸੀ ਬਦਲਾਖੋਰੀ ਅਤੇ ਪ੍ਰੋਪੇਗੰਡਾ ਹੋਇਆ ਬੇਨਕਾਬ: ਅਮਨ ਅਰੋੜਾ*

 

ਚੰਡੀਗੜ੍ਹ, 22 ਜਨਵਰੀ

 

ਇੱਕ ਅਹਿਮ ਕਾਨੂੰਨੀ ਫੈਸਲੇ ਵਿੱਚ, ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਵੀਰਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਰਜ ਕੀਤੇ ਗਏ ਦੋ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਹੈ। ਇਸ ਨਾਲ ਆਬਕਾਰੀ ਨੀਤੀ ਮਾਮਲੇ ਵਿੱਚ ਏਜੰਸੀ ਦੇ ਸੰਮਨਾਂ ਨੂੰ ਲੈ ਕੇ ਸ਼ੁਰੂ ਹੋਈ ਕਾਰਵਾਈ ‘ਤੇ ਸਪੱਸ਼ਟ ਨਿਆਂਇਕ ਮੋਹਰ ਲੱਗ ਗਈ ਹੈ।

 

ਵੀਰਵਾਰ ਨੂੰ ਅਦਾਲਤ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘X’ ‘ਤੇ ਲਿਖਿਆ, “ਸਤਯਮੇਵ ਜਯਤੇ।”

 

ਇਹ ਹੁਕਮ ਰਾਊਜ਼ ਐਵੇਨਿਊ ਅਦਾਲਤ ਦੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟ੍ਰੇਟ ਪਾਰਸ ਦਲਾਲ ਨੇ ਸੁਣਾਇਆ, ਜਿਨ੍ਹਾਂ ਨੇ ਈਡੀ ਵੱਲੋਂ ਦਾਇਰ ਦੋਵਾਂ ਸ਼ਿਕਾਇਤਾਂ ਵਿੱਚ ਅਰਵਿੰਦ ਕੇਜਰੀਵਾਲ ਨੂੰ ਦੋਸ਼ਮੁਕਤ ਕਰ ਦਿੱਤਾ।

 

ਇਸ ਦੌਰਾਨ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਕੋਈ ਸੱਚ ਨੂੰ ਦਬਾਉਣ ਦੀ ਕਿੰਨੀ ਵੀ ਕੋਸ਼ਿਸ਼ ਕਿਉਂ ਨਾ ਕਰੇ, ਅੰਤ ਵਿੱਚ ਸੱਚ ਸਾਹਮਣੇ ਆ ਹੀ ਜਾਂਦਾ ਹੈ। ਸਤਯਮੇਵ ਜਯਤੇ।”

ਸੀਨੀਅਰ ‘ਆਪ’ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ, “ਭਾਜਪਾ ਦੇ ਕੁਕਰਮਾਂ ਦਾ ਅੰਤ ਹੋਵੇਗਾ ਅਤੇ ਇਨਸਾਫ਼ ਦੀ ਜਿੱਤ ਹੋਵੇਗੀ। ਇੱਕ ਵਾਰ ਫਿਰ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਅਰਵਿੰਦ ਕੇਜਰੀਵਾਲ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਦੀ ਸਾਜ਼ਿਸ਼ ਬੇਨਕਾਬ ਹੋ ਗਈ ਹੈ। ਅਦਾਲਤ ਦਾ ਇਹ ਹੁਕਮ ਮੋਦੀ ਸਰਕਾਰ ਨੂੰ ਕਰਾਰੀ ਚਪੇੜ ਹੈ।

 

ਸਾਬਕਾ ਮੁੱਖ ਮੰਤਰੀ ਅਤੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਕਿਹਾ: “ਸੱਚ ਨੂੰ ਪਰੇਸ਼ਾਨ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ। ਇੱਕ ਵਾਰ ਫਿਰ ਭਾਜਪਾ ਅਤੇ ਉਸ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਸਾਰੀਆਂ ਸਾਜ਼ਿਸ਼ਾਂ ਅਦਾਲਤ ਵਿੱਚ ਬੇਨਕਾਬ ਹੋ ਗਈਆਂ ਹਨ ਅਤੇ ਸੱਚ ਦੀ ਜਿੱਤ ਹੋਈ ਹੈ। ਅਰਵਿੰਦ ਕੇਜਰੀਵਾਲ ਕੱਟੜ ਇਮਾਨਦਾਰ ਹਨ ਅਤੇ ਹਮੇਸ਼ਾ ਰਹਿਣਗੇ।”

 

‘ਆਪ’ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ: “ਇੱਕ ਵਾਰ ਫਿਰ ਅਰਵਿੰਦ ਕੇਜਰੀਵਾਲ ਸਹੀ ਅਤੇ ਈਡੀ ਤੇ ਭਾਜਪਾ ਗਲਤ ਸਾਬਤ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਸ਼ੁਰੂ ਤੋਂ ਹੀ ਕਿਹਾ ਸੀ ਕਿ ਈਡੀ ਦੇ ਸੰਮਨ ਸਿਆਸਤ ਤੋਂ ਪ੍ਰੇਰਿਤ ਸਨ ਅਤੇ ਏਜੰਸੀ ਨੂੰ ਭਾਜਪਾ ਵੱਲੋਂ ਸਿਆਸੀ ਹਥਿਆਰ ਵਜੋਂ ਵਰਤਿਆ ਜਾ ਰਿਹਾ ਸੀ। ਅੱਜ ਦੇ ਘਟਨਾਕ੍ਰਮ ਨੇ ਉਸ ਗੱਲ ਦੀ ਪੁਸ਼ਟੀ ਕੀਤੀ ਹੈ। ਭਾਜਪਾ ਨੂੰ ਅਜਿਹੀਆਂ ਘਟੀਆ ਅਤੇ ਪ੍ਰੇਰਿਤ ਕਾਰਵਾਈਆਂ ਲਈ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ।”

 

ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਇੱਕ ਵਾਰ ਫਿਰ ਝੂਠ, ਫਰੇਬ ਅਤੇ ਸਿਆਸੀ ਬਦਲਾਖੋਰੀ ‘ਤੇ ਸੱਚ ਦੀ ਜਿੱਤ ਹੋਈ ਹੈ।

 

ਅਮਨ ਅਰੋੜਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਦੇ ਹੋਰ ਆਗੂਆਂ ਖ਼ਿਲਾਫ਼ ਝੂਠੇ ਅਤੇ ਬੇਬੁਨਿਆਦ ਕੇਸ ਦਰਜ ਕਰਨ ਲਈ ਈਡੀ ਵਰਗੀਆਂ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ‘ਆਪ’ ਦੇ ਅਕਸ ਨੂੰ ਖਰਾਬ ਕਰਨਾ ਅਤੇ ਕੇਜਰੀਵਾਲ ਦੀ ਰਾਜਨੀਤੀ ਨੂੰ ਕਮਜ਼ੋਰ ਕਰਨਾ ਸੀ। ਉਨ੍ਹਾਂ ਕਿਹਾ, “ਅੱਜ ਦੇ ਅਦਾਲਤੀ ਫੈਸਲੇ ਨੇ ਇਨ੍ਹਾਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਨੰਗਾ ਕਰ ਦਿੱਤਾ ਹੈ।”

 

ਉਨ੍ਹਾਂ ਕਿਹਾ ਕਿ ਈਡੀ ਕੇਸਾਂ ਵਿੱਚ ਅਰਵਿੰਦ ਕੇਜਰੀਵਾਲ ਦਾ ਬਰੀ ਹੋਣਾ ਸਾਬਤ ਕਰਦਾ ਹੈ ਕਿ ਦੋਸ਼ ਮਨਘੜਤ ਅਤੇ ਰਾਜਨੀਤੀ ਤੋਂ ਪ੍ਰੇਰਿਤ ਸਨ। ਅਮਨ ਅਰੋੜਾ ਨੇ ਕਿਹਾ, “ਭਾਜਪਾ ਸਰਕਾਰ ਦੀ ਨੀਅਤ ਕਦੇ ਵੀ ਇਨਸਾਫ਼ ਦੀ ਨਹੀਂ ਸੀ; ਇਹ ਸਿਰਫ਼ ਸਾਡੇ ਕੌਮੀ ਕਨਵੀਨਰ ਨੂੰ ਪ੍ਰੇਸ਼ਾਨ ਅਤੇ ਬਦਨਾਮ ਕਰਨ ਲਈ ਸੀ।”

 

ਅਮਨ ਅਰੋੜਾ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਅੱਜ ਦੇ ਫੈਸਲੇ ਤੋਂ ਸਬਕ ਸਿੱਖਣਾ ਚਾਹੀਦਾ ਹੈ ਅਤੇ ਅਜਿਹੀ ਦਮਨਕਾਰੀ ਅਤੇ ਬਦਲਾਖੋਰੀ ਦੀ ਰਾਜਨੀਤੀ ਨੂੰ ਖਤਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਲੋਕਤੰਤਰ ਡਰਾਉਣ-ਧਮਕਾਉਣ ਅਤੇ ਝੂਠੇ ਕੇਸਾਂ ‘ਤੇ ਜਿਉਂਦਾ ਨਹੀਂ ਰਹਿ ਸਕਦਾ। ਜਨਤਾ ਸਭ ਕੁਝ ਦੇਖ ਰਹੀ ਹੈ, ਅਤੇ ਸੱਚ ਹਮੇਸ਼ਾ ਸਾਹਮਣੇ ਆਉਂਦਾ ਹੈ।”

HOMEPAGE:-http://PUNJABDIAL.IN

Leave a Reply

Your email address will not be published. Required fields are marked *