ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠਿਆ ਦਾ 4 ਦਿਨਾਂ ਦਾ ਹੋਰ ਰਿਮਾਂਡ ਵਧਾ ਦਿੱਤਾ ਹੈ।
ਉਨ੍ਹਾਂ ਨੂੰ ਅੱਜ ਮੁਹਾਲੀ ਕੋਰਟ ‘ਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦਾ ਰਿਮਾਂਡ ਵਧਾ ਦਿੱਤਾ ਗਿਆ।
ਇਸ ਤੋਂ ਪਹਿਲਾਂ ਅਕਾਲੀ ਦਲ ਦੇ ਵਰਕਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਪੁਲਿਸ ਨੇ ਮਾਹੌਲ ਨੂੰ ਵੇਖਦੀਆਂ ਹੋਈਆਂ ਸੁਖਬੀਰ ਸਿੰਘ ਬਾਦਲ ਨੂੰ ਹਿਰਾਸਤ ਵਿੱਚ ਲਿਆ।
ਉੱਥੇ ਹੀ ਅੱਜ ਪੇਸ਼ੀ ਤੋਂ ਪਹਿਲਾਂ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਸੀ। ਬਿਕਰਮ ਮਜੀਠਿਆ ਦੀ ਗ੍ਰਿਫ਼ਤਾਰੀ ਦੇ ਵਿਰੋਧ ‘ਚ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ, ਪਾਰਟੀ ਸਮਰਥਕਾਂ ਨਾਲ ਮੁਹਾਲੀ ਪਹੁੰਚੇ ਸਨ। ਇਸ ਦੌਰਾਨ ਤਣਾਅਪੂਰਨ ਮਾਹੌਲ ਦੇਖਦੇ ਹੋਏ, ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਇਸ ਤੋਂ ਬਾਅਦ ਸੁਖਬੀਰ ਬਾਦਲ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਗਰਮਾ-ਗਰਮ ਬਹਿਸ ਕਰਦੇ ਹੋਏ ਨਜ਼ਰ ਆਏ।
ਕੀ ਹੈ ਪੂਰਾ ਮਾਮਲਾ?
ਵਿਜੀਲੈਂਸ ਬਿਊਰੋ ਨੇ 540 ਕਰੋੜ ਆਮ ਤੋਂ ਵੱਧ ਜਾਇਦਾਰ ਮਾਮਲੇ ਚ 25 ਜੂਨ ਨੂੰ ਬਿਕਰਮ ਮਜੀਠਿਆ ਖਿਲਾਫ਼ ਮਾਮਲਾ ਦਰਜ ਕੀਤਾ। ਇਸ ਤੋਂ ਬਾਅਦ ਸੂਬੇ ਚ ਕਈ ਮਜੀਠਿਆ ਦੇ ਅੰਮ੍ਰਿਤਸਰ ਤੇ ਚੰਡੀਗੜ੍ਹ ਰਿਹਾਇਸ਼ ਸਮੇਤ 26 ਥਾਂਵਾਂ ਤੇ ਛਾਪੇਮਾਰੀ ਕੀਤੀ ਸੀ। ਵਿਜੀਲੈਂਸ ਨੇ ਮਜੀਠਿਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕਰ ਲਿਆ ਸੀ। ਇਸ ਦੌਰਾਨ 29 ਮੋਬਾਇਲ ਫ਼ੋਨ, 5 ਲੈਪਟਾਪ, 3 ਆਈਪੈਡ, 2 ਡੈਸਕਟਾਪ, 8 ਡਾਇਰੀਆਂ ਤੇ ਹੋ ਦਸਤਾਵੇਜ਼ ਬਰਾਮਦ ਕੀਤੇ ਸਨ।
ਵਿਜੀਲੈਂਸ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਇਸ ਗੱਲ ਦੇ ਸਬੂਤ ਹਨ ਕਿ ਜਦੋਂ ਉਹ ਕੈਬਨਿਟ ਮੰਤਰੀ ਸੀ ਤਾਂ ਉਨ੍ਹਾਂ ਨੇ ਗੈਰ-ਕਾਨੂੰਨੀ ਦੌਲਤ ਇਕੱਠੀ ਕੀਤੀ ਸੀ ਅਤੇ ਸ਼ੈੱਲ ਕੰਪਨੀਆਂ ਵਿੱਚ ਵੱਡੀ ਰਕਮ ਦਾ ਨਿਵੇਸ਼ ਕੀਤਾ ਗਿਆ ਸੀ।
HOMEPAGE:-http://PUNJABDIAL.IN
Leave a Reply