ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਸਥਾਨ ਸਰਕਾਰ ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ 1960 ਦੇ ਨਵੇਂ ਸਮਝੌਤੇ ਵਿੱਚ ਪੈਸੇ ਦਾ ਜ਼ਿਕਰ ਨਹੀਂ ਕੀਤਾ ਪਰ 1920 ਦੇ ਸਮਝੌਤੇ ਨੂੰ ਰੱਦ br ਨਹੀਂ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਸਥਾਨ ਪਾਣੀ ਤਾਂ ਸਾਲ 1920 ਦੇ ਸਮਝੌਤੇ ਮੁਤਾਬਕ ਲੈ ਰਿਹਾ ਪਰ ਬਕਾਇਆ ਮੰਗਣ ’ਤੇ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਇਸ ਮੁੱਦੇ ਨੂੰ ਲੈ ਕੇ ਮੀਟਿੰਗ ਕਰਨ ਲਈ ਰਾਜਸਥਾਨ ਨੂੰ ਚਿੱਠੀ ਵੀ ਲਿਖੀ -ਭਗਵੰਤ ਸਿੰਘ ਮਾਨ

ਹਰ 25 ਸਾਲ ਬਾਅਦ ਸਮਝੌਤੇ ਦੀ ਸਮੀਖਿਆ ਹੋਣੀ ਸੀ ਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ’ਤੇ ਗੱਲ ਨਹੀਂ ਕੀਤੀ-ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਰਾਜਸਥਾਨ ਤੋਂ ਬਕਾਏ ਦਾ ਹੱਕ ਲੈਣ ਲਈ 1920 ਦੇ ਸਮਝੌਤੇ ਦੀ ਸਮੀਖਿਆ ਚਾਹੁੰਦੀ ਹੈ-ਭਗਵੰਤ ਸਿੰਘ ਮਾਨ

 

ਚੰਡੀਗੜ੍ਹ, 18 ਮਾਰਚ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44 ਲੱਖ ਕਰੋੜ ਰੁਪਏ ਦੀ ਵਸੂਲੀ ਦਾ ਦਾਅਵਾ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦੇ ਜਾਇਜ਼ ਬਕਾਏ ਜਾਰੀ ਕਰਨੇ ਚਾਹੀਦੇ ਹਨ ਜਾਂ ਪਾਣੀ ਲੈਣਾ ਬੰਦ ਕਰ ਦੇਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਇਸ ਵਿਵਸਥਾ ਨੂੰ ਚਲਾਉਣ ਵਾਲੇ ਸਾਲ 1920 ਦੇ ਇਤਿਹਾਸਕ ਸਮਝੌਤੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜਸਥਾਨ ਸਰਕਾਰ ਸਾਲ 1960 ਤੋਂ ਫਿਰੋਜ਼ਪੁਰ ਫੀਡਰ ਰਾਹੀਂ ਕੱਢੇ ਗਏ ਪਾਣੀ ਲਈ ਪੰਜਾਬ ਨੂੰ 1.44 ਲੱਖ ਕਰੋੜ ਰੁਪਏ ਦੀ ਦੇਣਦਾਰ ਹੈਜਿਸ ਲਈ ਇਕ ਪੈਸਾ ਵੀ ਅਦਾ ਨਹੀਂ ਕੀਤਾ ਗਿਆ ਹੈ। ਰਾਜਸਥਾਨ ਨੂੰ ਜਾਂ ਤਾਂ ਪੰਜਾਬ ਦਾ ਜਾਇਜ਼ ਬਕਾਇਆ ਜਾਰੀ ਕਰਨਾ ਚਾਹੀਦਾ ਹੈ ਜਾਂ ਪਾਣੀ ਲੈਣਾ ਬੰਦ ਕਰਨਾ ਚਾਹੀਦਾ ਹੈ।”

ਉਨ੍ਹਾਂ ਕਿਹਾ ਕਿ ਸਾਲ 1920 ਦੇ ਦਹਾਕੇ ਵਿੱਚ ਬੀਕਾਨੇਰ ਰਿਆਸਤਸਾਂਝਾ ਪੰਜਾਬ ਅਤੇ ਬਰਤਾਨਵੀ ਰਾਜ ਦਰਮਿਆਨ ਹੋਏ ਇਕ ਸਮਝੌਤੇ ਦੇ ਅਨੁਸਾਰ ਰਾਜਸਥਾਨ ਪ੍ਰਤੀ ਏਕੜ ਦੇ ਆਧਾਰ ਤੇ ਪਾਣੀ ਦਾ ਭੁਗਤਾਨ ਕਰਨ ਲਈ ਸਹਿਮਤ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ,”ਸਾਲ 1960 ਤੱਕ ਭੁਗਤਾਨ ਕੀਤੇ ਜਾਂਦਾ ਸੀਪਰ ਸਿੰਧੂ ਜਲ ਸਮਝੌਤੇ ਤੋਂ ਬਾਅਦ ਰਾਜਸਥਾਨ ਨੇ ਲਗਾਤਾਰ 18,000 ਕਿਊਸਿਕ ਪਾਣੀ ਲੈਣ ਦੇ ਬਾਵਜੂਦ ਭੁਗਤਾਨ ਕਰਨਾ ਬੰਦ ਕਰ ਦਿੱਤਾ।”  

ਰਾਜਸਥਾਨ ਦੇ ਸਟੈਂਡ ਵਿੱਚ ਵਿਰੋਧਾਭਾਸ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਵੀਰਾਜਸਥਾਨ 1920 ਦੇ ਸਮਝੌਤੇ ਤਹਿਤ ਪਾਣੀ ਲੈ ਰਿਹਾ ਹੈਪਰ ਜਦੋਂ ਬਕਾਏ ਦੇ ਭੁਗਤਾਨ ਦੀ ਗੱਲ ਆਉਂਦੀ ਹੈ ਤਾਂ ਇਹ 1960 ਦੇ ਸਮਝੌਤੇ ਦਾ ਸਹਾਰਾ ਲੈ ਲੈਂਦਾ ਹੈ।”

ਉਨ੍ਹਾਂ ਅੱਗੇ ਕਿਹਾ, “ਉਸ ਸਮੇਂ ਦੀਆਂ ਸਰਕਾਰਾਂ ਨੇ 1960 ਵਿੱਚ ਨਵੀਂ ਵਿਵਸਥਾ ਵਿੱਚ ਸ਼ਾਮਲ ਹੁੰਦੇ ਸਮੇਂ ਭੁਗਤਾਨ ਦਾ ਜ਼ਿਕਰ ਨਹੀਂ ਕੀਤਾਪਰ ਉਨ੍ਹਾਂ ਨੇ 1920 ਦੇ ਸਮਝੌਤੇ ਨੂੰ ਵੀ ਕਦੇ ਰੱਦ ਨਹੀਂ ਕੀਤਾ।”

ਇਸ ਮਾਮਲੇ ਵਿੱਚ ਪਿਛਲੇ ਸਮੇਂ ਦੀਆਂ ਕਾਰਵਾਈਆਂ ਤੇ ਗੰਭੀਰ ਸਵਾਲ ਉਠਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਮਝੌਤੇ ਵਿੱਚ ਸਪੱਸ਼ਟ ਤੌਰ ਤੇ ਹਰ 25 ਸਾਲਾਂ ਬਾਅਦ ਸਮੀਖਿਆ ਨੂੰ ਲਾਜ਼ਮੀ ਕੀਤਾ ਗਿਆ ਸੀਪਰ ਪਿਛਲੀਆਂ ਸਰਕਾਰਾਂ ਨੇ ਕਦੇ ਵੀ ਇਸ ਮੁੱਦੇ ਨੂੰ ਨਹੀਂ ਉਠਾਇਆ ਅਤੇ ਨਾ ਹੀ ਪੰਜਾਬ ਦੇ ਜਾਇਜ਼ ਦਾਅਵੇ ਦੀ ਪੈਰਵੀ ਕੀਤੀ।”

ਇਤਿਹਾਸਕ ਸੰਦਰਭ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਲ 1920 ਵਿੱਚ ਬ੍ਰਿਟਿਸ਼ ਰਾਜ ਦੌਰਾਨ ਬੀਕਾਨੇਰ ਨਾਲ ਹੋਏ ਇੱਕ ਸਮਝੌਤੇ ਤਹਿਤ 1960 ਤੱਕ ਪੰਜਾਬ ਦਾ 18,000 ਕਿਊਸਿਕ ਪਾਣੀ ਲਗਾਤਾਰ ਸਪਲਾਈ ਕੀਤਾ ਜਾਂਦਾ ਰਿਹਾ। ਹਾਲਾਂਕਿਸਿੰਧੂ ਜਲ ਸੰਧੀ ਤੋਂ ਬਾਅਦ ਇਸ ਸਮਝੌਤੇ ਦਾ ਕੋਈ ਜ਼ਿਕਰ ਨਹੀਂ ਸੀ। ਜੇਕਰ ਅਸੀਂ 1960 ਤੋਂ 2026 ਤੱਕ ਦੇ ਬਕਾਏ ਦਾ ਹਿਸਾਬ ਲਾਈਏ ਤਾਂ ਰਾਜਸਥਾਨ ਪੰਜਾਬ ਦਾ ₹1.44 ਲੱਖ ਕਰੋੜ ਬਕਾਇਆ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਅਸੀਂ ਇਹ ਮੁੱਦਾ ਕੇਂਦਰ ਸਰਕਾਰ ਅਤੇ ਰਾਜਸਥਾਨ ਸਰਕਾਰਦੋਵਾਂ ਕੋਲ ਉਠਾਇਆ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਰਾਜਸਥਾਨ ਸਰਕਾਰ ਨੂੰ ਇਸ ਮੁੱਦੇ ਤੇ ਚਰਚਾ ਕਰਨ ਲਈ ਮੀਟਿੰਗ ਦੀ ਮੰਗ ਕਰਨ ਲਈ ਇਕ ਪੱਤਰ ਵੀ ਲਿਖਿਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਇਸ ਮਾਮਲੇ ਨੂੰ ਮਜ਼ਬੂਤੀ ਨਾਲ ਅੱਗੇ ਵਧਾਏਗਾ। ਉਨ੍ਹਾਂ ਕਿਹਾ, “ਸਾਡੀ ਸਰਕਾਰ ਸਾਲ 1920 ਦੇ ਸਮਝੌਤੇ ਦੀ ਸਮੀਖਿਆ ਦੀ ਮੰਗ ਕਰਦੀ ਹੈ ਤਾਂ ਜੋ ਪੰਜਾਬ ਆਪਣੇ ਜਾਇਜ਼ ਬਕਾਏ ਦੀ ਵਸੂਲੀ ਕਰ ਸਕੇ। ਅਸੀਂ ਇਸ ਮੁੱਦੇ ਨੂੰ ਸਾਰੇ ਮੰਚਾਂ ਤੇ ਜ਼ੋਰਦਾਰ ਢੰਗ ਨਾਲ ਉਠਾਵਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਪੰਜਾਬ ਨੂੰ ਉਹ ਮਿਲੇਜੋ ਉਸ ਦਾ ਹੱਕ ਹੈ। ਅਸੀਂ ਇਸ ਪੈਸੇ ਦੀ ਵਸੂਲੀ ਲਈ ਕੋਈ ਕਸਰ ਨਹੀਂ ਛੱਡਾਂਗੇ।”

HOMEPAGE:-http://PUNJABDIAL.IN

Leave a Reply

Your email address will not be published. Required fields are marked *