ਡੱਲੇਵਾਲ ਦੇ ਹੱਕ ਚ ਆਏ ਕ੍ਰਿਕਟਰ ਹਰਭਜਨ ਸਿੰਘ ‘ਕਿਸਾਨੀ ਨੂੰ ਬਚਾਉਣਾ ਹੀ ਸਾਡੀ ਤਰਜੀਹ’
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਖਨੌਰੀ ਬਾਰਡਰ ‘ਤੇ ਚੱਲਦਿਆਂ ਅੱਜ 47 ਦਿਨ ਦਾ ਸਮਾਂ ਪੂਰਾ ਹੋ ਚੁੱਕਾ ਹੈ। ਜਿੱਥੇ ਤਮਾਮ ਰਾਜਨੀਤਿਕ ਆਗੂ ਉਹਨਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਖਨੌਰੀ ਬਾਰਡਰ ‘ਤੇ ਪਹੁੰਚ ਰਹੇ ਹਨ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੀ ਡੱਲੇਵਾਲ ਦੇ ਹੱਕ ਚ ਟਵੀਟ ਕੀਤਾ ਹੈ
ਕਿਸਾਨ ਆਗੂਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਖਨੌਰੀ ਬਾਰਡਰ ‘ਤੇ ਚੱਲਦਿਆਂ ਅੱਜ 47 ਦਿਨ ਦਾ ਸਮਾਂ ਪੂਰਾ ਹੋ ਚੁੱਕਾ ਹੈ। ਭਾਰਤ ਦੇ ਜਿੱਥੇ ਤਮਾਮ ਰਾਜਨੀਤਿਕ ਆਗੂ ਉਹਨਾਂ ਦੇ ਨਾਲ ਮੁਲਾਕਾਤ ਕਰਨ ਦੇ ਲਈ ਖਨੌਰੀ ਬਾਰਡਰ ‘ਤੇ ਪਹੁੰਚ ਰਹੇ ਹਨ।
ਉੱਥੇ ਹੀ ਪੰਜਾਬ ਦੇ ਰਾਜਸਭਾ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੇ ਵੱਲੋਂ ਵੀ ਡੱਲੇਵਾਲ ਦੇ ਹੱਕ ‘ਚ ਟਵੀਟ ਕੀਤਾ ਗਿਆ ਹੈ। ਜਿਸ ਦੇ ਵਿੱਚ ਉਹਨਾਂ ਨੇ ਕਿਹਾ ਹੈ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਂ ਉਹਨਾਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਜੋ ਇਸ ਮਸਲੇ ਦਾ ਹੱਲ ਕਰ ਸਕਦੇ ਹਨ , ਕਿਉਂਕਿ ਹਰ ਮਸਲੇ ਨੂੰ ਗੱਲਬਾਤ ਨਾਲ ਸੁਲਝਾਇਆ ਜਾ ਸਕਦਾ ਹੈ।
HOMEPAGE:-http://PUNJABDIAL.IN
Leave a Reply