ਗੋਵਿੰਦਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪ੍ਰਸ਼ੰਸਕਾਂ ਦਾ ਧੰਨਵਾਦ

ਗੋਵਿੰਦਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪ੍ਰਸ਼ੰਸਕਾਂ ਦਾ ਧੰਨਵਾਦ

ਗੋਵਿੰਦਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪ੍ਰਸ਼ੰਸਕਾਂ ਦਾ ਧੰਨਵਾਦ

ਬਾਲੀਵੁੱਡ ਸਟਾਰ ਗੋਵਿੰਦਾ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਗੋਵਿੰਦਾ 1 ਅਕਤੂਬਰ ਨੂੰ ਸਵੇਰੇ ਪੰਜ ਵਜੇ ਕਿਤੇ ਜਾਣ ਦੀ ਤਿਆਰੀ ਕਰ ਰਿਹਾ ਸੀ ਜਦੋਂ ਉਹ ਆਪਣਾ ਲਾਇਸੈਂਸੀ ਰਿਵਾਲਵਰ ਸਾਫ਼ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਗੋਡੇ ਵਿੱਚ ਜਾ ਲੱਗੀ। ਘਟਨਾ ਦੇ ਸਮੇਂ ਉਹ ਆਪਣੇ ਜੁਹੂ ਘਰ ‘ਚ ਇਕੱਲਾ ਸੀ।

ਉਨ੍ਹਾਂ ਨੂੰ ਕ੍ਰਿਟੀਕੇਅਰ ਹਸਪਤਾਲ ਦੇ ਇੰਟੈਂਸਿਵ ਕੇਅਰ ਯੂਨਿਟ ‘ਚ ਭਰਤੀ ਕਰਵਾਇਆ ਗਿਆ ਸੀ, ਜਦਕਿ ਹੁਣ ਤਿੰਨ ਦਿਨਾਂ ਬਾਅਦ ਗੋਵਿੰਦਾ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਸਪਤਾਲ ਤੋਂ ਬਾਹਰ ਆ ਕੇ ਗੋਵਿੰਦਾ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਸਾਰਿਆਂ ਦੀਆਂ ਪ੍ਰਾਰਥਨਾਵਾਂ ਲਈ ਧੰਨਵਾਦ ਕੀਤਾ। ਇਸ ਮੌਕੇ ਗੋਨਵਿਦਾ ਦੀ ਪਤਨੀ ਸੁਨੀਤਾ ਆਹੂਜਾ ਵੀ ਉਨ੍ਹਾਂ ਨਾਲ ਮੌਜੂਦ ਸੀ। ਗੋਵਿੰਦਾ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੀ ਕਿਰਪਾ ਅਤੇ ਆਸ਼ੀਰਵਾਦ ਸਦਕਾ ਮੈਂ ਠੀਕ ਹਾਂ। ਮੈਂ ਸਾਰਿਆਂ ਦੀਆਂ ਪ੍ਰਾਰਥਨਾਵਾਂ ਅਤੇ ਸ਼ੁਭਕਾਮਨਾਵਾਂ ਲਈ ਧੰਨਵਾਦ ਕਰਦਾ ਹਾਂ। ਮੈਂ ਖਾਸ ਤੌਰ ‘ਤੇ ਮੇਰੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੇਰੇ ਲਈ ਬਹੁਤ ਸਾਰੀਆਂ ਪ੍ਰਾਰਥਨਾਵਾਂ ਕੀਤੀਆਂ। ਮੈਂ ਉਸ ਦੇ ਪਿਆਰ ਲਈ ਦਿਲੋਂ ਧੰਨਵਾਦ ਕਰਦਾ ਹਾਂ।

HOMEPAGE:-http://PUNJABDIAL.IN

Leave a Reply

Your email address will not be published. Required fields are marked *