ਤਰਨਤਾਰਨ ਦਾ ਆਰਥਿਕ ਵਿਕਾਸ ਲੀਹਾਂ ‘ਤੇ ਲਿਆਉਣਾ ‘ਆਪ’ ਦਾ ਟੀਚਾ: ਹਰਮੀਤ ਸੰਧੂ ਨੂੰ ਪਿੰਡ ਐਮਾ ਕਲਾ ‘ਚ ਭਰਵਾਂ ਸਮਰਥਨ
‘ਆਪ’ ਹੀ ਤਰਨਤਾਰਨ ਦੇ ਵਿਕਾਸ ਦਾ ਹੱਲ, ਪਿੰਡ ਐਮਾ ਕਲਾ ‘ਚ ਲੋਕਾਂ ਦਾ ਮਿਲਿਆ ਪਿਆਰ: ਹਰਮੀਤ ਸੰਧੂ
ਤਰਨਤਾਰਨ, 31 ਅਕਤੂਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਪਿੰਡ ਐਮਾ ਕਲਾ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਪਿਆਰ ਅਤੇ ਸਹਿਯੋਗ ਮਿਲਿਆ, ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਲੋਕ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹਨ।
ਪਿੰਡ ਐਮਾ ਕਲਾ ਵਿਖੇ ਇੱਕ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਪਿੰਡ ਵਾਸੀਆਂ ਨਾਲ ਰੂਬਰੂ ਹੋਣ ਅਤੇ ਵਿਚਾਰ ਸਾਂਝੇ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਥਾਨਕ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਾਅਦਾ ਕੀਤਾ ਕਿ ‘ਆਪ’ ਸਰਕਾਰ ਇਨ੍ਹਾਂ ਸਾਰੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ।
ਸੰਧੂ ਨੇ ਲੋਕਾਂ ਤੋਂ ਮਿਲੇ ਭਰਪੂਰ ਸਨੇਹ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਪਿਆਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤਰਨਤਾਰਨ ਦੇ ਆਰਥਿਕ ਵਿਕਾਸ ਨੂੰ ਮੁੜ ਲੀਹਾਂ ‘ਤੇ ਲਿਆਉਣ ਲਈ ਆਮ ਆਦਮੀ ਪਾਰਟੀ ਹੀ ਇੱਕੋ-ਇੱਕ ਹੱਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਇਸੇ ਉਤਸ਼ਾਹ ਸਦਕਾ ‘ਆਪ’ ਇਹ ਜ਼ਿਮਨੀ ਚੋਣ ਵੱਡੇ ਫਰਕ ਨਾਲ ਜਿੱਤੇਗੀ।
HOMEPAGE:-http://PUNJABDIAL.IN

Leave a Reply