*ਪੰਜਾਬ ਸਰਕਾਰ ਕਿਸੇ ਵੀ ਪੰਜਾਬੀ ਦੀ ਜਾਨ, ਸੁਰੱਖਿਆ ਜਾਂ ਮਾਣ-ਸਨਮਾਨ ‘ਤੇ ਹਮਲਾ ਬਰਦਾਸ਼ਤ ਨਹੀਂ ਕਰੇਗੀ: ਧਾਲੀਵਾਲ*

*ਪੰਜਾਬ ਸਰਕਾਰ ਕਿਸੇ ਵੀ ਪੰਜਾਬੀ ਦੀ ਜਾਨ, ਸੁਰੱਖਿਆ ਜਾਂ ਮਾਣ-ਸਨਮਾਨ ‘ਤੇ ਹਮਲਾ ਬਰਦਾਸ਼ਤ ਨਹੀਂ ਕਰੇਗੀ: ਧਾਲੀਵਾਲ*

*ਪੰਜਾਬ ਸਰਕਾਰ ਕਿਸੇ ਵੀ ਪੰਜਾਬੀ ਦੀ ਜਾਨ, ਸੁਰੱਖਿਆ ਜਾਂ ਮਾਣ-ਸਨਮਾਨ ‘ਤੇ ਹਮਲਾ ਬਰਦਾਸ਼ਤ ਨਹੀਂ ਕਰੇਗੀ: ਧਾਲੀਵਾਲ*

 

*ਧਾਲੀਵਾਲ ਨੇ ਆਰਐਸਐਸ ਆਗੂ ਦੇ ਬੇਟੇ ਦੇ ਕਤਲ ਤੋਂ ਤੁਰੰਤ ਬਾਅਦ ਗੈਂਗਸਟਰ ਬਾਦਲ ਦੇ ਐਨਕਾਊਂਟਰ ਨੂੰ ਕੀਤਾ ਉਜਾਗਰ*

*ਕਿਹਾ-ਮਾਨ ਸਰਕਾਰ ਦੀ ਜ਼ੀਰੋ-ਟੌਲਰੈਂਸ ਦੀ ਨੀਤੀ, ਪੰਜਾਬ ਵਿਕਾਸ ਦੇ ਰਾਹ ‘ਤੇ ਹੈ,ਕਿਸੇ ਨੂੰ ਵੀ ਸੂਬੇ ਦੀ ਤਰੱਕੀ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ*

 

ਚੰਡੀਗੜ੍ਹ, 27 ਨਵੰਬਰ

 

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਚੰਡੀਗੜ੍ਹ ਵਿੱਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਪੰਜਾਬੀ ਦੀ ਜਾਨ, ਸੁਰੱਖਿਆ ਜਾਂ ਮਾਣ-ਸਨਮਾਨ ‘ਤੇ ਕਿਸੇ ਵੀ ਹਮਲੇ ਨੂੰ ਬਰਦਾਸ਼ਤ ਨਹੀਂ ਕਰੇਗੀ, ਭਾਵੇਂ ਉਸਦਾ ਸੰਬੰਧ ਕਿਸੇ ਵੀ ਧਰਮ, ਭਾਈਚਾਰਾ ਜਾਂ ਰਾਜਨੀਤਿਕ ਪਾਰਟੀ ਨਾਲ ਕਿਉਂ ਨਾ ਹੋਵੇ।

ਧਾਲੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਫਾਜ਼ਿਲਕਾ ਵਿੱਚ ਗੈਂਗਸਟਰ ਅਨਸਰਾਂ ਨੇ ਆਰਐਸਐਸ ਨੇਤਾ ਦੇ ਪੁੱਤਰ ਨਵੀਨ ਅਰੋੜਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਘਟਨਾ ਨੂੰ ਬਹੁਤ ਗੰਭੀਰਤਾ ਨਾਲ ਲਿਆ ਅਤੇ ਪੰਜਾਬ ਪੁਲਿਸ ਨੂੰ ਕਾਤਲਾਂ ਨੂੰ ਹਰ ਕੀਮਤ ‘ਤੇ ਗ੍ਰਿਫ਼ਤਾਰ ਕਰਨ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।

ਉਨ੍ਹਾਂ ਕਿਹਾ, “ਅੱਜ, ਸਿਰਫ਼ ਪੰਜ ਦਿਨਾਂ ਦੇ ਅੰਦਰ, ਸਾਡੀ ਬਹਾਦਰ ਪੰਜਾਬ ਪੁਲਿਸ ਨੇ ਮੁੱਖ ਦੋਸ਼ੀ, ਗੈਂਗਸਟਰ ਬਾਦਲ, ਜਿਸਨੇ ਅਰੋੜਾ ‘ਤੇ ਗੋਲੀਬਾਰੀ ਕੀਤੀ ਸੀ, ਨੂੰ ਇੱਕ ਮੁਕਾਬਲੇ ਵਿੱਚ ਮਾਰ ਦਿੱਤਾ ਹੈ।” ਧਾਲੀਵਾਲ ਨੇ ਕਿਹਾ ਕਿ ਇਹ ਤੇਜ਼ ਕਾਰਵਾਈ ਮਾਨ ਸਰਕਾਰ ਦੀ ਕਾਨੂੰਨ ਵਿਵਸਥਾ ਪ੍ਰਤੀ ਅਟੱਲ ਵਚਨਬੱਧਤਾ ਅਤੇ ਗੈਂਗਸਟਰਵਾਦ ਵਿਰੁੱਧ ਉਸਦੀ ਜ਼ੀਰੋ-ਟੌਲਰੈਂਸ ਨੀਤੀ ਨੂੰ ਦਰਸਾਉਂਦੀ ਹੈ।

ਧਾਲੀਵਾਲ ਨੇ ਚੇਤਾਵਨੀ ਦਿੱਤੀ ਕਿ ਜੋ ਵੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ, ਕਿਸੇ ਵੀ ਪੰਜਾਬੀ ‘ਤੇ ਗੋਲੀ ਚਲਾਉਣ ਜਾਂ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਸਾਡੀ ਲੜਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਪੂਰੀ ਤਰ੍ਹਾਂ ਗੈਂਗਸਟਰ ਮੁਕਤ ਨਹੀਂ ਹੋ ਜਾਂਦਾ।

ਉਨ੍ਹਾਂ ਹਾਲ ਹੀ ਵਿੱਚ ਹੋਏ ਪੁਲਿਸ ਆਪ੍ਰੇਸ਼ਨਾਂ ਦਾ ਹਵਾਲਾ ਦਿੱਤਾ, ਜਿਸ ਦੇ ਨਤੀਜੇ ਵਜੋਂ ਪਿਛਲੇ ਅੱਠ ਤੋਂ ਦਸ ਦਿਨਾਂ ਵਿੱਚ ਕਈ ਗੈਂਗਸਟਰ ਮਾਰੇ ਗਏ, ਜ਼ਖਮੀ ਹੋਏ ਜਾਂ ਗ੍ਰਿਫ਼ਤਾਰ ਹੋਏ ਹਨ, ਜਦੋਂ ਕਿ ਹਥਿਆਰਬੰਦ ਅਪਰਾਧੀਆਂ ਦਾ ਸਾਹਮਣਾ ਕਰਦੇ ਹੋਏ ਕਈ ਪੁਲਿਸ ਕਰਮਚਾਰੀ ਵੀ ਜ਼ਖਮੀ ਹੋਏ ਹਨ।

ਗੈਂਗਸਟਰਾਂ ਨੂੰ ਸਪੱਸ਼ਟ ਸੁਨੇਹਾ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਤੁਹਾਡੇ ਕੋਲ ਸਿਰਫ਼ ਦੋ ਵਿਕਲਪ ਹਨ- ਜਾਂ ਤਾਂ ਆਤਮ ਸਮਰਪਣ ਕਰੋ ਅਤੇ ਮੁੱਖ ਧਾਰਾ ਵਿੱਚ ਵਾਪਸ ਆਓ, ਜਾਂ ਪੰਜਾਬ ਛੱਡ ਦਿਓ। ਪਰ ਇਹ ਵੀ ਨਾ ਸੋਚੋ ਕਿ ਤੁਸੀਂ ਗੋਲੀ ਮਾਰ ਕੇ ਬਚ ਸਕਦੇ ਹੋ। ਜੇਕਰ ਤੁਸੀਂ ਕਾਨੂੰਨ ਨੂੰ ਚੁਣੌਤੀ ਦਿੰਦੇ ਹੋ, ਤਾਂ ਤੁਸੀਂ ਜਾਂ ਤਾਂ ਜੇਲ੍ਹ ਜਾਓਗੇ ਜਾਂ ਬਾਦਲ ਵਾਂਗ ਖਤਮ ਹੋ ਜਾਓਗੇ।

ਧਾਲੀਵਾਲ ਨੇ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਦੇ ਰਾਹ ‘ਤੇ ਮਜ਼ਬੂਤੀ ਨਾਲ ਅੱਗੇ ਵਧ ਰਿਹਾ ਹੈ ਅਤੇ ਕਿਸੇ ਵੀ ਅਪਰਾਧੀ ਨੂੰ ਸੂਬੇ ਦੀ ਤਰੱਕੀ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

HOMEPAGE:-http://PUNJABDIAL.IN

Leave a Reply

Your email address will not be published. Required fields are marked *