ਝਬਾਲ ਦੇ ਦੁਕਾਨਦਾਰਾਂ ਨੇ ‘ਆਪ’ ਨੂੰ ਦਿੱਤਾ ਸਮਰਥਨ, ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤਾਂਉਣ ਦਾ ਦਿੱਤਾ ਭਰੋਸਾ
ਦੁਕਾਨਦਾਰ ਭਰਾਵਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ: ਹਰਮੀਤ ਸਿੰਘ ਸੰਧੂ
ਤਰਨਤਾਰਨ, 5 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਅੱਜ ਝਬਾਲ ਸ਼ਹਿਰ ਵਿਖੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ‘ਡੋਰ-ਟੂ-ਡੋਰ’ ਪ੍ਰਚਾਰ ਕੀਤਾ। ਇਸ ਮੁਹਿੰਮ ਤਹਿਤ ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਝਬਾਲ ਦੇ ਦੁਕਾਨਦਾਰ ਭਰਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਦੁਕਾਨਦਾਰਾਂ ਵੱਲੋਂ ਮਿਲੇ ਭਰਵੇਂ ਉਤਸ਼ਾਹ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਝਬਾਲ ਦੇ ਵਪਾਰੀ ਵਰਗ ਵੱਲੋਂ ਮਿਲਿਆ ਮਾਣ ਅਤੇ ਸਤਿਕਾਰ ਉਨ੍ਹਾਂ ਦੇ ਦਿਲ ਨੂੰ ਛੂਹ ਗਿਆ ਹੈ ਅਤੇ ਉਹ ਇਸ ਲਈ ਹਮੇਸ਼ਾ ਰਿਣੀ ਰਹਿਣਗੇ।
ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਦੁਕਾਨਦਾਰ ਭਰਾਵਾਂ ਨਾਲ ਗੱਲਬਾਤ ਕਰਕੇ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਦੇ ਹੱਕ ਵਿੱਚ ਉਨ੍ਹਾਂ ਦੀ ਸਹਿਮਤੀ ਦੇਖ ਕੇ ਇਹ ਸਪੱਸ਼ਟ ਹੋ ਗਿਆ ਹੈ ਕਿ ਤਰਨਤਾਰਨ ਦੇ ਲੋਕ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਖੁਸ਼ ਹਨ।
ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਝਬਾਲ ਸ਼ਹਿਰ ਦੇ ਲੋਕਾਂ ਵੱਲੋਂ ਮਿਲ ਰਹੇ ਇਸ ਪਿਆਰ ਸਦਕਾ ਅਸੀਂ ਇਹ ਜ਼ਿਮਨੀ ਚੋਣ ਭਾਰੀ ਵੋਟਾਂ ਦੇ ਫਰਕ ਨਾਲ ਜਿੱਤਾਂਗੇ। ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਦੁਕਾਨਦਾਰਾਂ ਅਤੇ ਵਪਾਰੀ ਵਰਗ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਹੋਵੇਗੀ।
HOMEPAGE:-http://PUNJABDIAL.IN

Leave a Reply