ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਬੰਨ੍ਹਿਆ ਰੰਗ
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ ਦੇ ਦੂਜੀ ਦਿਨ ਦੀ ਸੂਫ਼ੀ ਗਾਇਕੀ ਵਾਲੀ ਸ਼ਾਮ ਵੇਲੇ ਪੋਲੋ ਗਰਾਊਂਡ ਵਿਖੇ ਆਪਣੀ ਸੱਭਿਆਚਾਰਕ ਤੇ ਸੂਫ਼ੀ ਗਾਇਕੀ ਨਾਲ ਉੱਘੇ ਗਾਇਕ ਲਖਵਿੰਦਰ ਵਡਾਲੀ ਨੇ ਨਾਲ ਇਸ ਵਿਰਾਸਤੀ ਉਤਸਵ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।
ਸਮਾਰੋਹ ‘ਚ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਸੂਫ਼ੀ ਗਾਇਕੀ ਦੀ ਇਸ ਖ਼ੂਬਸੂਰਤ ਸ਼ਾਮ ਦਾ ਆਨੰਦ ਮਾਣਿਆ। ਇਸ ਤੋਂ ਪਹਿਲਾਂ ਸੂਫ਼ੀ ਢਾਡੀ ਨਵਜੋਤ ਸਿੰਘ ਮੰਡੇਰ ਨੇ ਪੰਜਾਬੀ ਲੋਕ ਧਾਰਾ ਦੇ ਕਿੱਸੇ ਤੇ ਢਾਡੀ ਗਾਇਕੀ ਦੀਆਂ ਵਿਰਾਸਤੀ ਤੇ ਸਿੰਗਾਰ ਰਸ ਦੀਆਂ ਵੰਨਗੀਆਂ ਗਾ ਕੇ ਰੰਗ ਬੰਨ੍ਹਿਆ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸੱਭਿਆਚਾਰਕ ਤੇ ਸੈਰ ਸਪਾਟਾ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੂਫ਼ੀ ਗਾਇਕੀ ਦੀ ਇਸ ਸ਼ਾਮ ਵੇਲੇ ਪੋਲੋ ਗਰਾਊਂਡ ਵਿੱਚ ਇੱਕ ਵੱਖਰਾ ਹੀ ਮਾਹੌਲ ਸਿਰਜਦਿਆਂ ਅਕੈਡਮੀ ਯੁਵਾ ਪੁਰਸਕਾਰ ਅਵਾਰਡੀ ਲਖਵਿੰਦਰ ਵਡਾਲੀ ਨੇ ਸੱਭਿਆਚਾਰਕ ਤੇ ਸੂਫ਼ੀ ਗੀਤਾਂ ਸਮੇਤ ਦਰਸ਼ਕਾਂ ਦੀ ਮੰਗ ਮੁਤਾਬਕ ਆਪਣੇ ਚਰਚਿਤ ਗੀਤ ਗਾ ਕੇ ਖ਼ੂਬ ਰੰਗ ਬੰਨ੍ਹਿਆ ਅਤੇ ਸਮਾਗਮ ਵਿੱਚ ਪੁੱਜੇ ਦਰਸ਼ਕਾਂ ਨੂੰ ਝੂਮਣ ਲਾ ਦਿੱਤਾ।
ਕਿੰਗ ਆਫ਼ ਸੂਫ਼ੀ ਦੇ ਨਾਮ ਨਾਲ ਜਾਣੇ ਜਾਂਦੇ ਲਖਵਿੰਦਰ ਵਡਾਲੀ ਨੇ ਬਾਬਾ ਫਰੀਦ ਜੀ ਦੇ ਸ਼ਬਦ, ਦੋਹੇ, ਤੁ ਮਾਨੇ ਯਾ ਨਾ ਮਾਨੇ, ਚਰਖਾ, ਕਮਲੀ ਯਾਦ ਦੀ ਕਮਲੀ, ਨਜ਼ਰ ਮਿਲਾਓ, ਦਮਾ ਦਮ ਮਸਤ ਕਲੰਦਰ-ਝੂਲੇ ਲਾਲਨ, ਤੇਰਾ ਚਿਹਰਾ, ਰੰਗੀ ਗਈ ਸੋਹਣਿਆ, ਰੱਬ ਮੰਨਿਆ, ਚਾਂਦ, ਹੀਰ ਆਦਿ ਸੂਫ਼ੀ ਕਲਾਮ ਅਤੇ ਲੋਕ ਗੀਤ ਗਾਏ।
ਉਨ੍ਹਾਂ ਨੇ ਇਸ ਵਿਰਾਸਤੀ ਉਤਸਵ ਨੂੰ ਕਰਵਾਉਣ ‘ਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਧਾਈ ਦਿੱਤੀ।
HOMEPAGE:-http://PUNJABDIAL.IN
Leave a Reply