*ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ 5 ਲੱਖ ਏਕੜ ਫਸਲ ਦੇ ਨੁਕਸਾਨ ਦਾ ਮੁੱਦਾ, ਮੰਗਿਆ ਵਿਸ਼ੇਸ਼ ਫੰਡ*

*ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ 5 ਲੱਖ ਏਕੜ ਫਸਲ ਦੇ ਨੁਕਸਾਨ ਦਾ ਮੁੱਦਾ, ਮੰਗਿਆ ਵਿਸ਼ੇਸ਼ ਫੰਡ*

*ਮਲਵਿੰਦਰ ਕੰਗ ਨੇ ਲੋਕ ਸਭਾ ਵਿੱਚ ਚੁੱਕਿਆ 5 ਲੱਖ ਏਕੜ ਫਸਲ ਦੇ ਨੁਕਸਾਨ ਦਾ ਮੁੱਦਾ, ਮੰਗਿਆ ਵਿਸ਼ੇਸ਼ ਫੰਡ*

 

*ਚੋਣਾਂ ਵਿੱਚ ਹਜ਼ਾਰਾਂ ਕਰੋੜਾਂ ਦੀ ਬੋਲਿਆਂ, ਪਰ ਪੰਜਾਬ ਨੂੰ ਔਖੇ ਸਮੇਂ ਵਿੱਚ ‘ਜ਼ੀਰੋ’: ਮਲਵਿੰਦਰ ਕੰਗ*

*ਮੋਦੀ ਸਰਕਾਰ ਨੇ ਦੋ ਮਹੀਨਿਆਂ ਬਾਅਦ ਵੀ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਇੱਕ ਵੀ ਰੁਪਿਆ ਨਹੀਂ ਦਿੱਤਾ: ਮਲਵਿੰਦਰ ਸਿੰਘ ਕੰਗ*

*ਕੰਗ ਨੇ ਲੋਕ ਸਭਾ ਵਿੱਚ 50,000 ਕਰੋੜ ਰੁਪਏ ਦੇ ਹੜ੍ਹ ਰਾਹਤ ਪੈਕੇਜ ਦੀ ਕੀਤੀ ਮੰਗ*

*ਦੇਸ਼ ਦੇ ਕਿਸਾਨਾਂ ਅਤੇ ਸੈਨਿਕਾਂ ਦੀ ਧਰਤੀ ਪੰਜਾਬ ਨੂੰ ਔਖੇ ਸਮੇਂ ਵਿੱਚ ਛੱਡਿਆ ਇਕੱਲਾ, ਮੋਦੀ ਸਰਕਾਰ ਦਾ ਸਭ ਤੋਂ ਵੱਡਾ ਪੱਖਪਾਤ: ਕੰਗ*

 

ਚੰਡੀਗੜ੍ਹ, 3 ਦਸੰਬਰ

 

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ਵਿੱਚ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਗੰਭੀਰ ਮੁੱਦਾ ਉਠਾਇਆ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਤੁਰੰਤ 50,000 ਕਰੋੜ ਰੁਪਏ ਦਾ ਵਿਸ਼ੇਸ਼ ਰਾਹਤ ਪੈਕੇਜ ਜਾਰੀ ਕਰੇ। ਕੰਗ ਨੇ ਭਾਰਤ ਸਰਕਾਰ ‘ਤੇ ਵਿਤਕਰੇ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਹੜ੍ਹ ਪ੍ਰਭਾਵਿਤ ਛੇ ਜ਼ਿਲ੍ਹਿਆਂ ਦੇ 2,500 ਪਿੰਡਾਂ ਨੂੰ ਦੋ ਮਹੀਨੇ ਬੀਤ ਜਾਣ ‘ਤੇ ਵੀ ਕੇਂਦਰ ਸਰਕਾਰ ਤੋਂ ਇੱਕ ਵੀ ਰੁਪਿਆ ਨਹੀਂ ਮਿਲਿਆ ਹੈ।

 

ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਭਾਰੀ ਹੜ੍ਹ ਆਇਆ ਸੀ। ਇਸ ਹੜ੍ਹ ਨੇ ਲਗਭਗ ਛੇ ਜ਼ਿਲ੍ਹਿਆਂ ਦੇ 2,500 ਪਿੰਡਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ 500,000 ਏਕੜ ਤੋਂ ਵੱਧ ਖੜ੍ਹੀਆਂ ਫਸਲਾਂ, ਜੋ ਵਾਢੀ ਲਈ ਤਿਆਰ ਸਨ, ਪੂਰੀ ਤਰ੍ਹਾਂ ਤਬਾਹ ਹੋ ਗਈਆਂ ਸਨ। ਕੰਗ ਨੇ ਕਿਹਾ ਕਿ ਸਭ ਤੋਂ ਵੱਡੀਆਂ ਸਮੱਸਿਆਵਾਂ ਸਰਹੱਦੀ ਜ਼ਿਲ੍ਹਿਆਂ ਵਿੱਚ ਆਈਆਂ ਹਨ, ਉਹੀ ਜ਼ਿਲ੍ਹੇ ਜਿਨ੍ਹਾਂ ਦੇ ਲੋਕਾਂ ਨੇ ਆਪ੍ਰੇਸ਼ਨ ਸੰਦੂਰ ਦੌਰਾਨ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੜੇ ਸੀ।

 

ਸੰਸਦ ਮੈਂਬਰ ਕੰਗ ਨੇ ਦੁੱਖ ਪ੍ਰਗਟ ਕੀਤਾ ਕਿ ਹੜ੍ਹਾਂ ਤੋਂ ਬਾਅਦ ਪ੍ਰਧਾਨ ਮੰਤਰੀ ਅਤੇ ਭਾਰਤ ਸਰਕਾਰ ਦੇ ਕਈ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ, ਪਰ ਦੋ ਮਹੀਨਿਆਂ ਬਾਅਦ ਵੀ, ਭਾਰਤ ਸਰਕਾਰ ਨੇ ਇਨ੍ਹਾਂ ਛੇ ਜ਼ਿਲ੍ਹਿਆਂ ਦੇ ਲੋਕਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਇੱਕ ਵੀ ਰੁਪਿਆ ਨਹੀਂ ਦਿੱਤਾ ਹੈ। ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਬਿਹਾਰ ਵਿੱਚ ਚੋਣਾਂ ਹੁੰਦੀਆਂ ਹਨ, ਤਾਂ ਤੁਸੀਂ 50,000 ਕਰੋੜ ਰੁਪਏ, 70,000 ਕਰੋੜ ਰੁਪਏ ਜਾਂ 90,000 ਕਰੋੜ ਰੁਪਏ ਦੇ ਪੈਕੇਜਾਂ ਲਈ ਬੋਲੀ ਲਗਾਉਂਦੇ ਹੋ।

 

ਉਨ੍ਹਾਂ ਕਿਹਾ ਕਿ ਇੱਕ ਪਾਸੇ, ਪੰਜਾਬ ਉਹ ਸੂਬਾ ਹੈ ਜਿਸਨੇ ਦੇਸ਼ ਦੀ ਆਜ਼ਾਦੀ ਅਤੇ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ ਅਤੇ ਦੂਜੇ ਪਾਸੇ, ਸੰਕਟ ਦੇ ਸਮੇਂ ਵਿੱਚ ਉਸੇ ਸੂਬੇ ਨੂੰ ਆਪਣੇ ਆਪ ਨੂੰ ਸੰਭਾਲਣ ਲਈ ਛੱਡਣਾ ਇਸ ਤੋਂ ਵੱਧ ਵਿਤਕਰਾ ਨਹੀਂ ਹੋ ਸਕਦਾ। ਉਨ੍ਹਾਂ ਇਹ ਵੀ ਕਿਹਾ ਕਿ ਹਰਿਆਣਾ ਅਤੇ ਰਾਜਸਥਾਨ ਦੀਆਂ ਸਰਕਾਰਾਂ, ਜਿਨ੍ਹਾਂ ਨੇ ਪੰਜਾਬ ਦੇ ਪਾਣੀ ਦੇ ਹਿੱਸੇ ਦੀ ਮੰਗ ਕੀਤੀ ਅਤੇ ਦਾਅਵਾ ਕੀਤਾ, ਨੇ ਵੀ ਇਸ ਸੰਕਟ ਦੇ ਸਮੇਂ ਵਿੱਚ ਪੰਜਾਬ ਦਾ ਸਮਰਥਨ ਨਹੀਂ ਕੀਤਾ।

 

ਮਲਵਿੰਦਰ ਸਿੰਘ ਕੰਗ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜਾਬ ਦੇ ਹੜ੍ਹ ਪੀੜਤਾਂ ਜਿਨ੍ਹਾਂ ਦੇ ਘਰ, ਹਸਪਤਾਲ, ਸੜਕਾਂ ਸਭ ਤਬਾਹ ਹੋ ਗਏ ਸਨ ਅਤੇ ਜਿਨ੍ਹਾਂ ਦੀ 5 ਲੱਖ ਏਕੜ ਫਸਲ ਤਬਾਹ ਹੋ ਗਈ, ਉਨ੍ਹਾਂ ਲਈ ਤੁਰੰਤ 50,000 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕਰੇ। ਉਨ੍ਹਾਂ ਕਿਹਾ ਕਿ ਇਹ ਫੰਡ ਪੰਜਾਬ ਅਤੇ ਸਰਹੱਦੀ ਖੇਤਰਾਂ ਦੇ ਉਨ੍ਹਾਂ ਲੋਕਾਂ ਨੂੰ ਫੇਰ ਤੋਂ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਅਤੇ ਆਪਣੇ ਬੱਚਿਆਂ ਦਾ ਚੰਗਾ ਭਵਿੱਖ ਬਣਾਉਣ ਵਿੱਚ ਮਦਦ ਕਰੇਗਾ ਜਿਹੜੇ ਦੇਸ਼ ਦੀ ਲੜਾਈ ਲੜਦੇ ਹਨ।

HOMEPAGE:-http://PUNJABDIAL.IN

Leave a Reply

Your email address will not be published. Required fields are marked *