ਅਕਾਲੀ ਅਤੇ ਕਾਂਗਰਸ ਨੇ ਸਿਰਫ਼ ਡਰੱਗ ਮਾਫੀਆ ਨੂੰ ਉਤਸ਼ਾਹਿਤ ਕੀਤਾ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਮਾਨ ਸਰਕਾਰ ਦਾ ਮਿਸ਼ਨ: ਹਰਮੀਤ ਸੰਧੂ

ਅਕਾਲੀ ਅਤੇ ਕਾਂਗਰਸ ਨੇ ਸਿਰਫ਼ ਡਰੱਗ ਮਾਫੀਆ ਨੂੰ ਉਤਸ਼ਾਹਿਤ ਕੀਤਾ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਮਾਨ ਸਰਕਾਰ ਦਾ ਮਿਸ਼ਨ: ਹਰਮੀਤ ਸੰਧੂ

ਅਕਾਲੀ ਅਤੇ ਕਾਂਗਰਸ ਨੇ ਸਿਰਫ਼ ਡਰੱਗ ਮਾਫੀਆ ਨੂੰ ਉਤਸ਼ਾਹਿਤ ਕੀਤਾ, ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਮਾਨ ਸਰਕਾਰ ਦਾ ਮਿਸ਼ਨ: ਹਰਮੀਤ ਸੰਧੂ

ਪਿਛਲੀਆਂ ਸਰਕਾਰਾਂ ਨੇ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ, ਮਾਨ ਸਰਕਾਰ ਉਨ੍ਹਾਂ ਨੂੰ ਫੜ ਕੇ ਸਪਲਾਈ ਚੇਨ ਨੂੰ ਤੋੜ ਰਹੀ: ਹਰਮੀਤ ਸੰਧੂ

‘ਆਪ’ ਸਰਕਾਰ ਦੀ ਈਡੀਪੀ ਰਣਨੀਤੀ ਸਫ਼ਲ, ਤਸਕਰਾਂ ‘ਤੇ ਸਖ਼ਤੀ ਦੇ ਨਾਲ ਨੌਜਵਾਨਾਂ ਨੂੰ ਇਲਾਜ ਲਈ ਵੀ ਕੀਤਾ ਰਾਜ਼ੀ: ਹਰਮੀਤ ਸੰਧੂ

ਤਰਨਤਾਰਨ, 4 ਨਵੰਬਰ

ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਹੈ ਕਿ ‘ਆਪ’ ਸਰਕਾਰ ਦੀ ਇੱਛਾ ਸ਼ਕਤੀ ਕਾਰਨ ਅੱਜ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਹਿੱਲ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿਰਫ਼ 247 ਦਿਨਾਂ ਵਿੱਚ 35,065 ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਇਹ ਸਾਬਤ ਕਰਦੀ ਹੈ ਕਿ ਮਾਨ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਆਪਣੇ ਵਾਅਦੇ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਅਤੇ ਵਚਨਬੱਧ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ, ਹਰਮੀਤ ਸਿੰਘ ਸੰਧੂ ਨੇ ਪੰਜਾਬ ਪੁਲਿਸ ਦੀ ਕਾਰਵਾਈ ਦੇ ਤਾਜ਼ਾ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ 247ਵੇਂ ਦਿਨ ਦੀ ਕਾਰਵਾਈ ਬੇਹੱਦ ਸ਼ਲਾਘਾਯੋਗ ਹੈ। 55 ਗਜ਼ਟਿਡ ਅਧਿਕਾਰੀਆਂ ਦੀ ਸਖ਼ਤ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਟੀਮਾਂ ਵੱਲੋਂ ਸੂਬੇ ਭਰ ਵਿੱਚ 295 ਥਾਵਾਂ ‘ਤੇ ਛਾਪੇਮਾਰੀ ਕਰਨਾ, 289 ਸ਼ੱਕੀ ਵਿਅਕਤੀਆਂ ਦੀ ਜਾਂਚ ਕਰਨਾ ਅਤੇ ਇੱਕੋ ਦਿਨ ਵਿੱਚ 60 ਐਫਆਈਆਰਜ਼ ਦਰਜ ਕਰਕੇ 63 ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ‘ਆਪ’ ਸਰਕਾਰ ਦੀ “ਜ਼ੀਰੋ ਟਾਲਰੈਂਸ” ਨੀਤੀ ਨੂੰ ਦਰਸਾਉਂਦਾ ਹੈ। ਇਸ ਦੌਰਾਨ 332 ਗ੍ਰਾਮ ਹੈਰੋਇਨ ਅਤੇ 5623 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਦਰਸਾਉਂਦੀ ਹੈ ਕਿ ਪੁਲਿਸ ਤਸਕਰਾਂ ਦੀ ਸਪਲਾਈ ਲਾਈਨ ਨੂੰ ਤੋੜ ਰਹੀ ਹੈ।

‘ਆਪ’ ਉਮੀਦਵਾਰ ਨੇ ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਹ ਉਹੀ ਪੰਜਾਬ ਪੁਲਿਸ ਹੈ, ਪਰ ਪਹਿਲਾਂ ਦੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਨੀਅਤ ਸਾਫ਼ ਨਹੀਂ ਸੀ। ਉਨ੍ਹਾਂ ਦੀ ਸਿਆਸੀ ਸਰਪ੍ਰਸਤੀ ਹੇਠ ਨਸ਼ਾ ਤਸਕਰ ਵਧਦੇ-ਫੁੱਲਦੇ ਰਹੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਦੇ ਰਹੇ। ਪਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਅਤੇ ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਤਸਕਰ ਨੂੰ ਬਖਸ਼ਿਆ ਨਾ ਜਾਵੇ।

ਸੰਧੂ ਨੇ ‘ਆਪ’ ਸਰਕਾਰ ਦੀ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ (ਸਖ਼ਤੀ), ਡੀ-ਅਡਿਕਸ਼ਨ (ਨਸ਼ਾ ਛੁਡਾਊ) ਅਤੇ ਪ੍ਰੀਵੈਨਸ਼ਨ (ਰੋਕਥਾਮ) – ਨੂੰ ਇੱਕ ਸੰਪੂਰਨ ਹੱਲ ਦੱਸਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਿਰਫ਼ ਤਸਕਰਾਂ ਨੂੰ ਫੜ ਹੀ ਨਹੀਂ ਰਹੀ, ਸਗੋਂ ਨਸ਼ੇ ਦੇ ਪੀੜਤਾਂ ਪ੍ਰਤੀ ਹਮਦਰਦੀ ਵੀ ਰੱਖਦੀ ਹੈ। 247ਵੇਂ ਦਿਨ ਦੀ ਕਾਰਵਾਈ ਦੌਰਾਨ 15 ਨੌਜਵਾਨਾਂ ਨੂੰ ਨਸ਼ਾ ਛੁਡਾਊ ਇਲਾਜ ਲਈ ਰਾਜ਼ੀ ਕਰਨਾ ਇੱਕ ਵੱਡੀ ਪ੍ਰਾਪਤੀ ਹੈ। ਉਨ੍ਹਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਬਣੀ 5 ਮੈਂਬਰੀ ਕੈਬਨਿਟ ਸਬ-ਕਮੇਟੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜੋ ਇਸ ਜੰਗ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੀ ਹੈ।

HOMEPAGE:-http://PUNJABDIAL.IN

Leave a Reply

Your email address will not be published. Required fields are marked *